Wednesday, January 27, 2021
26 jan

Markfed Sohna New

verka new year

Innocent Hearts INNOKIDS Banner

Khattar ਦੀਆਂ ਟਿੱਪਣੀਆਂ ਤੋਂ Amarinder ਹੈਰਾਨ, ਕਿਹਾ ਤਲਖ਼ ਕਾਰਵਾਈਆਂ ਨਾਲ ਨੌਜਵਾਨ ਕਰ ਸਕਦੇ ਹਨ ਪਲਟਵਾਰ

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020:
ਦਿੱਲੀ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦੇ ਹੋਏ ਹਰਿਆਣਾ ਵੱਲੋਂ ਬੇਰਹਿਮ ਤਾਕਤ ਦੀ ਵਰਤੋਂ ਕਰਨ ਦੀ ਕਰੜੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਦਮ ਨੂੰ ਕਿਸਾਨਾਂ ਦੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦਿੱਲੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਆਪਣੀਆਂ ਚਿੰਤਾਵਾਂ ਜ਼ਾਹਰ ਕਰਨ ਲਈ ਸ਼ਾਂਤਮਈ ਢੰਗ ਨਾਲ ਬੈਠਣ ਵਾਸਤੇ ਕਿਸਾਨਾਂ ਲਈ ਜਗ੍ਹਾ ਮੁਕੱਰਰ ਕਰਨ ਦੀ ਅਪੀਲ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਦੇ ਵਿਧਾਇਕਾਂ ਵੱਲੋਂ ਜੰਤਰ ਮੰਤਰ ਵਿਖੇ ਅਲਾਟ ਕੀਤੀ ਥਾਂ ‘ਤੇ ਸੰਕੇਤਕ ਧਰਨਾ ਦਿੱਤੇ ਜਾਣ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਹੀ ਕੁਝ ਕਿਸਾਨਾਂ ਲਈ ਵੀ ਕੀਤਾ ਜਾ ਸਕਦਾ ਹੈ ਤਾਂ ਕਿ ਉਹ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਦਿਆਂ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਕੌਮੀ ਮੀਡੀਆ ਨਾਲ ਵਿਚਾਰ ਸਾਂਝੇ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ,”ਕੀ ਬੀਤੇ ਸਮੇਂ ਵਿੱਚ ਭਾਜਪਾ ਨੇ ਰਾਮਲੀਲਾ ਮੈਦਾਨ ਵਿਖੇ ਰੋਸ ਰੈਲੀਆਂ ਨਹੀਂ ਸਨ ਕੀਤੀਆਂ? ਕੀ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਜਾਣ ਅਤੇ ਉਨ੍ਹਾਂ ਦੀ ਇੱਛਾ ਮੁਤਾਬਕ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਚਾਹੀਦੀ?” ਮੁੱਖ ਮੰਤਰੀ ਨੇ ਹਰਿਆਣਾ ਵਿੱਚ ਐਮ.ਐਲ. ਖੱਟਰ ਸਰਕਾਰ ਨੂੰ ਕੌਮੀ ਰਾਜਧਾਨੀ ਰਾਹੀਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਲੰਘਣ ਦੇਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਉਹ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾ ਸਕਣ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤਾ ਅਤੇ ਨਾ ਹੀ ਹਿੰਸਾ ਵਿੱਚ ਸ਼ਾਮਲ ਹੋਏ ਅਤੇ ਕਿਸਾਨਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਜਮਹੂਰੀਅਤ ਲਈ ਚੰਗੀ ਗੱਲ ਨਹੀਂ ਹੈ। ਉਨ੍ਹਾਂ ਨੇ ਸਾਵਧਾਨ ਕੀਤਾ ਕਿ ਕਿਸਾਨਾਂ ‘ਤੇ ਕਾਰਵਾਈ ਨਾਲ ਖਾਸ ਕਰਕੇ ਹਜ਼ਾਰਾਂ ਨੌਜਵਾਨਾਂ ਵੱਲੋਂ ਪਲਟਵਾਰ ਕੀਤਾ ਜਾ ਸਕਦਾ ਹੈ ਜੋ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਨੇ ਖੱਟਰ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਲ. ਖੱਟਰ ਸਰਕਾਰ ਦੀਆਂ ਕਾਰਵਾਈਆਂ ਸੰਵਿਧਾਨਕ ਭਾਵਨਾ ਦੇ ਖਿਲਾਫ ਹੋਣ ਦੇ ਨਾਲ-ਨਾਲ ਕਿਸਾਨਾਂ ਦੀ ਬੋਲਣ ਦੀ ਆਜ਼ਾਦੀ ਦੇ ਵੀ ਖਿਲਾਫ਼ ਹਨ। ਉਨ੍ਹਾਂ ਕਿਹਾ,”ਜਾਂ ਤਾਂ ਭਾਰਤ ਵਿੱਚ ਸਾਡੇ ਕੋਲ ਸੰਵਿਧਾਨ ਹੈ ਜਾਂ ਫੇਰ ਨਹੀਂ ਅਤੇ ਜੇਕਰ ਸਾਡੇ ਕੋਲ ਹੈ ਤਾਂ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕਾਰਜ ਕਰਨ ਦੀ ਆਜ਼ਾਦੀ ਅਤੇ ਹੱਕ ਹੈ।”

