Thursday, March 28, 2024

ਵਾਹਿਗੁਰੂ

spot_img
spot_img

ਖ਼ਾਲਸਾ ਸਾਜਨਾ ਦਿਵਸ – ਧਰਮਾਂ ਦੇ ਇਤਿਹਾਸ ਦਾ ਕ੍ਰਾਂਤੀਕਾਰੀ ਪੰਨਾ – 13 ਅਪ੍ਰੈਲ ’ਤੇ ਵਿਸ਼ੇਸ਼: ਬੀਬੀ ਜਗੀਰ ਕੌਰ

- Advertisement -

ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਖਾਲਸਾ ਸਾਜਨਾ ਦਾ ਮੰਤਵ ਬੜਾ ਸਪੱਸ਼ਟ ਤੇ ਪਵਿੱਤਰ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਦਾ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿਚ ਪੇਸ਼ ਕਰਨਾ ਸੀ। ਗੁਰੂ ਸਾਹਿਬਾਨ ਨੇ ਇਸੇ ਦਿਸ਼ਾ ਵਿਚ ਕਾਰਜ ਕੀਤਾ ਅਤੇ ਮਿਥੇ ਟੀਚੇ ਦੀ ਪ੍ਰਾਪਤੀ ਲਈ ਯਤਨ ਕੀਤੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਕਲਪ ਦੀ ਸੇਧ ਵਿਚ ਦਸਵੇਂ ਪਾਤਸ਼ਾਹ ਜੀ ਨੇ ਖਾਲਸਾ ਸਾਜਨਾ ਨਾਲ ਲਿਤਾੜੇ ਤੇ ਨਿਮਾਣੇ ਲੋਕਾਂ ਵਿਚ ਅਜਿਹੀ ਸ਼ਕਤੀ ਦਾ ਸੰਚਾਰ ਕੀਤਾ ਕਿ ਉਹ ਸ਼ੇਰ ਬਣ ਸਵਾ-ਸਵਾ ਲੱਖ ਅਤਿਆਚਾਰੀਆਂ ਨਾਲ ਟੱਕਰ ਲੈਣ ਦੇ ਸਮਰੱਥ ਹੋ ਗਏ। ਉਨ੍ਹਾਂ ਨੇ ਏਕਤਾ, ਸਮਾਨਤਾ ਤੇ ਨਿਆਂ ਦਾ ਝੰਡਾ ਬੁਲੰਦ ਰੱਖਣ ਲਈ ਸਮੇਂ ਦੀ ਵੱਡੀ ਤੋਂ ਵੱਡੀ ਤਾਕਤ ਨਾਲ ਟੱਕਰ ਲਈ। ਸਿੱਖ ਇਤਿਹਾਸ ਵਿਚ ਅੰਕਿਤ ਸਿੱਖ ਸੂਰਮਗਤੀ ਦੀਆਂ ਅਨੇਕਾਂ ਮਿਸਾਲਾਂ ਇਸ ਗੱਲ ਦੀ ਤਸਦੀਕ ਵਜੋਂ ਹਨ।

‘ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ’ ਦੇ ਅੰਤਰਗਤ ਆਦਰਸ਼ਕ ਭਾਵ ਹਲੇਮੀ ਸਮਾਜ ਦੀ ਸਥਾਪਤੀ ਲਈ ਖਾਲਸਾ ਸਾਜਨਾ ਇੱਕ ਮਹੱਤਵਪੂਰਨ ਘਟਨਾ ਹੈ, ਜਿਸ ਨੇ ਦੁਨੀਆਂ ਦੇ ਧਾਰਮਿਕ ਇਤਿਹਾਸ ਨੂੰ ਕ੍ਰਾਂਤੀਕਾਰੀ ਮੋੜ ਦਿੱਤਾ।

