Thursday, March 28, 2024

ਵਾਹਿਗੁਰੂ

spot_img
spot_img

ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ ਕਿਸਾਨਾਂ ਨਾਲ ਮੀਟਿੰਗ, ਕਿਸਾਨੀ ਮੰਗਾਂ ’ਤੇ ਹੋਈਆਂ ਵਿਚਾਰਾਂ

- Advertisement -

ਯੈੱਸ ਪੰਜਾਬ
ਜਗਰਾਓਂ (ਲੁਧਿਆਣਾ), 4 ਅਕਤੂਬਰ, 2022 –
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਵਫਦ ਅੱਜ ਸਥਾਨਕ ਅਨਾਜ ਮੰਡੀ ਚ ਕਿਸਾਨ ਮੇਲੇ ਤੇ ਪੰਹੁਚੇ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ। ਜਿਲਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਚ ਯੂਨੀਅਨ ਵਲੋਂ ਪੇਸ਼ ਕੀਤੇ ਗਏ ਲਿਖਤੀ ਮੰਗਪੱਤਰ ਰਾਹੀਂ ਮੰਗ ਕੀਤੀ ਗਈ ਕਿ ਬੀਤੇ ਸਮੇਂ ਚ ਭਾਰੀ ਬਾਰਸ਼ ਕਾਰਨ ਹੋਏ ਫਸਲਾਂ ਦੇ ਵਿਸ਼ੇਸ਼ਕਰ ਆਲੂਆਂ ਦੇ ਨੁਕਸਾਨ ਦਾ ਮੁਆਵਜਾ ਪਹਿਲ ਦੇ ਆਧਾਰ ਤੇ ਜਾਰੀ ਕੀਤਾ ਜਾਵੇ।

ਮੰਤਰੀ ਨੂੰ ਦੱਸਿਆ ਗਿਆ ਕਿ ਪਿੰਡ ਲੱਖਾ ਦੇ ਕਿਸਾਨ ਬਹਾਦਰ ਸਿੰਘ ਦੀ ਚਾਲੀ ਕਿੱਲੇ ਆਲੂ ਦੀ ਫਸਲ ਤਬਾਹ ਹੋਈ ਹੈ ਤੇ ਇਸੇ ਤਰਾਂ ਦੋ ਦਰਜਨ ਪਿੰਡਾਂ ਚ ਫਸਲਾਂ ਨਸ਼ਟ ਹੋਈਆਂ ਹਨ। ਇਲਾਕੇ ਦੇ ਪਿੰਡਾਂ ਹੇਰਾਂ, ਛੱਜਾਵਾਲ, ਚੱਕ ਛੱਜਾਵਾਲ ਚ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਹੋਏ ਨੁਕਸਾਨ ਦਾ ਯੋਗ ਮੁਆਵਜਾ ਅਦਾ ਅਜੇ ਤਕ ਨਹੀਂ ਮਿਲਿਆ ਅਦਾ ਕਰਾਇਆ ਜਾਵੇ। ਮੰਤਰੀ ਨੇ ਡੀ ਸੀ ਲੁਧਿਆਣਾ ਨੂੰ ਤੁਰਤ ਮਾਮਲੇ ਚ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ।

ਮੂੰਗੀ ਫਸਲ ਘਟ ਰੇਟ ਤੇ ਖਰੀਦ ਦੇ ਮਾਮਲੇ ਚ ਨੁਕਸਾਨ ਪੂਰਤੀ ਦੇ ਇਕ ਹਜਾਰ ਰੁਪਏ ਪ੍ਰਤੀ ਕੁਇੰਟਲ ਜਾਰੀ ਕਰਨ ਦੀ ਮੰਗ ਤੇ ਮੰਤਰੀ ਨੇ ਕਿਹਾ ਕਿ ਇਹ ਰਕਮ ਅੱਜ ਤੋ ਹੀ ਸਬੰਧਤ ਕਿਸਾਨਾਂ ਦੇ ਖਾਤਿਆਂ ਚ ਪੈਣੀ ਸ਼ੁਰੂ ਹੋ ਚੁੱਕੀ ਹੈ।ਕਿਸਾਨ ਅੰਦੋਲਨ ਦੋਰਾਨ ਸ਼ਹੀਦ ਕਿਸਾਨਾਂ ਬਲਕਰਨ ਸਿੰਘ ਲੋਧੀਵਾਲ, ਸੁਖਵਿੰਦਰ ਸਿੰਘ ਕਾਓਂਕੇ, ਗੁਰਪ੍ਰੀਤ ਸਿੰਘ ਜਗਰਾਂਓ , ਹਰਦੀਪ ਸਿੰਘ ਗਾਲਬ ਦੇ ਵਾਰਸਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਅਜੇ ਤਕ ਨਾ ਦੇਣ ਸਬੰਧੀ ਵੀ ਰੋਸ ਦਾ ਪ੍ਰਗਟਾਵਾ ਕਰਨ ਤੇ ਇਸ ਸਬੰਧੀ ਜਲਦੀ ਢੁੱਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਬਿਨਾਂ ਲਾਵਾਰਿਸ ਪਸ਼ੂਆਂ ਦਾ ਬੇਹੱਦ ਸੰਗੀਨ ਮਸਲਾ ਸਾਰੇ ਸੂਬੇ ਚ ਹੱਲ ਕਰਨ, ਝੋਨੇ ਦੀ ਆਖਰੀ ਪਾਣੀ ਦੀ ਲੋੜ ਦੇ ਚਲਦਿਆਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਅੱਠ ਘੰਟੇ 20 ਅਕਤੂਬਰ ਤਕ ਜਾਰੀ ਰੱਖਣ, ਰੇਤੇ ਬਜਰੀ ਦੀ ਸਪਲਾਈ ਸਰਕਾਰੀ ਰੇਟ ਤੇ ਬੇਰੋਕ ਟੋਕ ਸ਼ੁਰੂ ਕਰਨ, ਨਕਲੀ ਦੁੱਧ ਦੀ ਵਿਕਰੀ ਤੇ ਪਾਬੰਦੀ ਲਗਾਉਣ, ਝੋਨੇ ਦੀ ਪਰਾਲੀ ਸਬੰਧੀ ਕਿਸਾਨ ਮੋਰਚੇ ਦੀ ਮੰਗ ਮੁਤਾਬਕ ਅਮਲ ਕਰਨ ਆਦਿ ਮੰਗਾਂ ਤੇ ਮੰਤਰੀ ਨਾਲ ਵਿਸਥਾਰਤ ਗਲਬਾਤ ਹੋਈ।

