ਯੈੱਸ ਪੰਜਾਬ
ਅੰਮ੍ਰਿਤਸਰ, 15 ਮਾਰਚ, 2025
ਸੁਨਹਿਰੇ ਭਵਿੱਖ ਦੀ ਆਸ ਚ ਤਕਰੀਬਨ ਡੇਢ ਸਾਲ ਪਹਿਲਾਂ England ਗਏ ਪਿੰਡ ਲੱਖਣ ਕੇ ਪੱਡਾ ਜ਼ਿਲ੍ਹਾ Kapurthala ਦੇ 23 ਸਾਲਾਂ ਨੌਜਵਾਨ Harmanjot Singh ਪੁੱਤਰ ਸਵ: ਕੁਲਵੰਤ ਸਿੰਘ ਦਾ ਮ੍ਰਿਤਕ ਸਰੀਰ ਅੱਜ ਸਵੇਰੇ ਅਮ੍ਰਿੰਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜ ਗਿਆ, ਜਿਸ ਨੂੰ ਲੈਣ ਲਈ ਉਹਨਾਂ ਦੇ ਰਿਸ਼ਤੇਦਾਰ ਅਤੇ ਕੈਬਨਿਟ ਮੰਤਰੀ ਸ Kuldeep Singh Dhaliwal, ਜਿਨਾਂ ਦੇ ਯਤਨਾਂ ਨਾਲ ਮ੍ਰਿਤਕ ਦੇ ਭਾਰਤ ਪਹੁੰਚੀ ਹੈ , ਉਹ ਹਵਾਈ ਅੱਡੇ ਉੱਤੇ ਪੁੱਜੇ।
ਸ Dhaliwal ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਇਹ ਵੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਮੌਤ ਦੇ ਕਾਰਨਾਂ ਦੀ ਪੜਤਾਲ ਇੰਗਲੈਂਡ ਸਰਕਾਰ ਨਾਲ ਮਿਲ ਕੇ ਪੂਰੀ ਕਰਵਾਈ ਜਾਵੇ, ਤਾਂ ਜੋ ਮੌਤ ਦਾ ਭੇਦ ਸਾਹਮਣੇ ਆ ਸਕੇ। ਦੱਸਣ ਯੋਗ ਹੈ ਕਿ ਨੌਜਵਾਨ ਹਰਮਨਜੋਤ ਦੀ ਪਿਛਲੇ ਫਰਵਰੀ ਮਹੀਨੇ ਇੰਗਲੈਂਡ ਦੇ ਸ਼ਹਿਰ ਹੈਲੀਫੈਕਸ ਵੈਸਟ ਯੌਰਕਸ਼ਾਇਰ(ਬਰੈਡਫੋਰਡ) ਵਿੱਚ ਸ਼ੱਕੀ ਹਾਲਤਾਂ ਵਿਚ ਬੇਹੋਸ਼ ਮਿਲਿਆ ਸੀ , ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ।
ਸ ਧਾਲੀਵਾਲ ਨੇ ਕਿਹਾ ਕਿ ਸਾਡੇ ਲਈ ਬੜੇ ਦੁੱਖ ਦੀ ਘੜੀ ਹੁੰਦੀ ਹੈ, ਜਦੋਂ ਸਾਨੂੰ ਉਹਨਾਂ ਨੌਜਵਾਨਾਂ ਜੋ ਕਿ ਪਰਿਵਾਰ ਦੇ ਸੁਪਨੇ ਪੂਰੇ ਕਰਨ ਲਈ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਵਿਦੇਸ਼ਾਂ ਦੀ ਧਰਤੀ ਉੱਤੇ ਗਏ ਹੁੰਦੇ ਹਨ , ਤਾਂ ਕਿਸੇ ਨਾ ਕਿਸੇ ਕਾਰਨ ਉਹਨਾਂ ਦੀ ਮੌਤ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਨਾਲ ਪਰਿਵਾਰ ਉੱਤੇ ਜੋ ਦੁੱਖਾਂ ਦਾ ਪਹਾੜ ਟੁੱਟਦਾ ਹੈ, ਉਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।
ਉਹਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਨੂੰ ਅਜਿਹਾ ਖੁਸ਼ਹਾਲ ਬਣਾਈਏ ਕਿ ਸਾਨੂੰ ਕਮਾਈ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।