Saturday, September 28, 2024
spot_img
spot_img
spot_img
spot_img
spot_img

ਖੁੱਡੀਆਂ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਉਪਲੱਬਧ ਕਰਵਾਉਣ ਲਈ “ਉੱਨਤ ਕਿਸਾਨ” ਮੋਬਾਈਲ ਐਪ ਲਾਂਚ

ਯੈੱਸ ਪੰਜਾਬ
ਚੰਡੀਗੜ੍ਹ, 26 ਸਤੰਬਰ, 2024

ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਉੱਨਤ ਕਿਸਾਨ” ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।

ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ ‘ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ।

ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਐਪ ਰਾਹੀਂ ਪ੍ਰਾਈਵੇਟ ਵਿਅਕਤੀ, ਜਿਹਨਾਂ ਕੋਲ ਸੀ.ਆਰ.ਐਮ. ਮਸ਼ੀਨਾਂ, ਅਤੇ ਬੇਲਰ ਐਗਰੀਗੇਟਰ ਹਨ, ਇਸ ਐਪ ‘ਤੇ ਰਜਿਸਟਰੇਸ਼ਨ ਕਰਾ ਕੇ ਆਪਣੀਆਂ ਮਸ਼ੀਨਾਂ ਨੂੰ ਖੇਤੀਬਾੜੀ ਉਦੇਸ਼ਾਂ ਲਈ ਦੇ ਸਕਦੇ ਹਨ।

ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਆਈ.ਟੀ. ਵਿੰਗ ਦੀ ਟੀਮ ਵੀ ਮੌਜੂਦ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