Thursday, April 25, 2024

ਵਾਹਿਗੁਰੂ

spot_img
spot_img

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਵਿਚ ਲੱਗੇ ਵਿਭਾਗ ਦੀ ਹੌਂਸਲਾਂ ਅਫਜਾਈ ਲਈ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨਿੱਤਰੇ ਮੈਦਾਨ ਵਿਚ

- Advertisement -

ਯੈੱਸ ਪੰਜਾਬ
ਅਬੋਹਰ, ਫਾਜ਼ਿਲਕਾ, 6 ਅਗਸਤ, 2022 –
ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਕਾਰਨ ਚਪੇਟ ਵਿਚ ਆਏ ਇਲਾਕਿਆਂ ਦਾ ਜਾਇਜਾ ਲੈਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ।

ਇਸ ਮੋਕੇ ਕੈਬਿਨਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਇਸ ਨਾਮੁਰਾਦ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ ਕੁੱਲ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਤਾਂ ਜ਼ੋ ਇਸ ਬਿਮਾਰੀ ਨੂੰ ਨਜਿਠਿਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।

ਉਹ ਅੱਜ ਬੱਲੂਆਣਾ ਹਲਕੇ ਦੇ ਪਿੰਡ ਰਾਮ ਪੁਰਾ ਵਿਖੇ ਸ੍ਰੀ ਨਿਰਵਾਨ ਆਸ਼ਰਮ ਵਿਖੇ ਇਲਾਕੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਆਸ਼ਰਮ ਵਿਖੇ ਗਊਆਂ ਦੇ ਇਲਾਜ ਲਈ ਮੁਫ਼ਤ ਦਵਾਈ ਵੀ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਆਸ਼ਰਮ ਦੇ ਗੱਦੀਨਸੀਨ ਮਹਾਮੰਡਲੇਸ਼ਵਰ ਸ੍ਰੀ ਜੁਗਿੰਦਰਾ ਨੰਦ ਵੱਲੋਂ ਕੀਤੀ ਜਾ ਰਹੀ ਲੋਕ ਸੇਵਾ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੈਬਿਨਟ ਮੰਤਰੀ ਸ. ਲਾਲਜੀਤ ਸਿੰਘ ਨੇ ਕਿਹਾ ਕਿ ਲੰਪੀ ਸਕੀਨ ਬਿਮਾਰੀ ਵਿਸ਼ੇਸ਼ ਤੌਰ `ਤੇ ਗਾਵਾਂ ਵਿਚ ਫੈਲ ਰਹੀ ਹੈ ਜਿਸ ਕਰਕੇ ਸੂਬੇ ਦੇ ਲਗਭਗ ਸਾਰੇ ਜ਼ਿਲੇ੍ਹ ਇਸ ਬਿਮਾਰੀ ਦੀ ਚਪੇਟ ਵਿਚ ਆ ਗਏ ਹਨ। ਇਸ `ਤੇ ਕਾਰਵਾਈ ਕਰਦਿਆਂ ਉਨ੍ਹਾਂ ਵੱਲੋਂ ਅੱਜ ਫਾਜ਼ਿਲਕਾ ਜ਼ਿਲੇ੍ਹ ਦਾ ਦੌਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਰੱਹਦੀ ਜ਼ਿਲੇ੍ਹ ਵਿਚ ਆਉਣ ਦਾ ਮਕਸਦ ਹੈ ਕਿ ਪਸ਼ੂ ਪਾਲਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਬਾਰੇ ਜਾਣੂੰ ਕਰਵਾਉਣਾ ਹੈ ਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਦੀ ਪਾਲਣਾ ਕਰਨਾ ਹੈ।ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਪਸ਼ੂ ਪਾਲਕਾਂ ਦੇ ਸ਼ੈਡਾਂ ਦਾ ਰੋਜਾਨਾ ਦੌਰਾ ਕਰਨ ਅਤੇ ਪਸ਼ੂਆਂ ਨੂੰ ਇਸ ਬਿਮਾਰੀ ਦੀ ਚਪੇਟ ਵਿਚ ਆਉਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਹਰੇਕ ਸਰੱਹਦੀ ਜ਼ਿਲੇ੍ਹ ਨੂੰ 5 ਲੱਖ ਰੁਪਏ ਦੀ ਰਾਸ਼ੀ ਅਤੇ ਬਾਕੀ ਜਿਲ੍ਹਿਆਂ ਨੂੰ 3-3 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮਾਹਰਾਂ ਵੱਲੋਂ ਇਸ ਬਿਮਾਰੀ ਦੇ ਫੈਲਣ ਤੋਂ ਰੋਕਣ ਲਈ ਵੈਕਸੀਨ ਵੀ ਤਿਆਰ ਕੀਤੀ ਜਾ ਰਹੀ ਹੈ ਜ਼ੋ ਕਿ ਜਲਦ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜੋ-ਸਮਾਨ ਕਿਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਬਿਮਾਰੀ ਜ਼ਿਆਦਾ ਤਰ ਗਰਭਵਤੀ ਗਾਵਾਂ ਅਤੇ ਕਮਜੋਰ ਜਾਨਵਰਾਂ ਨੂੰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਲੈਤਣ ਗਾਵਾਂ ਜ਼ੋ ਕਿ ਘੱਟ ਗਰਮੀ ਸਹਾਰਦੀਆਂ ਹਨ ਉਹ ਵੀ ਇਸ ਬਿਮਾਰੀ ਦੀ ਚਪੇਟ ਵਿਚ ਜਲਦੀ ਆਉਂਦੀਆਂ ਹਨ। ਇਸ ਕਰਕੇ ਪਸ਼ੁ ਪਾਲਕ ਆਪਣੇ ਪਸ਼ੂਆਂ ਦੀ ਸੰਭਾਲ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸੂ ਪਾਲਣ ਵਿਭਾਗ ਦੇ ਜਿ਼ਲ੍ਹਿਆਂ ਵਿਚ ਤਾਇਨਾਤ ਅਮਲੇ ਦੇ ਨਾਲ ਨਾਲ ਮੁੱਖ ਦਫ਼ਤਰ ਵਿਖੇ ਤਾਇਨਾਤ ਮਾਹਿਰ ਅਮਲੇ ਨੂੰ ਵੀ ਪਸੂ ਪਾਲਕਾਂ ਵਿਚ ਜਾ ਕੇ ਉਨ੍ਹਾਂ ਦੀ ਸਹਾਇਤਾ ਲਈ ਡਿਊਟੀ ਤੇ ਲਗਾਇਆ ਗਿਆ ਹੈ।