ਕਿਸਾਨਾਂ ਨੂੰ ਰੋਕਣ ਪਿੱਛੇ ਦੇ ਮੂਲ ਕਾਰਨ ‘ਤੇ ਸਵਾਲ ਉਠਾਉਂਦਿਆਂ ਜਿਹੜੇ ਕਿਸੇ ਵੀ ਹਾਲਤ ਵਿੱਚ ਅੱਗੇ ਵਧਣ ਲਈ ਬੈਰੀਕੇਡ ਤੋੜ ਰਹੇ ਹਨ, ਮੁੱਖ ਮੰਤਰੀ ਨੇ ਕਿਹਾ, “ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਜ਼ੋਰਦਾਰ ਬਲ ਦੀ ਵਰਤੋਂ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹੈ।”

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਕਿਸਾਨ ਦੇਸ਼ ਦਾ ਢਿੱਡ ਪਾਲਦੇ ਹਨ, ਉਨ੍ਹਾਂ ਨੂੰ ਪਿੱਛੇ ਧੱਕਣ ਦੀ ਥਾਂ ਉਨ੍ਹਾਂ ਨਾਲ ਖੜ੍ਹਨ ਦੀ ਲੋੜ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਹਿੰਸਾ ਜਾਂ ਕਾਨੂੰਨ ਵਿਵਸਥਾ ਸਬੰਧੀ ਮੁਸ਼ਕਿਲਾਂ ਦੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ । ਉਨ੍ਹਾਂ ਕਿਹਾ, ”ਅਸੀਂ ਕਿਸਾਨ ਆਗੂਆਂ ਨੂੰ ਭਰੋਸੇ ‘ਚ ਲਿਆ ਅਤੇ ਹਰਿਆਣਾ ਸਰਕਾਰ ਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ।”

ਹਰਿਆਣਾ ਪੁਲਿਸ ਵੱਲੋਂ ਬਲ ਦੀ ਵਰਤੋਂ ਬਾਰੇ ਆਪਣੇ ਪਹਿਲੇ ਬਿਆਨ ਦੇ ਜਵਾਬ ਵਿੱਚ ਖੱਟਰ ਦੀ ਟਿੱਪਣੀ ‘ਤੇ ਹੈਰਾਨੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ,” ਇਹ ਕਿਸਾਨ ਹਨ ਜਿਨ੍ਹਾਂ ਨੂੰ ਐਮਐਸਪੀ ‘ਤੇ ਯਕੀਨ ਦਿਵਾਉਣ ਦੀ ਲੋੜ ਹੈ, ਨਾ ਕਿ ਮੈਨੂੰ। ਕੈਪਟਨ ਅਮਰਿੰਦਰ ਨੇ ਕਿਹਾ ਕਿ ਖੱਟਰ ਜੇ ਸੋਚਦੇ ਹਨ ਕਿ ਉਹ ਕਿਸਾਨਾਂ ਨੂੰ ਮਨਾ ਸਕਦੇ ਹਨ ਤਾਂ ‘ਦਿੱਲੀ ਚੱਲੋ’ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਉਨ੍ਹਾਂ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਸੀ।”

