Monday, May 20, 2024

ਵਾਹਿਗੁਰੂ

spot_img
spot_img

ਲੋਕ ਸਭਾ ਹਲਕਾ ਖ਼ਡੂਰ ਸਾਹਿਬ ਲਈ ਕੁਲਬੀਰ ਸਿੰਘ ਜ਼ੀਰਾ ਸਣੇ 4 ਉਮੀਦਵਾਰਾਂ ਨੇ ਨਾਮਜ਼ਦਗੀਆਂ ਦੇ ਤੀਜੇ ਦਿਨ ਕਾਗਜ਼ ਦਾਖ਼ਲ ਕੀਤੇ

- Advertisement -

ਯੈੱਸ ਪੰਜਾਬ
ਤਰਨ ਤਾਰਨ, 9 ਮਈ, 2024

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਜਾਰੀ ਹੈ।ਵੀਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ 04 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਸ੍ਰੀ ਕੁਲਬੀਰ ਸਿੰਘ ਜ਼ੀਰਾ ਤੇ ਸ਼੍ਰੀਮਤੀ ਮਨਮੀਤ ਕੌਰ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਅਤੇ ਸ੍ਰੀ ਹਰਜਿੰਦਰ ਸਿੰਘ ਤੇ ਅਜੀਤ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਉਹਨਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 14 ਮਈ, 2024 (ਮੰਗਲਵਾਰ) ਹੈ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਉਹਨਾਂ ਦੱਸਿਆ ਕਿ 14 ਮਈ, 2024 ਤੱਕ ਨਿਰਧਾਰਿਤ ਦਿਨਾਂ ਦੌਰਾਨ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜਯੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਭਰੇ ਜਾ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ।ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ।ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 06 ਜੂਨ, 2024 (ਵੀਰਵਾਰ) ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...