Saturday, April 20, 2024

ਵਾਹਿਗੁਰੂ

spot_img
spot_img

ਕਿਰਨਜੋਤ ਕੌਰ ਦਾ ਤੀਰ ਨਿਸ਼ਾਨੇ ਲੱਗਾ, ਜਗੀਰ ਕੌਰ ਨੇ ਕੀਤਾ ਵੱਡਾ ‘ਫ਼ੇਰਬਦਲ’ ਤੇ ਹੋਰ ਨਿਯੁਕਤੀਆਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਅਕਤੂਬਰ, 2020:
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦਾ ਤੀਰ ਨਿਸ਼ਾਨੇ ਲੱਗਾ ਹੈ।

ਉਨ੍ਹਾਂ ਵੱਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਇਜ਼ਹਾਰ ਆਲਮ ਦੀ ਬੇਗਮ ਅਤੇ ਸਾਬਕਾ ਵਿਧਾਇਕ ਬੀਬੀ ਫਰਜਾਨਾ ਆਲਮ ਦਾ ਨਾਂਅ ਬਤੌਰ ਜਨਰਲ ਸਕੱਤਰ ਵਾਪਿਸ ਲੈ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਸੰਬੰਧੀ ਜਾਰੀ ਕੀਤੀ ਗਈ ਸੂਚੀ ਵਿੱਚ ਪਹਿਲੇ ਨੰਬਰ ’ਤੇ ਬੀਬੀ ਕਿਰਨਜੋਤ ਕੌਰ ਦਾ ਨਾਂਅ ਸੀ ਜਦਕਿ ਦੂਜ ਨਾਂਅ ਹੀ ਫਰਜ਼ਾਨਾ ਆਲਮ ਦਾ ਸੀ।

ਇਸ ’ਤੇ ਬੀਬੀ ਕਿਰਨਜੋਤ ਕੌਰ ਨੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਰਾਜ ਦੇ ਮਾੜੇ ਸਮਿਆਂ ਵਿੱਚ ‘ਆਲਮ ਸੈਨਾ’ ਬਣਾ ਕੇ ਸਿੱਖ ਨੌਜਵਾਨਾਂ ਦਾ ਘਾਣ ਕਰਨ ਵਾਲੇ ਸਾਬਕਾ ਡੀ.ਜੀ.ਪੀ. ਇਜ਼ਹਾਰ ਆਲਮ ਦੀ ਬੀਵੀ ਫਰਜ਼ਾਨਾ ਆਲਮ ਨੂੰ ਇਸਤਰੀ ਅਕਾਲੀ ਦਲ ਵਿੱਚ ਜਨਰਲ ਸਕੱਤਰ ਥਾਪਣਾ ਮੰਦਭਾਗਾ ਹੈ। ਉਹਨਾਂ ਇਹ ਵੀ ਕਿਹਾ ਸੀ ਕਿ ਸਿੱਖ ਨੌਜਵਾਨੀ ਦਾ ਘਾਣ ਕਰਨ ਵਾਲੇ ਹੁਣ ਪੰਥਕ ਹੋ ਗਏ।


ਇਸ ਨੂੰ ਵੀ ਪੜ੍ਹੋ:
ਡੀ.ਐਸ.ਪੀ. ਗ੍ਰਿਫ਼ਤਾਰ: ਬਲੈਕਮੇਲ ਕਰਕੇ ਏ.ਐਸ.ਆਈ. ਦੀ ਪਤਨੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਲੱਗੇ ਦੋਸ਼


ਉਹਨਾਂ ਕਿਹਾ ਸੀ ਕਿ ਜਿਸ ਸੂਚੀ ਵਿੱਚ ਫਰਜ਼ਾਨਾ ਆਲਮ ਦਾ ਨਾਂਅ ਹੋਵੇ ਉਸ ਸੂਚੀ ਵਿੱਚ ਉਹ ਰਹਿਣਾ ਪਸੰਦ ਨਹੀਂ ਕਰਨਗੇ। ਉਹਨਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਸੀ ਕਿ ਉਹਨਾਂ ਨੂੰ ਇਸ ਅਹੁਦੇ ਦੀ ਲੋੜ ਨਹੀਂ।

ਬੀਬੀ ਕਿਰਨਜੋਤ ਕੌਰ ਦੀ ਇਹ ਗੱਲ ਕੇਵਲ ਬੀਬੀ ਜਗੀਰ ਕੌਰ ਜਾਂ ਇਸਤਰੀ ਅਕਾਲੀ ਦਲ ਤਾਈਂ ਹੀ ਮਾਰ ਨਹੀਂ ਸੀ ਕਰਦੀ ਸਗੋਂ ਇਸ ਬਿਆਨ ਦਾ ਸੇਕ ਅਕਾਲੀ ਦਲ ਤਕ ਵੀ ਪੁੱਜਾ ਸੀ ਕਿਉਂਕਿ ਇਜ਼ਹਾਰ ਆਲਮ ਜਾਂ ਫਰਜ਼ਾਨਾ ਆਲਮ ਨੂੰ ਅਕਾਲੀ ਦਲ ਵਿੱਚ ਲਿਆਉਣ ਵਾਲੀ ਬੀਬੀ ਜਗੀਰ ਕੌਰ ਨਹੀਂ ਸੀ ਸਗੋਂ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਨ।

ਅੱਜ ਬੀਬੀ ਜਗੀਰ ਕੌਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੰਗਰੂਰ ਦੀ ਜ਼ਿਲ੍ਹਾ ਜੱਥੇਬੰਦੀ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਪਹਿਲੇ ਢਾਂਚੇ ਵਿੱਚ ਸੋਧ ਕਰਦਿਆਂ ਬੀਬੀ ਫਰਜ਼ਾਨਾ ਆਲਮ ਦਾ ਨਾਮ ਬਤੌਰ ਜਨਰਲ ਸਕੱਤਰ ਵਾਪਸ ਲੈ ਲਿਆ ਹੈ ਅਤੇ ਉਨ੍ਹਾਂ ਦੀ ਥਾਂ ਪਾਰਟੀ ਦੀ ਪੁਰਾਣੀ ਅਤੇ ਸੀਨੀਅਰ ਆਗੂ ਬੀਬੀ ਨੁਸਰਤ ਨੂੰ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...