ਇਹ ਆਮ ਗੱਲ ਨਹੀਂ, ਸਗੋਂ ‘ਪ੍ਰਮਾਤਮ ਕੀ ਮੌਜ’ ਦਾ ਅਲੌਕਿਕ ਪ੍ਰਗਟਾ ਸੀ। ਖ਼ਾਲਸਾ ਪੰਥ ਦੀ ਸਿਰਜਣਾ ਕਰਨ ਸਮੇਂ ਦਸਮ ਪਾਤਸ਼ਾਹ ਜੀ ਨੇ ਪੰਜ ਪਿਆਰਿਆਂ ਵਿਚ ਵੱਖ-ਵੱਖ ਥਾਵਾਂ ਤੋਂ ਆਏ ਭਿੰਨ-ਭਿੰਨ ਜਾਤਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ, ਜਾਤ ਪਾਤ ਤੇ ਭੇਦ ਭਾਵ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। ਜਾਤ-ਪਾਤ, ਭੇਦ ਭਾਵ ਤੇ ਵਰਣ ਵੰਡ ਉਸ ਸਮੇਂ ਸਮਾਜ ਨੂੰ ਇੱਕ ਭਿਆਨਕ ਬਿਮਾਰੀ ਦੀ ਤਰ੍ਹਾਂ ਚੰਬੜੀ ਹੋਈ ਸੀ।

ਇਹ ਮਨੁੱਖੀ ਸਵੈਮਾਣ ਨੂੰ ਭਾਰੀ ਸੱਟ ਮਾਰਦਿਆਂ ਮਨੁੱਖਤਾ ਦਾ ਮੂੰਹ ਚਿੜਾ ਰਹੀ ਸੀ। ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਦੇ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਨੂੰ ਇੱਕੋ ਹੀ ਬਾਟੇ ‘ਚੋਂ ਅੰਮ੍ਰਿਤ ਛਕਾਇਆ ਅਤੇ ਊਚ-ਨੀਚ ਤੇ ਭੇਦ-ਭਾਵ ਨੂੰ ਸਦਾ ਲਈ ਮਿਟਾ ਦਿੱਤਾ।

ਗੁਰੂ ਸਾਹਿਬ ਦੀ ਹੋਰ ਵਡਿਆਈ ਵੇਖੋ। ਉਨ੍ਹਾਂ ਨੇ ਅੰਮ੍ਰਿਤ ਛਕਾਉਣ ਮਗਰੋਂ ਪੰਜ ਪਿਆਰਿਆਂ ਨੂੰ ਕਿਹਾ ਕਿ ਹੁਣ ਮੈਨੂੰ ਵੀ ਅੰਮ੍ਰਿਤ ਦੀ ਦਾਤ ਬਖਸ਼ੋ। ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿਚ ਅੰਕਿਤ ਹੈ, ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥’ ਇਸ ਤੋਂ ਪਹਿਲਾਂ ਧਰਮ ਇਤਿਹਾਸ ਅੰਦਰ ਅਜਿਹਾ ਕਿਧਰੇ ਵੀ ਸਾਹਮਣੇ ਨਹੀਂ ਸੀ ਕਿ ਕਿਸੇ ਧਰਮ ਆਗੂ ਨੇ ਆਪਣੇ ਅਨੁਯਾਈਆਂ ਨੂੰ ਆਪਣੇ ਤੋਂ ਉੱਪਰ ਰੱਖਿਆ ਹੋਵੇ।

ਪਰੰਤੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਜਿਹਾ ਕਰਕੇ ਖਾਲਸੇ ਵੀ ਵਡਿਆਈ ਬਖਸ਼ੀ। ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਵੀ ਖਾਲਸੇ ਨੂੰ ਮਹਾਨ ਦੱਸਿਆ ਹੈ। ਦਸਮ ਪਿਤਾ ਜੀ ਖ਼ਾਲਸੇ ਦੀ ਮਹਿਮਾ ਦਾ ਜ਼ਿਕਰ ਕਰਦੇ ਹਨ:

ਜੁੱਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ॥
ਅਘ ਅਉਘ ਟਰੈ ਇਨਹੀ ਕੇ ਪ੍ਰਸਾਦਿ ਇਨਹੀ ਕੀ ਕ੍ਰਿਪਾ ਫੁਨ ਧਾਮ ਭਰੇ॥
ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ॥
ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀ ਮੋ ਸੇ ਗਰੀਬ ਕਰੋਰ ਪਰੇ॥

ਖਾਲਸਾ ਸਾਜਣਾ ਦੇ ਇਤਿਹਾਸ ਤੇ ਝਾਤ ਮਾਰੀਏ ਤਾਂ ਇਸ ਕਾਰਜ ਦੀ ਸੰਪੂਰਨਤਾ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਰਾਜਸੀ, ਸਮਾਜਿਕ ਤੇ ਧਾਰਮਿਕ ਪੜਚੋਲ ਤੋਂ ਪਿੱਛੋਂ 1699 ਈ. ਦੀ ਵੈਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਇਕੱਠ ਲਈ ਸੰਗਤਾਂ ਨੂੰ ਵਿਸ਼ੇਸ਼ ਸੱਦੇ ਭੇਜੇ।

ਆਪ ਜੀ ਦੇ ਇਸ ਸੱਦੇ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ। ਭਰੇ ਦੀਵਾਨ ਵਿਚ ਆਪ ਜੀ ਨੇ ਵਾਰੀ ਵਾਰੀ ਪੰਜ ਸੀਸ ਮੰਗੇ, ਜਿਸ ‘ਤੇ ਖਰਾ ਉਤਰਦਿਆਂ ਪੰਜ ਮਰਜੀਵੜਿਆਂ ਨੇ ਆਪਣੇ ਸੀਸ ਭੇਟ ਕੀਤੇ।

ਦਸਮ ਪਾਤਸ਼ਾਹ ਜੀ ਨੇ ਇਨ੍ਹਾਂ ਨੂੰ ਅੰਮ੍ਰਿਤ ਛਕਾ ਕੇ ਨਾਮ ਨਾਲ ‘ਸਿੰਘ’ ਲਗਾਇਆ ਅਤੇ ਕਿਹਾ ਕਿ ਅੱਜ ਤੋਂ ਤੁਹਾਡਾ ਨਵਾਂ ਜਨਮ ਹੋਇਆ ਹੈ, ਤੁਹਾਡੀਆਂ ਪਿਛਲੀਆਂ ਜਾਤਾਂ-ਗੋਤਾਂ ਸਭ ਖ਼ਤਮ। ਹੁਣ ਤੁਸੀਂ ਵਾਹਿਗੁਰੂ ਜੀ ਦਾ ਖ਼ਾਲਸਾ ਹੋ। ਇਸ ਤਰ੍ਹਾਂ ਖ਼ਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ ਦੇ ਨਾਲ-ਨਾਲ ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ।

ਗੁਰੂ ਸਾਹਿਬ ਨੇ ਖਾਲਸੇ ਨੂੰ ਰਹਿਣੀ ਵੀ ਨਿਰਾਲੀ ਬਖਸ਼ਿਸ਼ ਕੀਤੀ ਹੈ, ਜਿਸ ਨੂੰ ਅਪਣਾ ਕੇ ਖ਼ਾਲਸਾ ਪੰਥ ਹਮੇਸਾਂ ਹੀ ਆਤਮਕ ਏਕਤਾ ਅਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ, ਸਭਿਆਚਾਰਕ ਚੇਤਨਾ ਅਤੇ ਰਾਜਨੀਤਕ ਜਥੇਬੰਦੀ ਪ੍ਰਤੀ ਸਮਰਪਿਤ ਰਿਹਾ। ਇਸ ਪੈਂਡੇ ’ਤੇ ਚੱਲਦਿਆਂ ਇਸ ਨੂੰ ਸਮੇਂ-ਸਮੇਂ ਧਾਰਮਿਕ, ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਕ ਚਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ। ਇਨ੍ਹਾਂ ਚਣੌਤੀਆਂ ਵਿਚੋਂ ਖ਼ਾਲਸਾ ਪੰਥ ਹਮੇਸ਼ਾਂ ਹੀ ਉੱਜਲ ਮੁੱਖ ਅਤੇ ਸਵੈਮਾਣ ਨਾਲ ਨਿਕਲਿਆ ਅਤੇ ਲਗਾਤਾਰ ਨਿਆਰੀ ਚਾਲੇ ਤੁਰਦਾ ਜਾ ਰਿਹਾ ਹੈ।