ਕੈਬਿਨਟ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਸ਼ੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਖੁੱਲੇ੍ਹ ਵਾਤਾਵਰਣ `ਚ ਨਾ ਸੁਟਿਆ ਜਾਵੇ ਬਲਕਿ ਦਬਾਇਆ ਜਾਵੇ ਤਾਂ ਜ਼ੋ ਇਹ ਬਿਮਾਰੀ ਹੋਰ ਨਾ ਫੈਲ ਸਕੇ।ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਸ਼ੂ ਪਾਲਕ ਬਾਹਰਲੇ ਰਾਜਾਂ ਤੋਂ ਪਸ਼ੂ ਖਰੀਦ ਕੇ ਪੰਜਾਬ ਅੰਦਰ ਨਾ ਲਿਆਉਣ ਤਾਂ ਜ਼ੋ ਬਿਮਾਰੀ ਦੇ ਫੈਲਣ `ਤੇ ਠਲ ਪਾਈ ਜਾ ਸਕੇ।ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਬੱਲੂਆਣਾ ਹਲਕੇ ਵਿਚ ਇਕ ਆਧੁਨਿਕ ਬੱਸ ਸਟੈਂਡ ਬਣਾਉਣ ਦਾ ਐਲਾਣ ਵੀ ਕੀਤਾ ਅਤੇ ਸ੍ਰੀ ਨਿਰਵਾਨ ਆਸ਼ਰਮ ਨੂੰ ਆਪਣੇ ਵੱਲੋਂ ਇਕ ਲੱਖ ਰੁਪਏ ਦੀ ਸਹਾਇਤ ਦੇਣ ਦਾ ਐਲਾਣ ਵੀ ਕੀਤਾ।
ਇਸ ਤੋਂ ਪਹਿਲਾਂ ਬੱਲੂਆਣਾ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕੈਬਨਿਟ ਮੰਤਰੀ ਦਾ ਹਲਕੇ ਵਿਚ ਆਉਣ ਲਈ ਧੰਨਵਾਦ ਕਰਦਿਆਂ ਸ੍ਰੀ ਨਿਰਵਾਣ ਆਸ਼ਰਮ ਵੱਲੋਂ ਲੋਕ ਸੇਵਾ ਵਿਚ ਨਿਭਾਈ ਜਾ ਰਹੀ ਭੁਮਿਕਾ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਇਸ ਮੁਸਕਿਲ ਦੌਰ ਵਿਚ ਪਸ਼ੂ ਪਾਲਕਾਂ ਦੇ ਨਾਲ ਖੜੀ ਹੈ ਅਤੇ ਸਰਕਾਰੀ ਪੱਧਰ ਤੇ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਡੇਰੇ ਦੇ ਗੱਦੀਨਸੀਨ ਬਾਬਾ ਜ਼ੁਗਿੰਦਰਾ ਨੰਦ ਜੀ ਨੇ ਕੈਬਨਿਟ ਮੰਤਰੀ ਨੂੰ ਜੀ ਆਇਆ ਨੂੰ ਆਖਿਆ ਅਤੇ ਡੇਰੇ ਵੱਲੋਂ ਗਊਆਂ ਦੇ ਇਲਾਜ ਲਈ ਵੰਡੀ ਜਾ ਰਹੀ ਮੁਫ਼ਤ ਦਵਾਈ ਸਮੇਤ ਹੋਰ ਸਮਾਜ ਸੇਵਾ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।

