Saturday, April 20, 2024

ਵਾਹਿਗੁਰੂ

spot_img
spot_img

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਕੈਪਟਨ ਸਰਕਾਰ ਦੇ ਵਕੀਲਾਂ ਨੇ ਹਾਈਕੋਰਟ ਵਿੱਚ ਗੋਡੇ ਟੇਕੇ: ਅਕਾਲੀ ਦਲ ਡੈਮੋਕਰੇਟਿਕ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਅਪ੍ਰੈਲ 2021 –
ਕੋਟਕਪੁਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ `ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ।

ਜਿਸ ਵਿੱਚ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਸਬੰਧੀ ਸੁਣਾਏ ਗਏ ਫੈਸਲੇ ਨੂੰ ਪਾਰਟੀ ਵੱਲੋਂ ਮੰਦਭਾਗਾ ਕਰਾਰ ਦਿੱਤਾ ਗਿਆ। ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ- ਕਲਾਂ ਗੋਲੀਕਾਂਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀੜਤ ਪਰਿਵਾਰਾਂ ਅਤੇ ਸਿੱਖ ਸੰਗਤ ਵੱਲੋਂ ਇਸ ਘਟਨਾ ਦੇ ਦੋਸ਼ੀਆਂ ਨੂੰ ਸ਼ਜਾ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ ਪਰ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੂਰੇ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਵਿੱਚ ਨਿਰਾਸ਼ਾ ਦੀ ਲਹਿਰ ਹੈ।

ਇਸ ਸਬੰਧ ਵਿੱਚ ਬੋਲਦਿਆਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਸ: ਬੀਰ ਦਵਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਕਾਂਡ ਸਬੰਧੀ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚਣੌਤੀ ਦਿੱਤੇ ਜਾਣ ਦੇ ਆਏ ਬਿਆਨ ਨੂੰ ਵੀ ਸਿਆਸੀ ਬਿਆਨਬਾਜ਼ੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਹਾਈਕੋਰਟ ਵਿੱਚ ਐਡਵੋਕੇਟ ਜਰਨਲ ਰਾਹੀਂ ਸਰਕਾਰ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਬਦਲਣ ਅਤੇ ਨਵਾਂ ਮੁਖੀ ਨਿਯੁਕਤ ਕਰਨ ਦੀ ਗੱਲ ਪਹਿਲਾਂ ਹੀ ਮੰਨ ਚੁੱਕੀ ਹੈ ਅਤੇ ਹੁਣ ਸਰਕਾਰ ਸੁਪਰੀਮ ਕੋਰਟ ਵਿੱਚ ਕਿਸ ਗੱਲ ਨੂੰ ਅਧਾਰ ਬਣਾਕੇ ਚਣੌਤੀ ਦਵੇਗੀ?

ਉਨ੍ਹਾ ਕਿਹਾ ਕਿ ਇਸਤੋਂ ਪਹਿਲਾਂ ਵੀ ਕੈਪਟਨ ਸਰਕਾਰ ਦੌਰਾਨ ਬਾਦਲਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੇ ਅਧਿਕਾਰੀ ਅਦਾਲਤ ਵਿੱਚ ਮੁੱਕਰ ਗਏ ਸਨ ਅਤੇ ਹੁਣ ਹਾਈਕੋਰਟ ਵਿੱਚ ਬਾਦਲਾਂ ਦੇ ਖਿਲਾਫ਼ ਚੱਲ ਰਹੇ ਮਾਮਲਿਆਂ ਵਿੱਚ ਸਰਕਾਰ ਦੇ ਵਕੀਲਾਂ ਨੇ ਗੋਡੇ ਟੇਕ ਦਿੱਤੇ ਹਨ।

ਉਨ੍ਹਾ ਕਿਹਾ ਕਿ ਸਰਕਾਰ ਦਾ ਇਹ ਮੰਨ ਲੈਣਾ ਕਿ ਨਵੀਂ ਸਿਟ ਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸ਼ਾਮਿਲ ਨਹੀ ਕੀਤਾ ਜਾਵੇਗਾ, ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਇਹ ਕੈਪਟਨ ਅਤੇ ਬਾਦਲਾਂ ਵੱਲੋਂ ਸਾਜਿਸ਼ ਕੀਤੀ ਜਾ ਰਹੀ ਹੈ ਅਤੇ ਇਸ ਫੈਸਲੇ ਤੋਂ ਬਾਅਦ ਇਹ ਗੱਲ ਸਾਬਤ ਹੋ ਚੁੱਕੀ ਹੈ ਕਿ ਕੈਪਟਨ ਸਰਕਾਰ ਦੇ ਨਾਂਹ -ਪੱਖੀ ਰਵੱਈਏ ਕਾਰਨ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਦੀ ਆਸ ਟੁੱਟ ਗਈ ਹੈ।

ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਲ 2017 ਵਿੱਚ ਇਹ ਵਾਅਦਾ ਕਰਕੇ ਜਿੱਤੇ ਸਨ ਕਿ ਉਹ ਸੱਤਾ ਵਿਚ ਆਉਣ ਤੋਂ ਬਾਅਦ ਕੋਟਕਪੁਰਾ ਗੋਲੀਕਾਂਡ ਵਿੱਚ ਜਿਥੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣਗੇ, ਉਥੇ ਹੀ ਬਰਗਾੜੀ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਅਸਰ-ਰਸੂਖ ਰੱਖਣ ਵਾਲਿਆਂ ਨੂੰ ਬਖ਼ਸਿ਼ਆ ਨਹੀ ਜਾਵੇਗਾ।

ਪਰ ਹਾਈਕੋਰਟ ਦੇ ਆਏ ਫੈਸਲੇ ਨੇ ਕੈਪਟਨ ਸਰਕਾਰ ਦੇ ਝੁਠੇ ਵਾਅਦਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾ ਕਿਹਾ ਕਿ ਇਹ ਫੈਸਲਾ ਆਉਣ ਤੋਂ ਬਾਅਦ ਇੰਜ ਲੱਗਦਾ ਹੈ ਕਿ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਪਹਿਲਾਂ ਹੀ ਗੰਢ-ਤੁੱਪ ਕੀਤੀ ਹੋਈ ਸੀ।

ਉਨ੍ਹਾਂ ਕਿਹਾ ਕਿ ਕੈਪਟਨ ਅਤੇ ਬਾਦਲ ਆਪਸ ਵਿੱਚ ਰਲੇ ਹੋਏ ਹਨ ਅਤੇ ਦੋਵੇਂ ਇੱਕ-ਦੂਜੇ ਵਿਰੁੱਧ ਸਿਆਸੀ ਬਿਆਨਬਾਜ਼ੀ ਕਰਕੇ ਸੂਬੇ ਦੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੇ ਹਨ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਨੇ ਜਾਂਚ ਦੇ ਨਾਮ `ਤੇ ਸਿੱਖ ਪੰਥ ਨਾਲ ਗੱਦਾਰੀ ਕੀਤੀ ਹੈ।

ਸ: ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾ ਨੂੰ ਪੂਰਾ ਯਕੀਨ ਹੈ ਕਿ ਹੁਣ ਇਸ ਮਾਮਲੇ ਦੀ ਜਾਂਚ ਦਾ ਜਿੰਮਾ ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਦੇ ਕਿਸੇ ਖਾਸ ਅਧਿਕਾਰੀ ਨੂੰ ਸੌਂਪਣਗੇ ਤਾਂਕਿ ਬਾਦਲਾਂ ਨੂੰ ਇਸ ਮਾਮਲੇ ਵਿਚ ਬਚਾਇਆ ਜਾ ਸਕੇ।

ਅੱਜ ਦੀ ਮੀਟਿੰਗ ਵਿੱਚ ਸ: ਸੇਵਾ ਸਿੰਘ ਸੇਖਵਾਂ, ਸ: ਜਗਦੀਸ਼ ਸਿੰਘ ਗਰਚਾ, ਸ: ਬੀਰ ਦਵਿੰਦਰ ਸਿੰਘ, ਜਸਟਿਸ ਨਿਰਮਲ ਸਿੰਘ, ਸ: ਸੁਖਵਿੰਦਰ ਸਿੰਘ ਔਲਖ਼, ਸ: ਰਣਜੀਤ ਸਿੰਘ ਤਲਵੰਡੀ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਅਵਤਾਰ ਸਿੰਘ ਜੌਹਲ, ਸ: ਮਨਜੀਤ ਸਿੰਘ ਦਸੂਹਾ, ਸ: ਅਰਜਨ ਸਿੰਘ ਸ਼ੇਰਗਿੱਲ, ਸ: ਗੁਰਚਰਨ ਸਿੰਘ ਚੰਨੀ ਅਤੇ ਐਡਵੋਕੇਟ ਛਿੰਦਰਪਾਲ ਸਿੰਘ ਬਰਾੜ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...