ਹਰਿਆਣਾ ਦੇ ਆਪਣੇ ਹਮਰੁਤਬਾ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿ ਉਹ (ਕੈਪਟਨ ਅਮਰਿੰਦਰ) ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਲਈ ਉਕਸਾ ਰਹੇ ਹਨ, ਮੁੱਖ ਮੰਤਰੀ ਨੇ ਕਿਹਾ ਕਿ ਫਿਰ ਹਰਿਆਣਾ ਦੇ ਕਿਸਾਨ ਇਸ ਮਾਮਲੇ ਵਿਚ ਦਿੱਲੀ ਵੱਲ ਮਾਰਚ ਕਿਉਂ ਕਰ ਰਹੇ ਹਨ। ਉਨ੍ਹਾਂ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਨ੍ਹਾਂ ਖੱਟਰ ਸਰਕਾਰ ਨਾਲ ਤਾਲਮੇਲ ਨਹੀਂ ਕੀਤਾ ਅਤੇ ਕਿਹਾ ਕਿ ਸਗੋਂ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਉਨ੍ਹਾਂ ਕਿਹਾ, ਜਦੋਂ ਮੈਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਿਸਾਨਾਂ ਦੇ ਮੁੱਦੇ ‘ਤੇ ਨਿਰੰਤਰ ਗੱਲ ਕਰ ਰਿਹਾ ਹਾਂ ਤਾਂ ਮੈਂ ਉਨ੍ਹਾਂ ਨਾਲ ਗੱਲ ਕਿਉਂ ਨਹੀਂ ਕਰਾਂਗਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਉਨ੍ਹਾਂ ਨੇ ਪੰਜਾਬ-ਹਰਿਆਣਾ ਸਰਹੱਦ ‘ਤੇ ਬਣੇ ਹਾਲਾਤ ‘ਤੇ ਅਮਿਤ ਸ਼ਾਹ ਨਾਲ ਦੋ ਵਾਰ ਗੱਲਬਾਤ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਸ਼ਾਹ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਕਿਸਾਨ ਆਗੂ ਹਿੰਸਕ ਨਹੀਂ ਹਨ ਅਤੇ ਜੋ ਛੋਟੀਆਂ ਝੜਪਾਂ ਹੋਈਆਂ ਹਨ, ਉਹ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦਾ ਪ੍ਰਤੀਕਰਮ ਸਨ।

ਇਹ ਉਮੀਦ ਕਰਦਿਆਂ ਕਿ ਕਿਸਾਨ ਆਗੂ 3 ਦਸੰਬਰ ਨੂੰ ਕੇਂਦਰ ਵੱਲੋਂ ਬੁਲਾਈ ਮੀਟਿੰਗ ਵਿਚ ਜਾਣਗੇ, ਕੈਪਟਨ ਅਮਰਿੰਦਰ ਨੇ ਜ਼ੋਰ ਦੇ ਕੇ ਕਿਹਾ ਕਿ ਟਕਰਾਅ ਕੋਈ ਹੱਲ ਨਹੀਂ ਹੈ ਅਤੇ ਦੋਵਾਂ ਧਿਰਾਂ ਨੂੰ ਮਸਲੇ ਦੇ ਹੱਲ ਲਈ ਬੈਠ ਕੇ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਨੀ ਹੋਵੇਗੀ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਐਮ.ਐਸ.ਪੀ. ਸਬੰਧੀ ਕਾਨੂੰਨੀ/ਸੰਵਿਧਾਨਕ ਭਰੋਸਾ ਦੇਣ। ਜੇਕਰ ਕੇਂਦਰ ਖੇਤੀ ਕਾਨੂੰਨਾਂ ਵਿੱਚ ਸੋਧ ਨਹੀਂ ਕਰਨਾ ਚਾਹੁੰਦਾ ਤਾਂ ਇਸ ਨੂੰ ਖੁਰਾਕ ਸੁਰੱਖਿਆ ਐਕਟ ਵਿੱਚ ਸੋਧ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਏ.ਪੀ.ਐਮ.ਸੀ. ਐਕਟ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿੱਲੀ ‘ਚ ਐੱਨ.ਆਈ.ਏ. ਨੇ ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੋਂ ਕੀਤੀ ਅੱਠ...

