Friday, April 26, 2024

ਵਾਹਿਗੁਰੂ

spot_img
spot_img

ਵੱਡੀ ਗਿਣਤੀ ਵਿੱਚ ਨੌਜਵਾਨ ਜਥੇ:ਹਵਾਰਾ ਕਮੇਟੀ ਵਿੱਚ ਹੋਏ ਸ਼ਾਮਿਲ, ਕਰਨਗੇ ਗੁਰਮਤਿ ਪ੍ਰਚਾਰ

- Advertisement -

ਫਤਹਿਗੜ੍ਹ ਸਾਹਿਬ, 16 ਫ਼ਰਵਰੀ, 2020:

ਦਿੱਲੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਸਰਬੱਤ ਖਾਲਸਾ ਵੱਲੋਂ ਧਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਨਿਰਦੇਸ਼ਾਂ ਤੇ ਕਾਰਜਸ਼ੀਲ ਕਮੇਟੀ ਵੱਲੋਂ ਪੰਥਕ ਮਸਲਿਆ ਤੇ ਅਪਣਾਈ ਪਹੁੰਚ ਤੇ ਤਸੱਲੀ ਪ੍ਰਗਟ ਕਰਦਿਆਂ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਜਥੇਦਾਰ ਹਵਾਰਾ ਕਮੇਟੀ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਸ਼ਾਮਿਲ ਹੋਏ। ਇਹ ਨੌਜਵਾਨ ਸਮਰਾਲਾ, ਮੰਡੀਗੋਬਿੰਦ ਗੜ੍ਹ, ਅਮਲੋਹ, ਪਟਿਆਲਾ, ਕੁਰਾਲੀ, ਖਰੜ, ਮੋਹਾਲੀ ਅਤੇ ਫਤਹਿਗੜ੍ਹ ਸਾਹਿਬ ਤੋਂ ਆਏ ਸਨ।

ਨੋਜਵਾਨਾ ਨੇ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਕਾਰਜਾਂ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਸਿਫ਼ਤ ਕੀਤੀ। ਕਮੇਟੀ ਆਗੁ ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ ਅਤੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਲਈ ਜਥੇਦਾਰ ਹਵਾਰਾ ਇਕ ਰੋਲ ਮਾਡਲ ਹੈ। ਉਨ੍ਹਾ ਪੰਜਾਬ ਦੇ ਨੋਜਵਾਨਾ ਨੂੰ ਸੱਦਾ ਦਿੱਤਾ ਕਿ ਸੁਬੇ ਦੇ ਭਵਿਖ ਨੂੰ ਬਚਾਉਣ ਲਈ ਬਿਨਾ ਕਿਸੇ ਲਾਲਚ ਦੇ ਅੱਗੇ ਆਉਣ।

ਗੁਰੂ ਸਾਹਿਬ ਦੀ ਸਿੱਖਿਆਵਾ ਨੂੰ ਆਧਾਰ ਬਣਾ ਕੇ ਗਰਮਤਿ ਪ੍ਰਚਾਰ ਲਹਿਰ ਰਾਹੀਂ ਅਸੀਂ ਨਵੇਂ ਸਮਾਜ ਦੀ ਘਾੜਤ ਕਰ ਸਕਦੇ ਹਾਂ। ਅਜੱ ਲੋੜ ਹੈ ਬਜ਼ੁਰਗਾਂ ਦਾ ਤਜਰਬਾ ਅਤੇ ਨੌਜਵਾਨਾਂ ਦੀ ਸ਼ਕਤੀ ਦਾ ਸੁਮੇਲ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਸਮਾਜਿਕ ਜ਼ੁੰਮੇਵਾਰੀਆਂ ਸੌਂਪੀਆਂ ਜਾਣ।ਅੱਜ ਦੀ ਮੀੰਟਿਗ ਵਿੱਚ ਨੌਜਵਾਨਾਂ ਦੀ ਡਿੳਿਟੀ ਲਗਾਈ ਗਈ ਕਿ ਉਹ ਕਮੇਟੀ ਦੇ ਵਿਸਤਾਰ ਲਈ ਹਰ ਜ਼ਿਲ੍ਹੇ ਵਿੱਚ ਸੰਪਰਕ ਮੁੰਹਿਮ ਨੂੰ ਤੇਜ਼ ਕਰਨ।

ਮੀੰਟਿਗ ਵਿੱਚ ਭੁਪਿੰਦਰ ਸਿੰਘ ਭਲਵਾਨ ਜਰਮਨੀ, ਜਸਵੰਤ ਸਿੰਘ ਸਿੱਧੁਪੁਰਾ ,ਬਲਬੀਰ ਸਿੰਘ ਹਿਸਾਰ, ਬਗ਼ੀਚਾ ਸਿੰਘ ਰੱਤਾ ਖੇੜਾ, ਬਲਵਿੰਦਰ ਸਿੰਘ ਚਨਾਰਧਲ, ਮਾਸਟਰ ਸੰਤੋਖ ਸਿੰਘ, ਪ੍ਰਦੀਪ ਸਿੰਘ ਸੰਗਤ ਪੁਰਾ, ਕੁਲਦੀਪ ਸਿੰਘ ਦੁਭਾਲੀ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ ਬੱਬਰ, ਨਿਰਮਲ ਸਿੰਘ ਜੋਗੀ ਮਾਜਰਾ, ਸੁਜਾਨ ਸਿੰਘ ਸਮਰਾਲਾ, ਅਜਵੰਤ ਸਿੰਘ ਸਮਰਾਲਾ, ਸੁਖਵਿੰਦਰ ਸਿੰਘ, ਰੁਪਿਦੰਰ ਸਿੰਘ ਆਦਿ ਹਾਜ਼ਰ ਸਨ ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...