Friday, April 26, 2024

ਵਾਹਿਗੁਰੂ

spot_img
spot_img

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ

- Advertisement -

Kirti Kisan Union demands release of innocent Sikh youths

ਯੈੱਸ ਪੰਜਾਬ
ਚੰਡੀਗੜ੍ਹ, 24 ਮਾਰਚ, 2023 (ਦਲਜੀਤ ਕੌਰ)
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਵਿੱਚ ਬੀਤੇ ਕੁੱਝ ਦਿਨਾਂ ਤੋਂ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਵੱਲੋਂ ਸਿਰਜੇ ਜਾ ਰਹੇ ਦਹਿਸ਼ਤ ਦੇ ਮਾਹੌਲ ਦੀ ਨਿਖੇਧੀ ਕਰਦਿਆਂ ਫੜੇ ਗਏ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਅਤੇ ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਬਾਹਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।

ਯੂਨੀਅਨ ਦੀ ਸੂਬਾ ਸਕੱਤਰੇਤ ਟੀਮ ਨੇ ਪੈਦਾ ਕੀਤੀ ਜਾ ਰਹੀ ਸਥਿਤੀ ਲਈ ਆਰ ਐਸ ਐਸ ਦੀਆਂ ਏ ਅਤੇ ਬੀ ਟੀਮਾਂ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇੱਕ ਵਿਅਕਤੀ ਨੂੰ ਫੜਣ ਦੇ ਨਾਂ ਹੇਠ ਫਾਸ਼ੀਵਾਦੀ ਮੁਹਿੰਮ ਚਲਾ ਕੇ ਸੂਬੇ ਵਿੱਚ ਨਾ ਸਿਰਫ ਜਮਹੂਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ ਬਲਕਿ ਕੌਮੀ ਸੁਰੱਖਿਆ ਕਾਨੂੰਨ ਦੀ ਦੁਰਵਰਤੋਂ ਵੀ ਕੀਤੀ ਜਾ ਰਹੀ ਹੈ।

ਜੱਥੇਬੰਦੀ ਨੇ ਸਰਕਾਰ ਵੱਲੋਂ ਪ੍ਰੈੱਸ ਦੀ ਆਜ਼ਾਦੀ ਤੇ ਪਾਬੰਦੀਆਂ ਲਾਉਣ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਪੁਲਿਸ ਦੇ ਸਖਤ ਘੇਰੇ ਵਿੱਚੋਂ ਇੱਕ ਵਿਅਕਤੀ ਦੇ ਬੱਚ ਨਿਕਲਣ ਦੀ ਨਾਕਾਮੀ ਲਈ ਜ਼ਿੰਮੇਵਾਰ ਵਿਅਕਤੀਆਂ ਉੱਪਰ ਕਾਰਵਾਈ ਕਰਨ ਦੀ ਬਜਾਏ ਹੁਣ ਪੱਤਰਕਾਰ ਭਾਈਚਾਰੇ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।

ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਸਕੱਤਰੇਤ ਮੈਂਬਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦੇਸ਼ ਵਿੱਚ ਹਰੇਕ ਵਿਅਕਤੀ ਨੂੰ ਆਪਣੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਦੀ ਸੰਵਿਧਾਨਕ ਆਜ਼ਾਦੀ ਹੈ। ਸਿਰਫ ਕਿਸੇ ਦੀ ਵਿਚਾਰਧਾਰਾ ਕਰਕੇ ਕਿਸੇ ਉੱਪਰ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕਰਨਾ ਸੰਵਿਧਾਨਕ ਆਜ਼ਾਦੀ ਦੀ ਉਲੰਘਣਾ ਹੈ।

ਕਿਸਾਨ ਆਗੂਆਂ ਨੇ ਕੁੱਝ ਡਿਜੀਟਲ ਚੈਨਲਾਂ ਅਤੇ ਪੱਤਰਕਾਰਾਂ ਦੇ ਸ਼ੋਸ਼ਲ ਮੀਡੀਆ ਖਾਤਿਆਂ ਤੇ ਪਾਬੰਦੀਆਂ ਮੜਣ ਦੀ ਕਾਰਵਾਈ ਨੂੰ ਫਾਸ਼ੀਵਾਦੀ ਕਾਰਵਾਈ ਦੱਸਦਿਆਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਰ ਐਸ ਐਸ ਦੇ ਇਸ਼ਾਰੇ ਤੇ ਪੰਜਾਬ ਦੇ ਭਾਈਚਾਰਕ ਮਾਹੌਲ ਨੂੰ ਖੇਰੂੰ ਖੇਰੂੰ ਕਰਨ ਲਈ ਉਸਦੀਆਂ ਏ ਅਤੇ ਬੀ ਟੀਮਾਂ ਸਰਗਰਮ ਹੋ ਗਈਆਂ ਹਨ।

ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਇਤਿਹਾਸਕ ਅਤੇ ਜੇਤੂ ਕਿਸਾਨ ਘੋਲ ਵਲੋਂ ਕਾਰਪੋਰੇਟ ਨੀਤੀਆਂ ਵਿਰੁੱਧ ਅਤੇ ਤਾਕਤਾਂ ਦੇ ਕੇਂਦਰੀਕਰਨ ਵਿਰੁੱਧ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਿਰਜੇ ਭਾਈਚਾਰਕ ਸਾਂਝ ਅਤੇ ਵਿਸ਼ਾਲ ਜਨਤਕ ਸੰਘਰਸ਼ਾਂ ਦੇ ਬਿਰਤਾਂਤ ਦੀ ਰਾਖੀ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...