ਯੈੱਸ ਪੰਜਾਬ ਨਵੀਂ ਦਿੱਲੀ, 24 ਜਨਵਰੀ, 2021: ਕਿਸਾਨ ਸੰਘਰਸ਼ 'ਚ ਸਰਗਰਮ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਕਾ, ਡਾਕ ਟਿਕਟ ਤੇ ਚਿੱਠੀ ਪੱਤਰ ਲਈ ਲਿਫ਼ਾਫ਼ਾ ਜਾਰੀ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ...

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2021 - ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਰਨਾ ਤੇ ਜੀ ਕੇ ਨੇ ਭਾਜਪਾ ਦੇ ਇਸ਼ਾਰਿਆਂ ‘ਤੇ ਕਿਸਾਨ ਸੰਘਰਸ਼ ਤਾਰਪੀਡੋ ਕਰਨ ਲਈ...

ਯੈੱਸ ਪੰਜਾਬ ਨਵੀਂ ਦਿੱਲੀ, 22 ਜਨਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਵੱਲੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਰੂਪਮਾਨ ਕਰੇਗੀ...

ਨੌਵੇਂ ਪਾਤਿਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀ ਝਾਕੀ ਫ਼ਿਜ਼ਾ ਵਿੱਚ ਬਿਖੇਰੇਗੀ ਰੂਹਾਨੀਅਤ ਦਾ ਰੰਗ ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 22 ਜਨਵਰੀ, 2021 - ਗਣਤੰਤਰ ਦਿਵਸ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ: ਬੀਬੀ ਜਗੀਰ...

ਯੈੱਸ ਪੰਜਾਬ ਅੰਮ੍ਰਿਤਸਰ, 22 ਜਨਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸੋਨਮ ਬਾਜਵਾ ਨੇ ਪੰਜਾਬੀ ਸ਼ੋਅ ‘ਦਿਲ ਦੀਆਂ ਗੱਲਾਂ’ ਨਾਲ ਕੀਤਾ ਟੀ.ਵੀ. ’ਤੇ ਡੈਬਿਊ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 23, 2021: ਸੋਨਮ ਬਾਜਵਾ ਜ਼ੀ ਪੰਜਾਬੀ ਦੇ ਟਾਕ ਸ਼ੋਅ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ' ਨਾਲ ਟੈਲੀਵਿਜ਼ਨ ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ ਹੈ। ਸ਼ੋਅ ਦਾ ਪ੍ਰੀਮੀਅਰ 23 ਜਨਵਰੀ ਨੂੰ ਜ਼ੀ ਪੰਜਾਬੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਢੋਲਣਾ ਮੈਂ ਨਹੀਂ ਬੋਲਣਾ’ : ਨਰਿੰਦਰ ਚੰਚਲ ਦਾ ਦਿਹਾਂਤ, ਬਿਮਾਰ ਚੱਲ ਰਹੇ ਸਨ ਭਜਨ ਸਮਰਾਟ ਅਤੇ ‘ਬਾਲੀਵੁੱਡ ਸਿੰਗਰ’

ਯੈੱਸ ਪੰਜਾਬ ਜਲੰਧਰ, 22 ਜਨਵਰੀ, 2021: ਭਜਨ ਸਮਰਾਟ ਦੇ ਲਕਬ ਨਾਲ ਜਾਣੇ ਜਾਂਦੇ ਭਜਨ ਅਤੇ ਭੇਂਟ ਗਾਇਕ ਨਰਿੰਦਰ ਚੰਚਲ ਜਿਨ੍ਹਾਂ ਨੇ ‘ਬਾਲੀਵੁੱਡ’ ਵਿੱਚ ਵੀ ਆਪਣੀ ਥਾਂ ਬਣਾਈ ਸੀ, ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਲਗਪਗ 3...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਮਿਲੀ ਜ਼ਮਾਨਤ, ਭੜਕਾਊ ਗ਼ੀਤ ਦੇ ਮਾਮਲੇ ’ਚ ਹੋਈ ਸੀ ਗ੍ਰਿਫ਼ਤਾਰੀ

