Friday, April 26, 2024

ਵਾਹਿਗੁਰੂ

spot_img
spot_img

ਲੋਕਾਈ ਕਲਾ ਕੇਂਦਰ ਵੱਲੋਂ ਰਜਿੰਦਰ ਭੋਗਲ ਅਤੇ ਪ੍ਰੋ. ਯੋਗੀ ਦੀ ਯਾਦ ਵਿੱਚ ਸਮਾਗਮ, ਚੇਅਰਮੈਨ ਰਮਨ ਬਹਿਲ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 2 ਅਕਤੂਬਰ, 2022:
ਲੋਕਾਈ ਕਲਾ ਕੇਂਦਰ, ਗੁਰਦਾਸਪੁਰ ਵੱਲੋਂ ਪ੍ਰਸਿੱਧ ਰੰਗਕਰਮੀ ਅਤੇ ਸਾਹਿਤਕਾਰ ਸਵਰਗੀ ਰਜਿੰਦਰ ਭੋਗਲ ਦੇ ਜਨਮ ਦਿਹਾੜੇ ਅਤੇ ਪ੍ਰੋ ਕਿਰਪਾਲ ਸਿੰਘ ਯੋਗੀ ਦੀ ਯਾਦ ਵਿੱਚ ਇੱਥੋਂ ਦੇ ਰਾਮ ਸਿੰਘ ਦੱਤ ਯਾਦਗਾਰੀ ਹਾਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ।

ਸਵਰਗੀ ਰਜਿੰਦਰ ਭੋਗਲ ਦੇ ਬੇਟੀ ਡਾ. ਅਮਨਦੀਪ ਭੋਗਲ ਅਤੇ ਪਤਨੀ ਅਮਰਜੀਤ ਭੋਗਲ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦ ਕਿ ਪ੍ਰਸਿੱਧ ਕਲਾਕਾਰ ਅਤੇ ਸਾਹਿਤਕਾਰ ਬੀਬਾ ਬਲਵੰਤ ਅਤੇ ਜ਼ਿਲ੍ਹਾ ਭਾਸ਼ਾ ਅਫਸਰ, ਪਠਾਨਕੋਟ ਡਾ. ਸੁਰੇਸ਼ ਮਹਿਤਾ, ਸਤਦੇਵ ਸੈਣੀ, ਤਰਲੋਚਨ ਸਿੰਘ, ਗੁਰਚਰਨ ਗਾਂਧੀ ਅਤੇ ਬਾਂਕਾ ਬਹਾਦੁਰ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਆਪਣੇ ਸੰਬੋਧਨ ਵਿੱਚ ਉਪਰੋਕਤ ਹਸਤੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਯੋਗੀ ਅਤੇ ਰਜਿੰਦਰ ਭੋਗਲ, ਗੁਰਦਾਸਪੁਰ ਦਾ ਮਾਣ ਸਨ। ਸਾਹਿਤ ਅਤੇ ਕਲਾ ਦੇ ਖੇਤਰ ਵਿੱਚ ਉਨ੍ਹਾਂ ਦੀ ਦੇਣ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਨੈਤਿਕ ਕਦਰਾਂ ਕੀਮਤਾਂ ਦੀਆਂ ਪਹਿਰੇਦਾਰ ਸਨ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਕਲਾਕਾਰ ਅਤੇ ਸਾਹਿਤਕਾਰ ਸਮਾਜ ਨੂੰ ਸਕਾਰਾਤਮਕ ਦਿਸ਼ਾ ਦੇਣ ਦੇ ਸਮਰੱਥ ਹੁੰਦੇ ਹਨ ਅਤੇ ਉਨ੍ਹਾਂ ਹਮੇਸ਼ਾ ਸਾਂਝੀਵਾਲਤਾ ਅਤੇ ਜਾਤਪਾਤ ਤੋਂ ਉੱਪਰ ਉਠ ਕੇ ਮਨੁਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਦੁਖ ਦੀ ਗੱਲ ਹੈ ਕਿ ਬੀਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਅਜਿਹਾ ਉਪਰਾਲੇ ਨਹੀਂ ਕੀਤੇ ਗਏ ਜਿਨ੍ਹਾਂ ਨਾਲ ਇੱਕ ਇਮਾਨਦਾਰ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਹੋ ਸਕਦੀ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਇਲਾਕੇ ਦੀਆਂ ਹੋਰਨਾ ਸਮਸਿਆਵਾਂ ਤੋਂ ਇਲਾਵਾ ਕਲਾਕਾਰਾਂ ਅਤੇ ਸਾਹਿਤਾਕਾਰਾਂ ਦੀਆਂ ਵਾਜਬ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਬੀਬਾ ਬਲਵੰਤ ਨੇ ਆਪਣੇ ਸੰਬੋਧਨ ਵਿੱਚ ਰਜਿੰਦਰ ਭੋਗਲ ਅਤੇ ਪ੍ਰੋ ਕਿਰਪਾਲ ਸਿੰਘ ਯੋਗੀ ਨਾਲ ਬਿਤਾਏ ਪਲ ਸਾਂਝੇ ਕੀਤੇ। ਰਾਜੇਸ਼ ਕੁਮਾਰ ਨੇ ਰਜਿੰਦਰ ਭੋਗਲ ਦੇ ਜੀਵਨ ਬਾਰੇ ਪਰਚਾ ਪੜ੍ਹਿਆ ।

ਇਸ ਮੌਕੇ ਪੰਜਾਬੀ ਰੰਗਮੰਚ ਦੇ ਖੇਤਰ ਵਿੱਚ ਨਾਮਨਾ ਖੱਟਣ ਵਾਲੇ ਭਗਤ ਨਾਮਦੇਵ ਜੀ ਥੀਏਟਰ ਸੁਸਾਇਟੀ, ਘੁਮਾਣ ਦੇ ਸੰਸਥਾਪਕ ਪ੍ਰਿਤਪਾਲ ਸਿੰਘ ਨੂੰ ਸਨਮਾਨ ਪੱਤਰ ਦੇ ਕੇ ਨਿਵਾਜਿਆ ਗਿਆ। ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਬਾ ਬਲਵੰਤ ਦੀਆਂ ਬੀਤੇ 50 ਸਾਲਾਂ ਦੀਆਂ ਰਚਨਾਵਾਂ ਨੂੰ ਪਾਕਿਸਤਾਨ ਵਿੱਚ ਉਰਦੂ ਲਿਪੀ ਵਿੱਚ ਸੰਕਲਿਤ ਕੀਤੀ ਗਈ ਪੁਸਤਕ ਸਹਿਜ ਸੁਖਨ ਦਾ ਵਿਮੋਚਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਹਨ ਸਿੰਘ, ਕੇ.ਪੀ ਸਿੰਘ, ਹਿਤੇਸ਼ ਸ਼ਾਸਤਰੀ, ਵਿਜੇ ਬੱਧਣ, ਰਘੂ ਨਾਥ ਅਤੇ ਹੋਰ ਸਾਹਿਕਾਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...