Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: CEO Sibin C

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2024

ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਇਸ ਸਬੰਧੀ ਵੇਰਵੇ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਰਾਹੀਂ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਚੋਣ ਅਮਲ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਲਈ ਸਾਰੇ 24,433 ਪੋਲਿੰਗ ਬੂਥਾਂ ਦੇ ਅੰਦਰ ਸੀਸੀਟੀਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੇ 13 ਹਲਕਿਆਂ ਜਿੱਥੇ ਤਿੰਨ ਜਾਂ ਇਸ ਤੋਂ ਵੱਧ ਪੋਲਿੰਗ ਸਟੇਸ਼ਨ ਹਨ, ਦੇ 1884 ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀ ਕੈਮਰੇ ਲਗਾਏ ਜਾਣਗੇ।

ਸਿਬਿਨ ਸੀ ਨੇ ਕਿਹਾ ਕਿ ਇਸ ਵਾਰ ਚੋਣਾਂ ਨੂੰ ਹੋਰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨਵੇਕਲੀ ਜ਼ਿਲ੍ਹਾ ਸੂਚਨਾ ਪ੍ਰਣਾਲੀ (ਡੀ.ਆਈ.ਐਸ.ਈ.) ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਦੀ ਵਰਤੋਂ ਚੋਣਾਂ ਦੇ ਸਾਰੇ ਪਹਿਲੂਆਂ ਦਾ ਪ੍ਰਬੰਧਨ ਕਰਨ, ਪੋਲਿੰਗ ਸਟਾਫ ਦਾ ਡਾਟਾ ਇਕੱਠਾ ਕਰਨ ਤੋਂ ਲੈ ਕੇ ਰਿਹਰਸਲਾਂ ਦੀ ਸਮਾਂ-ਸਾਰਣੀ ਤੱਕ, ਪੋਲਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਅਤੇ ਗਿਣਤੀ ਕਰਨ ਲਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਆਧੁਨੀਕੀਕਰਨ ਦਾ ਉਦੇਸ਼ ਚੋਣਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੈੱਬ ਐਪਲੀਕੇਸ਼ਨ ਦੀ ਵਰਤੋਂ ਏਪੀਆਈਜ਼/ਸੀਐਸਵੀ/ਐਕਸਿਲ ਫਾਈਲਾਂ ਦੀ ਵਰਤੋਂ ਰਾਹੀਂ ਹੋਰ ਐਪਲੀਕੇਸ਼ਨਾਂ ਤੋਂ ਉਪਲਬਧ ਕਰਮਚਾਰੀ ਡੇਟਾ ਨੂੰ ਇਕੱਠਾ ਕਰਨ ਲਈ ਕੀਤੀ ਜਾਂਦੀ ਹੈ। ਇਸ ਨਾਲ ਵਾਧੂ ਸਟਾਫ ਦੀ ਤਾਇਨਾਤੀ ਕਰਕੇ ਸ਼ੁਰੂਆਤੀ ਪੜਾਅ ਤੋਂ ਬਾਅਦ ਸਟਾਫ ਦੀ ਕਮੀ ਦੇ ਸੁਚੱਜੇ ਪ੍ਰਬੰਧਨ ਵਿੱਚ ਵੀ ਸਹਾਇਤਾ ਮਿਲੇਗੀ।

ਇੱਕ ਹੋਰ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਫਲਾਇੰਗ ਸਕੁਐਡ ਵਾਹਨਾਂ (ਐਫਐਸਵੀ) ਤੋਂ ਲਾਈਵ ਸਟਰੀਮਿੰਗ ਰਾਹੀਂ ਅਤੇ ਸਟੈਟਿਕ ਸਰਵੀਲੈਂਸ ਟੀਮਾਂ ਚੋਣ ਪ੍ਰਕਿਰਿਆ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੀਆਂ ਹਨ।