ਯੈੱਸ ਪੰਜਾਬ ਪਟਿਆਲਾ, 13 ਜਨਵਰੀ, 2021: ਪੰਜਾਬੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੂੰ ਅੱਜ ਪਟਿਆਲਾ ਦੀ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਸ਼੍ਰੀ ਬਰਾੜ ਦੇ ਵਕੀਲ ਅਨੁਸਾਰ ਅਦਾਲਤ ਨੇ ਉਸਨੂੰ 50 ਹਜ਼ਾਰ ਦੇ ਮੁਚੱਲਕੇ ’ਤੇ ਰਿਹਾਅ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਕੇਵੀ ਸੇਜ ਨੇ ਆਪਣਾ ਰੋਮਾਂਟਿਕ ਬੀਟ ਨੰਬਰ ‘ਆਕੜਾਂ’ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 12, 2021: ਰੋਮਾਂਸ ਹਮੇਸ਼ਾ ਹੀ ਸੰਗੀਤ ਉਦਯੋਗ ਦੀ ਰੀੜ ਦੀ ਹੱਡੀ ਰਿਹਾ ਹੈ, ਹਾਲਾਂਕਿ, ਛੋਟੇ ਮੋਟੇ ਫੇਰ ਬਦਲ ਚ ਕੋਈ ਨੁਕਸਾਨ ਨਹੀਂ ਹੈ। ਇਸ ਵਾਰ, ਸਾਡੀ ਸੰਗੀਤ ਇੰਡਸਟਰੀ ਦੇ ਉਭਰਦੇ ਕਲਾਕਾਰ 'ਕੇਵੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਾਇਕ ਸ਼੍ਰੀ ਬਰਾੜ ਦੇ ਪਿਤਾ ਦੀ ਗ੍ਰਿਫ਼ਤਾਰੀ ਕੋਰੀ ਅਫ਼ਵਾਹ: ਐਸ.ਐਸ.ਪੀ.ਪਟਿਆਲਾ ਵਿਕਰਮਜੀਤ ਦੁੱਗਲ

ਯੈੱਸ ਪੰਜਾਬ ਪਟਿਆਲਾ, 11 ਜਨਵਰੀ,2021 - ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫ਼ਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,467FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ

ਅੱਜ-ਨਾਮਾ ਫਸਿਆ ਪਾਕਿ ਦਾ ਮੁਖੀ ਇਮਰਾਨ ਟੇਢਾ, ਮੁੱਕਦੀ ਮੁਸ਼ਕਲਾਂ ਦੀ ਨਾਹੀਂ ਲੜੀ ਬੇਲੀ। ਪਹਿਲੀ ਔਕੜ ਦਾ ਲੱਭਦਾ ਹੱਲ ਹੈ ਨਹੀਂ, ਦੂਸਰੀ ਹੁੰਦੀ ਕੋਈ ਬੂਹੇ `ਤੇ ਖੜੀ ਬੇਲੀ। ਹੁੰਦਾ ਜ਼ਬਤ...

ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ

ਅੱਜ-ਨਾਮਾ ਬਚ ਕੇ ਰਿਹੋ ਕਿਸਾਨਾਂ ਦੇ ਲੀਡਰੋ ਬਈ, ਚੁਆਤੀ ਕੋਈ ਨਾ ਪਾਸਿਉਂ ਲਾਏ ਬੇਲੀ। ਬੰਦਾ ਬਾਹਰ ਦਾ ਭੀੜ ਦੇ ਵਿੱਚ ਮਿਲ ਕੇ, ਕਾਂਟੀ ਮਾਰ ਕੇ ਖਿਸਕ ਨਹੀਂ ਜਾਏ...

ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ

ਅੱਜ-ਨਾਮਾ ਗੋਲਕ ਗੁਰੂ ਕੀ ਚਰਚਿਆਂ ਵਿੱਚ ਰਹਿੰਦੀ, ਜਿਸ ਦਾ ਦਾਅ ਲੱਗੇ, ਘਪਲਾ ਕਰੀ ਜਾਂਦੈ। ਘਾਟਾ ਧਰਮ ਅਸਥਾਨ ਨੂੰ ਪਿਆ ਕਹਿ ਕੇ, ਖਾਤਾ ਆਪਣਾ ਮਾਇਆ ਨਾਲ ਭਰੀ ਜਾਂਦੈ। ਕਿੱਦਾਂ ਕਿਸੇ...

ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ

ਅੱਜ-ਨਾਮਾ ਚੱਲਦੀ ਗੱਲ ਨਾਲ ਗੱਲ ਨਹੀਂ ਸਿਰੇ ਲੱਗੀ, ਫਿਰ ਵੀ ਹੁੰਦੀ ਸੀ ਬਾਕੀ ਤਾਂ ਆਸ ਬੇਲੀ। ਮੁੱਕੀ ਅੱਜ ਨਾ, ਮੁੱਕ ਜਾਊ ਕੱਲ੍ਹ-ਪਰਸੋਂ, ਇਹ ਵੀ ਹੁੰਦਾ ਹੈ ਬੜਾ ਧਰਵਾਸ...

ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ

ਅੱਜ-ਨਾਮਾ (22 ਜਨਵਰੀ ਨੂੰ ਉੱਨੀ ਸਾਲ ਪੂਰੇ ਕਰ ਗਿਆ ‘ਅੱਜ-ਨਾਮਾ’) ਕਰਿਆ ਯਾਦ ਸਨੇਹੀਆਂ ਨੇ ਅੱਜ-ਨਾਮਾ, ਉੱਨੀਵਾਂ ਸਾਲ ਵੀ ਗਿਆ ਗੁਜ਼ਾਰ ਬੇਲੀ। ਮਾੜਾ ਦੌਰ ਇਹ ਗੌਲਦਾ ਰਿਹਾ ਬੇਸ਼ੱਕ, ਹੌਲੇ ਕਰਨ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...

ਕਿਸਾਨੀ ਅੰਦੋਲਨ ਨਾਲ ਬੇਵਫ਼ਾਈ ਕਿਉਂ ਕਰ ਰਿਹਾ ਹੈ ਹਾਕੀ ਵਾਲਾ ਸੰਦੀਪ ਸਿੰਘ? – ਜਗਰੂਪ ਸਿੰਘ ਜਰਖ਼ੜ

ਹਰਿਆਣਾ ਸਟੇਟ ਦਾ ਖੇਡ ਮੰਤਰੀ ਹਾਕੀ ਦਾ ਇੱਕ ਚਰਚਿਤ ਖਿਡਾਰੀ ਹੈ ਜਿਸ ਦਾ ਨਾਮ ਹੈ ਸੰਦੀਪ ਸਿੰਘ ਸ਼ਾਹਬਾਦ ਮਾਰਕੰਡਾ ਜੋ ਪਿਹੋਵਾ ਹਲਕੇ ਤੋਂ ਵਿਧਾਇਕ...

ਪੈਨਲਟੀ ਕਾਰਨਰ ਦਾ ਬਾਦਸ਼ਾਹ ਸੀ ਉਲੰਪੀਅਨ ਸੁਰਜੀਤ ਸਿੰਘ – 37ਵੀਂ ਬਰਸੀ ’ਤੇ ਵਿਸ਼ੇਸ਼ – ਇਕਬਾਲ ਸਿੰਘ ਸੰਧੂ

7 ਜਨਵਰੀ 1984, ਸਮਾਂ ਤਕਰੀਬਨ ਸਾਢੇ ਕੁ ਤਿੰਨ ਵਜ੍ਹੇ ਤੜਕੇ ਦਾ ਸੀ । ਠੰਡ ਵੀ ਅੱਤ-ਦਰਜੇ ਦੀ ਸੀ, ਤਾਪਮਾਨ ਤਕਰੀਬਨ 3 ਡਿਗਰੀ ਸੈਲਸੀਅਸ, ਧੁੰਦ...

ਸੂਰਜ ਦੀ ਸੋਚ, ਸਰਘੀ ਦਾ ਸੁਪਨਾ ਤੇ ਤਲਵਾਰ ਦਾ ਆਸ਼ਕ: ਡਾ. ਅਮਰਜੀਤ ਟਾਂਡਾ

ਗੁਰੂ ਗੋਬਿੰਦ ਸਿੰਘ ਸੂਰਜ ਦੀ ਸੋਚ , ਸਰਘੀ ਦਾ ਸੁਪਨਾ ਤੇ ਅਰਸ਼ ਜੇਡਾ ਬਲੀਆਂ ਦਾ ਦਾਨੀ-ਸ਼ਾਸਤਰ ਅਤੇ ਸ਼ਸਤਰ ਦਾ ਸੁਮੇਲ ਹੈ, ਮਾਡਲ ਹੈ- ਉਹ...
error: Content is protected !!