Thursday, March 28, 2024

ਵਾਹਿਗੁਰੂ

spot_img
spot_img

Khattar ਨਾਲ ਉਲਝਣ ਦੀ ਬਜਾਏ ਖ਼ੇਤੀ ਕਾਨੂੰਨਾਂ ਬਾਰੇ Modi ਨਾਲ ਗੱਲ ਕਰਨ Amarinder: Jarnail Singh

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2020:
ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਚੱਲ ਰਹੀ ਬਹਿਸਬਾਜ਼ੀ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਕੈਪਟਨ ਖੱਟਰ ਨਾਲ ਸਿੰਗ ਫਸਾਉਣ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਨਾਲ ਟੱਕਰ ਲੈਣ।

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ‘ਚ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਲੋਕਾਂ ਦਾ ਧਿਆਨ ਭਟਕਾਉਣ ਦੇ ਮਕਸਦ ਕਾਰਨ ਖੱਟਰ ਨਾਲ ਬਿਆਨਬਾਜ਼ੀ ਦੀ ਖੇਡ ਖੇਡ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਮਾਂ ਖੇਤੀ ਪ੍ਰਧਾਨ ਸੂਬੇ ਲਈ ਬਹੁਤ ਕੀਮਤੀ ਹੈ, ਮੁੱਖ ਮੰਤਰੀ ਨੂੰ ਕਿਸਾਨਾਂ ਦੇ ਨਾਲ ਖੜ੍ਹਦੇ ਹੋਏ ਖੱਟਰ ਸਰਕਾਰ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਨਾਲ ਟੱਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਬਿਆਨਬਾਜ਼ੀ ਕਰਕੇ ਲੋਕਾਂ ਦਾ ਧਿਆਨ ਹੋਰ ਪਾਸੇ ਕੇਂਦਰਿਤ ਕਰਨ ਦੇ ਮਕਸਦ ਨਾਲ ਕਿਸਾਨਾਂ ਨਾਲ ਡਟਣ ਦੀ ਬਜਾਏ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਕਿਹੜੀਆਂ ਮਜਬੂਰੀਆਂ ਹਨ ਜਿਸ ਕਰਕੇ ਮੋਦੀ ਸਰਕਾਰ ਮੂਹਰੇ ਗੋਡੇ ਟੇਕੇ ਹਨ?

ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਹਰਿਆਣਾ ਦੇ ਮੁੱਖ ਮੰਤਰੀ ਨਾਲ ਉਲਝ ਕੇ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਜਿਵੇਂ ਉਹ ਕਿਸਾਨਾਂ ਦੇ ਹਮਾਇਤੀ ਹੋਣ, ਜਦੋਂ ਕਿ ਅਸਲੀਅਤ ਇਸ ਤੋਂ ਉਲਟ ਹੈ।

‘ਆਪ’ ਆਗੂ ਨੇ ਕਿਹਾ ਕਿ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਭੂਮਿਕਾ ਸ਼ੁਰੂ ਤੋਂ ਹੀ ਸ਼ੱਕੀ ਅਤੇ ਦੋਹਰੇ ਮਾਪਦੰਡਾਂ ਵਾਲੀ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਖੇਤੀ ਆਰਡੀਨੈਂਸਾਂ ਬਾਰੇ ਗਠਿਤ ਕੇਂਦਰ ਦੀ ਹਾਈਪਾਵਰ ਕਮੇਟੀ ‘ਚ ਕੈਪਟਨ ਸਖ਼ਤ ਸਟੈਂਡ ਲੈਂਦੇ ਅਤੇ ਭਾਜਪਾ ਦੇ ਮਨਸੂਬਿਆਂ ਨੂੰ ਜਨਤਕ ਕਰਦੇ ਤਾਂ ਮੋਦੀ ਸਰਕਾਰ ਕਾਲੇ ਕਾਨੂੰਨ ਪਾਸ ਕਰਨ ਦੀ ਗੁਸਤਾਖ਼ੀ ਨਾ ਕਰ ਸਕਦੀ।

ਉਨ੍ਹਾਂ ਕਿਹਾ ਕਿ ਕੈਪਟਨ ਮੋਦੀ ਸਰਕਾਰ ਦੇ ਹੰਕਾਰ ਨਾਲ ਭਰੇ ਅਤੇ ਸ਼ਰਤਾਂ ਵਾਲੇ ਫ਼ੈਸਲਿਆਂ ਦਾ ਸਵਾਗਤ ਕਰਨ ਵਾਲੀ ਨੀਤੀ ਛੱਡ ਕੇ ਮੋਦੀ ਸਰਕਾਰ ਉੱਤੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲ ਕਰਨ ਅਤੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਦਬਾਅ ਪਾਉਂਦੇ।

ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਆਪਣੇ ਅੜੀਅਲ ਵਤੀਰੇ ਕਾਰਨ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਨਹੀਂ ਦਿੰਦੀ ਤਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਐਮਐਸਪੀ ਤੇ ਫ਼ਸਲਾਂ ਦੀ ਗਰੰਟੀ ਨਾਲ ਖਰੀਦ ਵਾਲਾ ਕਾਨੂੰਨ ਪਾਸ ਕਰਨ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਅਤੇ ਪੰਜਾਬ ਦੇ ਹੱਕ ‘ਚ ਅਜੇ ਤੱਕ ਇੱਕ ਵੀ ਸਾਰਥਿਕ ਕਦਮ ਉਠਾਉਣ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਇਹ ਕਰਨ ਦਾ ਦਮ ਨਹੀਂ ਰੱਖਦੇ ਤਾਂ ਗੱਦੀ ਛੱਡ ਦੇਣ।

ਅੰਦੋਲਨਕਾਰੀ ਕਿਸਾਨਾਂ ਲਈ ਸੇਵਾਦਾਰ ਬਣ ਕੇ ਕੰਮ ਕਰ ਰਹੀ ਹੈ AAP: Bhagwant Mann

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...