ਇਸ ਸਮੇਂ ਡਿਪਟੀ ਕਮਿਸ਼ਨਰ ਲੁਧਿਆਣਾ, ਐਸ ਡੀ ਐਮ ਜਗਰਾਂਓ ਤੋਂ ਬਿਨਾਂ ਜਥੇਬੰਦੀ ਵਲੋਂ ਇੰਦਰਜੀਤ ਸਿੰਘ ਧਾਲੀਵਾਲ, ਤਾਰਾ ਸਿੰਘ ਅੱਚਰਵਾਲ, ਰਣਧੀਰ ਸਿੰਘ ਬੱਸੀਆਂ, ਜਗਤਾਰ ਸਿੰਘ ਦੇਹੜਕਾ, ਸਰਬਜੀਤ ਸਿੰਘ ਸੁਧਾਰ, ਕਮਲਪ੍ਰੀਤ ਸਿੰਘ ਹੈਪੀ, ਦੇਵਿੰਦਰ ਸਿੰਘ ਕਾਓਂਕੇ , ਹਰਦੀਪ ਸਿੰਘ ਟੂਸੇ ਆਦਿ ਆਗੂ ਹਾਜ਼ਰ ਸਨ।

ਇਸੇ ਦੋਰਾਨ ਗੱਲਾ ਮਜ਼ਦੂਰ ਯੂਨੀਅਨ ਪੰਜਾਬ ਦਾ ਵਫਦ ਕੰਵਲਜੀਤ ਖੰਨਾ, ਰਾਜਪਾਲ ਬਾਬਾ, ਦੇਵਰਾਜ ਦੀ ਅਗਵਾਈ ਚ ਕੈਬਿਨਟ ਮੰਤਰੀ ਨੂੰ ਮਿਲਿਆ। ਲਿਖਤੀ ਮੰਗਪਤਰ ਰਾਹੀਂ ਮੰਡੀ ਕਾਮਿਆਂ ਨੇ ਹੋਰਨਾਂ ਮੰਗਾਂ ਦੇ ਨਾਲ ਨਾਲ ਮਜਦੂਰੀ ਰੇਟਾਂ ਚ ਪੱਚੀ ਪ੍ਰਤੀਸ਼ਤ ਵਾਧੇ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਨੇ ਬੀਤੀ ਤਿੰਨ ਤਾਰੀਖ ਤੱਕ ਮਜਦੂਰ ਮੰਗਾਂ ਲਾਗੂ ਕਰਨ ਦਾ ਪਿਛਲੀ ਮੀਟਿੰਗ ਚ ਭਰੋਸਾ ਦਿੱਤਾ ਸੀ ਜੋ ਕਿ ਅਜੇ ਤਕ ਵਫਾ ਨਹੀਂ ਹੋਇਆ।

ਮਜਦੂਰ ਆਗੂਆਂ ਨੇ ਦੱਸਿਆ ਕਿ ਜੇਕਰ ਮੰਗਾਂ ਦੀ ਪੂਰਤੀ ਨਾ ਹੋਈ ਤਾਂ ਛੇ ਅਕਤੂਬਰ ਤੋਂ ਗੱਲਾ ਮਜਦੂਰ ਮੁੜ ਹੜਤਾਲ ਤੇ ਜਾਣ ਲਈ ਮਜਬੂਰ ਹੋਣਗੇ। ਇਸ ਸਮੇਂ ਜਗਤਾਰ ਸਿੰਘ ਤਾਰੀ, ਸੋਨੂ ਸਹੋਤਾ ਆਦਿ ਆਗੂ ਹਾਜ਼ਰ ਸਨ। ਮੰਤਰੀ ਨੇ ਜਲਦ ਮੰਗਾਂ ਮੰਨਣ ਦਾ ਭਰੋਸਾ ਦਿੱਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...