ਚੋਣ ਸਬੰਧਤ ਗਤੀਵਿਧੀਆਂ ਦੀ ਕੁਸ਼ਲਤਾ ਨੂੰ ਵਧਾਉਣ ਲਈ ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕਰਨ ਅਤੇ ਵੋਟਿੰਗ ਜਾਣਕਾਰੀ ਨੂੰ ਅੱਪਡੇਟ ਕਰਨ ਲਈ ਵਰਤੀ ਜਾਂਦੀ ਪੋਲ ਗਤੀਵਿਧੀ ਪ੍ਰਬੰਧਨ ਪ੍ਰਣਾਲੀ (ਪੀਏਐਮਐਸ) ਵਿੱਚ ਸੋਧ ਕੀਤੀ ਗਈ ਹੈ। ਇਹ ਮੋਬਾਈਲ ਐਪ ਰੀਅਲ ਟਾਈਮ ਡਾਟਾ ਪ੍ਰਦਾਨ ਕਰੇਗਾ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹੋਰ ਨਵੀਆਂ ਪਹਿਲਕਦਮੀਆਂ ਸਮੇਤ ਵੋਟਰ ਹੈਲਪਲਾਈਨ ਐਪ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਾਉਣ, ਆਪਣੀ ਡਿਜੀਟਲ ਫੋਟੋ ਵੋਟਰ ਸਲਿੱਪ ਡਾਊਨਲੋਡ ਕਰਨ, ਸ਼ਿਕਾਇਤਾਂ ਦਰਜ ਕਰਨ ਅਤੇ ਉਨ੍ਹਾਂ ਸ਼ਿਕਾਇਤਾਂ ਦੇ ਆਪਣੇ ਮੋਬਾਇਲ ’ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀਆਂ ਹਨ।

ਇਸੇ ਤਰ੍ਹਾਂ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦੇ ਰੂਪ ਵਿੱਚ ਇੱਕ ਮੋਬਾਈਲ ਐਪਲੀਕੇਸ਼ਨ- ‘ਨੋਅ ਯੁਅਰ ਕੈਂਡੀਡੇਟ’ ਹੈ, ਜੋ ਵੋਟਰਾਂ ਨੂੰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰਨ ਦੀ ਸਹੂਲਤ ਦਿੰਦੀ ਹੈ।

ਇਸ ਐਪ ਦਾ ਉਦੇਸ਼ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨਾ ਹੈ। ਇਹ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਹੋਰ ਨਵੀਆਂ ਪਹਿਲਕਦਮੀਆਂ, ਜਿਸ ਵਿੱਚ ਮੋਬਾਈਲ ਵੋਟਰ ਅਨੁਕੂਲ ਐਪ ਸੀ ਵਿਜਲ ਦੀ ਸ਼ੁਰੂਆਤ ਸ਼ਾਮਲ ਹੈ, ਜੋ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦੀ ਹੈ ਅਤੇ ਜਿਸ ਵਿੱਚ ਲਾਈਵ ਲੋਕੇਸ਼ਨ ਦੇ ਨਾਲ ਲਾਈਵ ਫੋਟੋ/ਵੀਡੀਓ ਦੀ ਸਹੂਲਤ ਹੈ।

ਕੋਈ ਵੀ ਨਾਗਰਿਕ ਇਸ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਤੋਂ ਬਾਅਦ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ ਉਲੰਘਣਾ ਦੀ ਸਥਿਤੀ ਨੂੰ ਟਰੈਕ ਕਰਨ ਲਈ ਜੀਪੀਐਸ ਦੀ ਵਰਤੋਂ ਕਰਦੇ ਹੋਏ 100 ਮਿੰਟਾਂ ਦੇ ਅੰਦਰ ਫੈਸਲਾ ਦੇ ਦਿੰਦਾ ਹੈ।

ਇਸੇ ਤਰ੍ਹਾਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ‘ਸਕਸ਼ਮ-ਈਸੀਆਈ’, ਇੱਕ ਐਪਲੀਕੇਸ਼ਨ ਹੈ, ਜੋ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਨੂੰ ਨਵੀਂ ਰਜਿਸਟਰੇਸ਼ਨ, ਪਤੇ ਵਿੱਚ ਤਬਦੀਲੀਆਂ, ਵੇਰਵਿਆਂ ਨੂੰ ਬਦਲਣ, ਅਤੇ ਆਪਣੇ ਆਪ ਨੂੰ ਪੀ.ਡਬਲਯੂ.ਡੀ. ਵਜੋਂ ਦਰਸਾਉਣ ਲਈ ਸਮਰੱਥ ਬਣਾਉਂਦਾ ਹੈ। ਇਹ ਐਪ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਵੁਆਇਸ ਅਸਿਸਟੈਂਸ, ਟੈਕਸਟ ਟੂ ਸਪੀਚ, ਪਹੁੰਚ ਸਬੰਧੀ ਵਿਸ਼ੇਸ਼ਤਾਵਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਦੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...