Friday, October 4, 2024
spot_img
spot_img
spot_img
spot_img
spot_img

ਲਾਲਜੀਤ ਸਿੰਘ ਭੁੱਲਰ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਯੈੱਸ ਪੰਜਾਬ
ਤਰਨ ਤਾਰਨ, 3 ਅਗਸਤ, 2024

ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾਂ ਤਰਨ ਤਾਰਨ ਵਿਖੇ 12 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ।

ਰਸਮੀ ਤੌਰ ਤੇ ਨਿਯੁਕਤੀ ਪੱਤਰ ਦੇਣ ਮੌਕੇ ਕੈਬਨਿਟ ਮੰਤਰੀ, ਪੰਜਾਬ ਸਰਕਾਰ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨੌਕਰੀ ਲਈ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ,ਬਲਾਕ ਖੇਤੀਬਾੜੀ ਅਫਸਰ ,ਪੱਟੀ ਡਾ ਭੁਪਿੰਦਰ ਸਿੰਘ , ਡਾ ਸੰਦੀਪ ਸਿੰਘ ਏਡੀਓ ,ਡਾ ਗੁਰਦੀਪ ਸਿੰਘ ਏਡੀਓ,ਗੁਰਬਰਿੰਦਰ ਸਿੰਘ ਏਡੀਓ, ਹਰਮਨਦੀਪ ਕੌਰ ਏਡੀਓ,ਅਮਨਦੀਪ ਸਿੰਘ ਏਈਓ, ਗੁਰਪ੍ਰੀਤ ਸਿੰਘ ਬੀਟੀਐਮ ਅਤੇ ਹਾਜ਼ਰੀਨ ਸਟਾਫ ਕਰਮਚਾਰੀਆਂ ਨੇ ਸ਼ੁੱਭਕਾਮਨਾਵਾਂ ਦਿੱਤੀਆਂ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