Monday, May 20, 2024

ਵਾਹਿਗੁਰੂ

spot_img
spot_img

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

- Advertisement -

ਯੈੱਸ ਪੰਜਾਬ
ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024

ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਮੇਜ਼ਬਾਨੀ ਕਰਨ ਵਿੱਚ ਖਾਸ ਤੌਰ ਤੇ ਅਸੈਂਬਲੀ-ਮੈਂਬਰ ਜੋਹਰਾਨ ਮਮਦਾਨੀ (ਡਿਸਟ੍ਰਿਕਟ 36), ਅਤੇ ਉੱਨਾਂ ਦੇ ਨਾਲ ਹੋਰ ਅਸੈਂਬਲੀ-ਮੈਂਬਰ ਗਰੇਸ ਲੀ (ਡਿਸਟ੍ਰਿਕਟ 65), ਖਲੀਲ ਐਂਡਰਸਨ (ਡਿਸਟ੍ਰਿਕਟ 31),

ਸਟੀਵਨ ਰਾਗਾ (ਡਿਸਟ੍ਰਿਕਟ 30), ਜੈਫਰੀਅਨ ਔਰਬੀ (ਡਿਸਟ੍ਰਿਕਟ 35), ਜੈਸੀਕਾ ਗੌਨਜਾਲੇਜ (ਡਿਸਟ੍ਰਿਕਟ 34), ਕੈਟਲੀਨਾ ਕਰੂਜ (ਡਿਸਟ੍ਰਿਕਟ 39) ਸ਼ਾਮਲ ਸਨ। ਅਮਰੀਕਾ ਦੀਆਂ ਵੱਖ ਵੱਖ ਸਟੇਟਾਂ ਵਿੱਚ ਜਿਵੇਂ ਵਿਸਾਖੀ ਨੂੰ ਨੈਸ਼ਨਲ ਸਿੱਖ ਡੇਅ ਵਜੋਂ ਅਤੇ ਅਪ੍ਰੈਲ ਨੂੰ “ਸਿੱਖ ਐਪਰੀਸੀਏਸ਼ਨ ਅਤੇ ਅਵੇਅਰਨੈਸ ਮੰਥ” ਵਜੋਂ ਮਨਾਇਆ ਜਾਂਦਾ ਹੈ।

ਉਸੇ ਤਰਾਂ ਹੀ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਨੂੰ ਸਮਰਪਿਤ ਇਹ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਿ ਵਰਲਡ ਸਿੱਖ ਪਾਰਲੀਮੈਂਟ ਵੱਲੋਂ 2015 ਵਿੱਚ ਹੋਏ ਸਰਬੱਤ ਖਾਲਸਾ ਦੇ ਮਤੇ, ਅਤੇ ਜਥੇਦਾਰ ਭਾਈ ਜਗਤਾਰ ਸਿੰਘ ਜੀ ਹਵਾਰਾ ਦੇ ਹੁਕਮਾਂ ਅਨੁਸਾਰ ਹੋਂਦ ਵਿੱਚ ਆਉਣ ਤੋਂ ਬਾਅਦ ਚੱਲ ਰਹੇ ਕੰਮਾਂ ਦੀ ਰੱਜਵੀਂ ਸ਼ਲਾਘਾ ਕੀਤੀ ਗਈ।

ਜਿਸ ਤਰਾਂ ਕਿ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਕੋਵਿਡ-19 ਦੇ ਸਮੇਂ ਨਿਊਯਾਰਕ ਤੇ ਹੋਰ ਥਾਵਾਂ ਤੇ ਲੱਖਾਂ ਹੀ ਲੋਕਾਂ ਨੂੰ ਭੋਜਨ ਪਹੁੰਚਾਇਆ ਗਿਆ। ਪੰਜਾਬ ਵਿੱਚ 2019 ਵਿੱਚ ਆਏ ਹੜਾਂ ਤੋ ਬਾਅਦ ਕੀਤੀ ਮਦਦ, ਅਤੇ ਯੂਕਰੇਨ ਵਿੱਚ ਚੱਲ ਰਹੇ ਮੌਜੂਦਾ ਸੰਕਟ ਦੇ ਸਮੇ ਯੂਨਾਈਟਡ ਸਿਖਸ ਨਾਲ ਰਲ ਕੇ ਰਾਹਤ ਕਾਰਜ ਕੀਤੇ ਗਏ। ਇਸ ਤੋਂ ਇਲਾਵਾ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖਿਆ, ਮਨੁੱਖੀ ਅਧਿਕਾਰਾਂ ਹੋਰ ਚੱਲ ਰਹੇ ਕੰਮਾਂ ਦਾ ਵੀ ਅਸੈਬਲੀ ਦੇ ਪਰੋਕਲੇਮੇਸ਼ਨ (ਘੋਸ਼ਣਾ ਪੱਤਰ) ਵਿੱਚ ਜ਼ਿਕਰ ਕੀਤਾ ਗਿਆ।

ਅਸੈਂਬਲੀ-ਮੈਂਬਰ ਜੋਹਰਾਨ ਮਮਦਾਨੀ ਨੇ ਹੋਰ ਅਸੈਂਬਲੀ-ਮੈਂਬਰਾਂ ਦੇ ਸਹਿਯੋਗ ਨਾਲ ਪਿਛਲੇ ਸਮੇਂ ਤੋਂ ਟਰਾਂਸ ਨੈਸ਼ਨਲ ਰਿਪਰੈਸ਼ਨ ਦੇ ਮੁੱਦੇ ਨੂੰ ਵੀ ਜ਼ੋਰ ਨਾਲ ਚੁੱਕਿਆ ਜਾ ਰਿਹਾ ਹੈ, ਜਿਸ ਤਹਿਤ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਸਿੱਖ ਆਗੂਆਂ ਭਾਈ ਹਰਦੀਪ ਸਿੰਘ ਨਿਝਰ, ਭਾਈ ਪਰਮਜੀਤ ਸਿੰਘ ਪੰਜਵੜ, ਭਾਈ ਅਵਤਾਰ ਸਿੰਘ ਖੰਡਾ ਦੇ ਕਤਲ ਕਰਨ ਅਤੇ ਨਾਲ ਹੀ ਵਕੀਲ਼ ਗੁਰਪਤਵੰਤ ਸਿੰਘ ਪੰਨੂ ਤੇ ਹੋਰ ਵੀ ਆਗੂਆਂ ਕਤਲਾਂ ਦੀ ਸਾਜ਼ਿਸ਼ ਵਿਚ ਸ਼ਾਮਲ ਹੋਣ ਦਾ ਪਰਦਾਫਾਸ਼ ਹੋਇਆ ਸੀ।

ਉਸ ਤੋਂ ਬਾਅਦ ਇਹਨਾਂ ਅਸੈਂਬਲੀ-ਮੈਂਬਰਾਂ ਵੱਲੋਂ ਸਟੇਟ ਅਸੈਂਬਲੀ ਤੋਂ ਲੈ ਕੇ ਗਵਰਨਰ ਅਤੇ ਪ੍ਰੈਜ਼ੀਡੈਂਟ ਤੱਕ ਇਸ ਮਸਲੇ ਨੂੰ ਪੁਚਾਉਣ ਵਿੱਚ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ।

ਪ੍ਰੋਗਰਾਮ ਵਿੱਚ ਸ਼ਾਮਲ ਨੁਮਾਇੰਦਿਆਂ ਵਿੱਚ ਕੋਆਰਡੀਨੇਟਰ ਸ. ਹਿੰਮਤ ਸਿੰਘ, ਸੈਲਫ ਡਿਟਰਮੀਨੇਸ਼ਨ ਕਾਊਂਸਿਲ ਦੇ ਸ. ਬਲਜਿੰਦਰ ਸਿੰਘ, ਸ. ਮੱਖਣ ਸਿੰਘ ਰੌਚੈਸਟਰ, ਸ. ਸੁਖਜਿੰਦਰ ਸਿੰਘ ਬਾਜਵਾ, ਸ. ਬਲਜੀਤ ਸਿੰਘ, ਸ. ਚਰਨਜੀਤ ਸਿੰਘ ਸਮਰਾ, ਸ. ਵਰਿੰਦਰ ਸਿੰਘ ਵਿਕੀ, ਬੀਬੀ ਜਸਲੀਨ ਕੌਰ, ਸ. ਮਨਵੀਰ ਸਿੰਘ, ਸ. ਜਗਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...