Thursday, April 25, 2024

ਵਾਹਿਗੁਰੂ

spot_img
spot_img

ਲੰਗਾਹ ਦੀ ਪੰਥ ਅਤੇ ਸਿਆਸਤ ਵਿੱਚ ਵਾਪਸੀ ਦਾ ਰਸਤਾ ਸਾਫ਼; ਜਥੇਦਾਰਾਂ ਨੇ ਕੀ ਲਾਈ ਸਜ਼ਾ ਤੇ ਕੀ ਲਾਈਆਂ ਸ਼ਰਤਾਂ?

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਨਵੰਬਰ, 2022:
‘ਅਸ਼ਲੀਲ ਵੀਡੀਓ ਸਾਹਮਣੇ’ ਆਉਣ ਤੋਂ ਬਾਅਦ ਪੰਥ ਵਿੱਚੋਂ ਛੇਕੇ ਗਏ ਸਾਬਕਾ ਅਕਾਲੀ ਨੇਤਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਪੰਥ ਅਤੇ ਸਿਆਸਤ ਵਿੱਚ ਵਾਪਸੀ ਦਾ ਰਸਤਾ ਸਨਿਚਰਵਾਰ ਨੂੰ ਸਾਫ਼ ਹੋ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਹੋਈ ਸਿੰਘ ਸਾਹਿਬ ਦੀ ਇਕੱਤਰਤਾ ਵਿੱਚ ਇਸ ਬਾਰੇ ਅੱਜ ਅਹਿਮ ਫ਼ੈਸਲੇ ਲਏ ਗਏ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੇਠਾਂ ਪਰਿਕਰਮਾ ਵਿੱਚ ਸੰਗਤਾਂ ਦੇ ਵਿਚਕਾਰ ਖੜ੍ਹੇ ਸੁੱਚਾ ਸਿੰਘ ਲੰਗਾਹ ਨੂੰ ਪਹਿਲਾਂ ਇਹ ਪੁੱਛਿਆ ਗਿਆ ਕਿ ਕੀ ਉਹ ਮੰਨਦਾ ਹੈ ਕਿ ਉਸਨੇ ਬੱਜਰ ਕੁਰਹਿਤ ਕੀਤੀ ਹੈ। ਉਸਦੇ ਹਾਂ ਕਹਿਣ ’ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਪੰਜ ਵਾਰ ਸੰਗਤ ਤੋਂ ਮੁਆਫ਼ੀ ਮੰਗੇ। ਲੰਗਾਹ ਵੱਲੋਂ ਪੰਜ ਵਾਰ ਇੰਜ ਕੀਤੇ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਉਸਨੂੰ ਸਜ਼ਾ ਸੁਣਾਈ।

ਉਸਨੂੰ 21 ਦਿਨਾਂ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਬਰਤਨ ਮਾਂਜਣ, ਪਰਿਕਰਮਾ ਵਿੱਚ ਸੇਵਾ ਕਰਨ, 21 ਜਪੁਜੀ ਸਾਹਿਬ ਦੇ ਪਾਠ ਕਰਨ ਤੋਂ ਇਲਾਵਾ 5100 ਰੁਪਏ ਦੀ ਦੇਗ ਕਰਵਾਉਣ ਲਈ ਕਿਹਾ ਗਿਆ।

ਇਸ ਤੋਂ ਇਲਾਵਾ ਇਹ ਵੀ ਸਜ਼ਾ ਲਾਈ ਗਈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿਨ ਵਿੱਚ ਆਉਣ ਵਾਲੇ ਹਰ ਢਾਡੀ ਜੱਥੇ ਲਈ ਨਾ ਕੇਵਲ ਘਰੋਂ ਪ੍ਰਸ਼ਾਦਾ ਤਿਆਰ ਕਰਵਾ ਕੇ ਲਿਆਵੇ ਸਗੋਂ ਉਨ੍ਹਾਂ ਨੂੰ ਛਕਾਵੇ ਅਤੇ 5100 ਰੁਪਏ ਹਰ ਢਾਡੀ ਜੱਥੇ ਨੂੰ ਦੇਵੇਗਾ।

ਲੰਗਾਹ ’ਤੇ ਇਹ ਸ਼ਰਤ ਲਗਾਈ ਗਈ ਹੈ ਕਿ ਉਹ 5 ਸਾਲ ਕਿਸੇ ਵੀ ਗੁਰਦੁਆਰਾ ਕਮੇਟੀ ਦਾ ਮੈਂਬਰ ਨਹੀਂ ਬਣੇਗਾ ਪਰ ਇਸਦੇ ਨਾਲ ਹੀ ਉਸਨੂੰ ਰਾਜਨੀਤੀ ਵਿੱਚ ਵਿੱਚਰਣ ਦੀ ਖੁਲ੍ਹ ਦੇ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਤਨਖ਼ਾਹ ਦੌਰਾਨ ਲਾਈ ਸੇਵਾ ਨਿਭਾਉਂਦੇ ਹੋਏ ਲੰਗਾਹ ਜਾਂ ਉਨ੍ਹਾਂ ਦਾ ਕੋਈ ਵੀ ਸਾਥੀ ਤਸਵੀਰਾਂ ਜਾਂ ਵੀਡੀਓ ਨਾ ਬਣਾਵੇ ਅਤੇ ਨਾ ਹੀ ਇਹ ਸੋਸ਼ਲ ਮੀਡੀਆ ’ਤੇ ਪਾਈਆਂ ਜਾਣ।

ਯਾਦ ਰਹੇ ਕਿ ਲੰਗਾਹ ਦੀ ਵੀਡੀਓ ਵਾਇਰਲ ਹੋਣ ਉਪਰੰਤ ਉਸਨੂੰ ਨਾ ਕੇਵਲ ਪੰਥ ਵਿੱਚੋਂ ਛੇਕ ਦਿੱਤਾ ਗਿਆ ਅਤੇ ਉਸਦੀ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਸੀ ਸਗੋਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਸਤੋਂ ਕਿਨਾਰਾ ਕਰ ਲਿਆ ਸੀ। ਉਂਜ ਇਸ ਮਾਮਲੇ ਵਿੱਚ ਅਦਾਲਤ ਨੇ ਲੰਗਾਹ ਨੂੰ ਬਰੀ ਕਰ ਦਿੱਤਾ ਸੀ।

ਇਸ ਨੂੰ ਵੀ ਪੜ੍ਹੋ:
ਕੌਮਾਂਤਰੀ ‘ਸਿੱਖ ਬੈਂਕ’ ਅਤੇ ‘ਸਿੱਖ ਐਜੂਕੇਸ਼ਨ ਬੋਰਡ’ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ: ਅਕਾਲ ਤਖ਼ਤ

ਸਿੱਖ ਬੱਚੇ ’ਤੇ ਦਰਜ ਕੇਸ ਮੰਦਭਾਗਾ, ਸਰਕਾਰ ਪਹਿਲਾਂ ਹਥਿਆਰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਵੇ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...