ਯੈੱਸ ਪੰਜਾਬ
ਲੁਧਿਆਣਾ, 27 ਸਤੰਬਰ, 2022:
ਪੰਜਾਬ ਦੇ ਸਾਬਕਾ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸੰਬੰਧਤ ਇਕ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਕੀਤੇ ਜਾਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਇਕ ਅਦਾਲਤ ਨੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ਼ ਲੁਧਿਆਣਾ ਦੀ ਇਕ ਅਦਾਲਤ ਵਿੱਚ ਚੱਲ ਰਹੇ ਮਾਮਲੇ ਵਿੱਚ ਅਦਾਲਤ ਨੇ ਸ: ਨਵਜੋਤ ਸਿੰਘ ਸਿੱਧੂ ਨੂੰ ਗਵਾਹ ਵਜੋਂ ਤਲਬ ਕੀਤਾ ਸੀ ਪਰ ਸ: ਸਿੱਧੂ ਪੇਸ਼ ਨਹੀਂ ