Sunday, July 20, 2025
HTML tutorial
spot_img
spot_img

Ludhiana ਪੱਛਮੀ ਜਿਮਨੀ ਚੋਣ ਵਿੱਚ Congress ਨੂੰ ਝਟਕਾ, ਸੈਂਕੜੇ ਕਾਂਗਰਸੀ ਆਗੂ ‘AAP’ ਵਿੱਚ ਹੋਏ ਸ਼ਾਮਿਲ

ਯੈੱਸ ਪੰਜਾਬ
ਲੁਧਿਆਣਾ, 11 ਜੂਨ, 2025

Ludhiana West ਜਿਮਨੀ ਚੋਣ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ Sanjeev Arora ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਆਮ ਲੋਕਾਂ ਅਤੇ ਦੂਜੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਬੁਧਵਾਰ ਨੂੰ ਵੀ ਦੇ ਸੈਂਕੜੇ ਕਾਂਗਰਸੀ ਆਗੂ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੈਕਾਂ ਵਿੱਚ ਸੁਦੇਸ਼ ਕੁਮਾਰ ਡੋਗਰਾ, ਭੁਪਿੰਦਰ ਨਾਗਰਾ, ਆਜ਼ਾਦ ਗਹਿਲੋਤ, ਅਜੀਤ ਟਾਂਕ, ਕਾਰਤਿਕ ਟਾਂਕ, ਗੌਰਵ, ਅਰੁਣ ਬਿਰਲਾ, ਪ੍ਰਵੇਸ਼ ਕੁਮਾਰ, ਗੁਰਮੀਤ ਸਿੰਘ ਬੰਟੀ, ਪ੍ਰਯੰਸ਼ੂ, ਬਲਜੀਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸ਼ਰਮਾ ਪ੍ਰਮੁੱਖ ਹਨ।

ਇਸ ਮੌਕੇ ਬੋਲਦਿਆਂ ‘ਆਪ’ ਆਗੂ ਅਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਸ਼ੈਰੀ ਕਲਸੀ ਨੇ ਲੋਕਾਂ ਨੂੰ 19 ਜੂਨ ਨੂੰ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਕ ਇਮਾਨਦਾਰ ਵਿਅਕਤੀ ਹਨ ਅਤੇ ਲੋਕਾਂ ਦੇ ਦੁਖ- ਦਰਦ ਨੂੰ ਸਮਝਦੇ ਹਨ।

Related Articles

spot_img
spot_img

Latest Articles