ਖ਼ਾਲਸਾ-ਪੰਥ ਦਾ ਸਾਜਨਾ ਦਿਵਸ ਮਨਾਉਂਦਿਆਂ ਖ਼ਾਲਸੇ ਦੇ ਬੋਲਬਾਲੇ ਅਤੇ ਸਰਬੱਤ ਦੇ ਭਲੇ ਦੀ ਸੋਚ ਦੇ ਪਾਸਾਰ ਵਾਸਤੇ ਗੁਰੂ ਆਸ਼ੇ ਅਨੁਕੂਲ ਗੁਰਮਤਿ ਫਲਸਫੇ ਦੀ ਰੌਸ਼ਨੀ ਵਿਚ ਆਦਰਸ਼ਕ ਜੀਵਨ ਜਾਚ ਅਪਨਾਉਣ ਦੀ ਅੱਜ ਵੱਡੀ ਲੋੜ ਹੈ। ਨੈਤਿਕ ਗੁਣਾ ਦੇ ਧਾਰਨੀ ਹੋ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਪਾਤਸ਼ਾਹ ਦੁਆਰਾ ਬਖਸ਼ਿਸ਼ ਕੀਤੀ ਜੀਵਨ-ਜਾਂਚ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜ ਹਿੱਸਾ ਬਣਾ ਆਪਣਾ ਜੀਵਨ ਬਤੀਤ ਕਰੀਏ, ਸਾਡੀ ਇਹ ਪਹਿਲ ਬਣਨੀ ਚਾਹੀਦੀ ਹੈ।

ਇਸ ਮੁਬਾਰਕ ਅਵਸਰ ‘ਤੇ ਮੈਂ ਪ੍ਰਤੀਨਿਧ ਸਿੱਖ ਸੰਸਥਾ ਦੀ ਇਕ ਨਿਮਾਣੀ ਸੇਵਾਦਾਰ ਦੇ ਰੂਪ ਵਿਚ ਸੰਸਾਰ ‘ਚ ਪਸਰੇ ਖਾਲਸਾ ਪੰਥ ਅਤੇ ਸੰਸਾਰ ਦੀਆਂ ਸਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੰਦੀ ਹੋਈ ਸਿੱਖ ਸੰਗਤਾਂ ਨੂੰ ਅਪੀਲ ਕਰਦੀ ਹਾਂ ਕਿ ਆਓ! ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੇ ਸੰਦੇਸ਼ ਨੂੰ ਹਿਰਦੇ ਵਿਚ ਵਸਾ ਕੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ਿਸ ਖੰਡੇ ਬਾਟੇ ਦੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰੀਏ ਅਤੇ ਬਾਣੀ-ਬਾਣੇ ਵਿਚ ਪਰਪੱਕ ਹੋ ਕੇ ਗੁਰੂ ਸਾਹਿਬ ਦੇ ਲਾਡਲੇ ਪੁੱਤਰ ਹੋਣ ਦਾ ਮਾਣ ਹਾਸਲ ਕਰੀਏ।

ਬੀਬੀ ਜਗੀਰ ਕੌਰ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...