ਬਾਅਦ ਵਿਚ ਉਨ੍ਹਾਂ ਨੇ ਗੌ ਸੇਵਾ ਸਦਨ ਸੁਖਚੈਨ ਦਾ ਵੀ ਦੌਰਾ ਕੀਤਾ ਅਤੇ ਇੱਥੇ ਦਵਾਈਆਂ ਵੰਡੀਆਂ।ਇੱਥੇ ਉਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ।

ਇਸ ਤੋਂ ਪਹਿਲਾਂ ਜਿ਼ਲ੍ਹਾ ਸਦਰ ਮੁਕਾਮ ਫਾਜਿ਼ਲਕਾ ਪੁੱਜਣ ਤੇ ਪੁਲਿਸ ਦੀ ਟੁਕੜੀ ਵੱਲੋਂ ਪਸ਼ੂ ਪਾਲਣ ਮੰਤਰੀ ਨੂੰ ਗਾਰਡ ਆਫ ਆਨਰ ਭੇਂਟ ਕੀਤਾ ਗਿਆ ਅਤੇ ਐਸਐਸਪੀ ਸ: ਭੁਪਿੰਦਰ ਸਿੰਘ ਅਤੇ ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਪੁੱਜਣ ਤੇ ਜੀ ਆਇਆਂ ਨੂੰ ਕਿਹਾ।

ਇਸ ਮੌਕੇ ਓ.ਐਸ.ਡੀ. ਸ੍ਰੀ ਸੰਦੀਪ ਪੁਰੀ, ਡਿਪਟੀ ਡਾਇਰੈਕਟਰ ਡਾ: ਰਾਜੀਵ ਛਾਬੜਾ, ਸ੍ਰੀ ਖਜਾਨ ਸਿੰਘ, ਆਪ ਦੇ ਜਿ਼ਲ੍ਹਾ ਪ੍ਰਧਾਨ ਸ੍ਰੀ ਸੁਨੀਲ ਸਚਦੇਵਾ, ਜਨਰਲ ਸਕੱਤਰ ਸ੍ਰੀ ਉਪਕਾਰ ਸਿੰਘ ਜਾਖੜ, ਆਪ ਆਗੂ ਸ੍ਰੀ ਅਰੁਣ ਵਧਵਾ, ਧਰਮਵੀਰ ਗੋਦਾਰਾ, ਬਲਦੇਵ ਸਿੰਘ ਖਹਿਰਾ, ਪੰਕਜ ਨਰੂਲਾ, ਰਘੁਵੀਰ ਭਾਖਰ, ਕੁਲਵਿੰਦਰ ਸਿੰਘ ਮਾਨ, ਲੱਖਾ ਸੰਧੂ, ਐਡਵੋਕੇਟ ਕਰਨ ਮੈਣੀ ਆਦਿ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...