Thursday, May 23, 2024

ਵਾਹਿਗੁਰੂ

spot_img
spot_img

Kotkapura ਗੋਲੀਕਾਂਡ ਬਾਰੇ ਹਾਈਕੋਰਟ ਦਾ ਫ਼ੈਸਲਾ Punjab ਸਰਕਾਰ ਅਤੇ ਦੋਸ਼ੀਆਂ ਦੀ ਮਿਲੀਭੁਗਤ ਦਾ ਨਤੀਜਾ: Sukhdev Singh Phagwara

- Advertisement -

ਯੈੱਸ ਪੰਜਾਬ
ਫਗਵਾੜਾ, 10 ਅਪ੍ਰੈਲ, 2021 –
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਦੀ ਜਾਂਚ ਨੂੰ ਰੱਦ ਕਰਨ ਅਤੇ ਨਵੀਂ ਸਿੱਟ ਬਣਾਉਣ ਦੇ ਹਾਈਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਦੇ ਬੁਲਾਰੇ ਸੁਖਦੇਵ ਸਿੰਘ ਫਗਵਾੜਾ ਅਤੇ ਪਰਮਪਾਲ ਸਿੰਘ ਸਭਰਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਾਈ ਕੋਰਟ ਦਾ ਇਹ ਫ਼ੈਸਲਾ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਪ੍ਰਤੀ ਪੰਜਾਬ ਸਰਕਾਰ ਵੱਲੋਂ ਇਨਸਾਫ਼ ਦੇਣ ਦੇ ਕੀਤੇ ਗਏ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੋਲ੍ਹਣ ਵਾਲਾ ਹੈ ਅਤੇ ਇਹ ਫ਼ੈਸਲਾ ਸਰਕਾਰ ਅਤੇ ਨਿਆਂਪਾਲਿਕਾ ਦੀ ਮਾੜੀ ਨੀਅਤ ਅਤੇ ਮਿਲੀਭੁਗਤ ਨਾਲ ਆਇਆ ਫੈਸਲਾ ਹੈ !

ਹਾਈ ਕੋਰਟ ਦੇ ਇਨ੍ਹਾਂ ਨਵੇਂ ਆਦੇਸ਼ਾਂ ਨੇ ਪੰਜਾਬ ਸਰਕਾਰ ਦੇ ਹੁਣ ਤੱਕ ਦੇ ਸਿੱਖਾਂ ਨੂੰ ਇਨਸਾਫ ਦੇਣ ਦੇ ਦਾਅਵਿਆਂ ਤੇ ਝੂਠ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰ ਦਿੱਤਾ ਹੈ !

ਬਰਗਾੜੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਨੂੰ ਸਿਰਫ਼ ਤੇ ਸਿਰਫ਼ ਸਿਆਸੀ ਤੌਰ ਤੇ ਵਰਤ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਦੇ ਜਜ਼ਬਾਤਾਂ ਨਾਲ ਖੇਡ ਕੇ ਪੰਜਾਬ ਵਿੱਚ ਸਰਕਾਰ ਬਣਾਈ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਵਿੱਚ ਫੇਲ੍ਹ ਸਾਬਤ ਹੋਈ !

ਪਿਛਲੀ ਅਤੇ ਮੌਜੂਦਾ ਸਰਕਾਰ ਦੀ ਮਿਲੀਭੁਗਤ ਨੂੰ ਨੰਗਾ ਕਰਨ ਲਈ 13 ਅਪ੍ਰੈਲ ਦਿਨ ਮੰਗਲਵਾਰ ਸਵੇਰੇ 10 ਵਜੇ ਕੋਟਕਪੂਰਾ ਚੌਕ ( ਬੱਤੀਆਂ ਵਾਲਾ ਚੌਕ ) ਵਿਖੇ ਕੋਟਕਪੂਰਾ ਗੋਲੀਕਾਂਡ ਦੇ ਜ਼ਖ਼ਮੀ ਪਰਿਵਾਰਾਂ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਇਸ ਗੋਲੀ ਕਾਂਡ ਵਿੱਚ ਜ਼ਖ਼ਮੀ ਹੋਏ ਅਜੀਤ ਸਿੰਘ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਜੀ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਨਿਆਮੀਵਾਲਾ ਦੇ ਪਰਿਵਾਰ , ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੀ ਇਸ ਸਾਜਿਸ਼ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਨਸਾਫ਼ ਲਈ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ! ਅਸੀਂ ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਬੇਨਤੀ ਕਰਦੇ ਹਾਂ !

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...