- Advertisement -
ਯੈੱਸ ਪੰਜਾਬ
ਤਿਕੂਨੀਆ, ਉੱਤਰ ਪ੍ਰਦੇਸ਼, 3 ਅਕਤੂਬਰ, 2022:
3 ਅਕਤੂਬਰ ਨੂੰ ਤਿਕੂੰਨੀਆਂ ਵਿਖੇ ਵਾਪਰੇ ਕਤਲੇਆਮ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਵੀਰਾਂ ਦੀ ਯਾਦ ਵਿੱਚ ਘਟਨਾ ਸਥਾਨ ਦੇ ਨੇੜੇ ਸਥਿਤ ਗੁਰਦੁਆਰਾ ਕੰਡਾਲਾ ਘਾਟ ਵਿਖੇ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂ ਬੂਟਾ ਸਿੰਘ ਬੁਰਜ ਗਿੱਲ, ਰਾਮਿੰਦਰ ਸਿੰਘ ਪਟਿਆਲਾ, ਜਗਮਨਦੀਪ ਸਿੰਘ ਪੜੀ ਤੋਂ ਇਲਾਵਾ ਉੱਤਰਾਖੰਡ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਅਤੇ ਜਗਤਾਰ ਸਿੰਘ ਬਾਜਵਾ ।
ਇਸ ਮੌਕੇ ਸਜੇ ਪੰਡਾਲ ਵਿੱਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਦੀ ਸ਼ਮੂਲੀਅਤ ਇਹ ਦੱਸ ਰਹੀ ਹੈ ਕਿ ਲੋਕ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਦੇ ਅਤੇ ਪ੍ਰੇਰਨਾ ਲੈਂਦੇ ਹਨ।
ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ਕਾਂਡ ਦਾ ਨਿਆਂ ਲੈਣ ਨਾਲ ਸਬੰਧਤ ਮੰਗਾਂ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ
- Advertisement -