ਜਸਟਿਸ ਅਨੂਪ ਚਿਤਕਾਰਾ ਦੇ ਹੁਕਮਾਂ ਰਾਹੀਂ ਅਗਾਊਂ ਜ਼ਮਾਨਤਾਂ ‘ਕਨਫ਼ਰਮ’
ਯੈੱਸ ਪੰਜਾਬ
ਚੰਡੀਗੜ੍ਹ, 29 ਅਗਸਤ, 2023:
2015 ਦੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਸ: ਸੁਖ਼ਬੀਰ ਸਿੰਘ ਬਾਦਲ ਸਣੇ 6 ਦੋਸ਼ੀਆਂ ਦੀ ਅਗਾਊਂ ਜ਼ਮਾਨਤ ਅੱਜ ‘ਕਨਫ਼ਰਮ’ ਕਰ ਦਿੱਤੇ ਜਾਣ ਨਾਲ ਇਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀਕਾਂਡ ਸੰਬੰਧੀ ਐਫ.ਆਈ.ਆਰ. ਨੰਬਰ 129 ਵਿੱਚ ਲਗਪਗ ਮਹੀਨਾ ਪਹਿਲਾਂ ਇਸ ਮਾਮਲੇ ਵਿੱਚ ਫ਼ੈਸਲਾ ‘ਰਿਜ਼ਰਵ’ ਰੱਖ ਲਿਆ ਸੀ ਜੋ ਸ਼ੁੱਕਰਵਾਰ ਨੂੰ ਸੁਣਾਇਆ ਗਿਆ ਹੈ।
ਅੱਜ ਜਸਟਿਸ ਅਨੂਪ ਚਿਤਕਾਰਾ ਦੇ ਹੁਕਮਾਂ ਰਾਹੀਂ ਜਿਨ੍ਹਾਂ ਨੂੰ ਅਗਾਊਂ ਜ਼ਮਾਨਤ ‘ਕਨਫ਼ਰਮ’ ਹੋਣ ਨਾਲ ਰਾਹਤ ਮਿਲੇਗੀ ਉਨ੍ਹਾਂ ਵਿੱਚ ਸ: ਸੁਖ਼ਬੁੀਰ ਸਿੰਘ ਬਾਦਲ ਤੋਂ ਇਲਾਵਾ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਸਾਬਕਾ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਆਈ.ਜੀ. ਅਮਰ ਸਿੰਘ ਚਾਹਲ, ਫ਼ਰੀਦਕੋਟ ਦੇ ਤਤਕਾਲੀ ਐੱਸ.ਐੱਸ.ਪੀ. ਸੁਖ਼ਮੰਦਰ ਸਿੰਘ ਅਤੇ ਮੋਗਾ ਦੇ ਤਤਕਾਲੀ ਐੱਸ.ਐਸ.ਪੀ.ਚਰਨਜੀਤ ਸਿੰਘ ਸ਼ਾਮਲ ਹਨ।
ਇਸ ਨੂੰ ਵੀ ਪੜ੍ਹੋ:
ਮਨਪ੍ਰੀਤ ਬਾਦਲ ਨੂੰ ਭਾਲ ਰਹੀ ਵਿਜੀਲੈਂਸ, ਪੰਜਾਬ ਸਣੇ 6 ਸੂਬਿਆਂ ਵਿੱਚ ਛਾਪੇਮਾਰੀ ਦੀਆਂ ਖ਼ਬਰਾਂ
ਸਿੱਧੂ ਮੂਸੇਵਾਲਾ ਕਤਲ ਕਾਂਡ: ਸਚਿਨ ਥਾਪਨ ਨੂੰ ਦਿੱਲੀ ਤੋਂ ਲੈ ਕੇ ਆਈ ਪੰਜਾਬ ਪੁਲਿਸ
ਸੁਖ਼ਪਾਲ ਖ਼ਹਿਰਾ ਨੂੰ ਮਿਲਣ ਜਲਾਲਾਬਾਦ ਪੁੱਜੇ ਸੀਨੀਅਰ ਕਾਂਗਰਸ ਆਗੂਆਂ ਨੂੰ ਮੁਲਾਕਾਤ ਦੀ ਨਹੀਂ ਮਿਲੀ ਇਜਾਜ਼ਤ
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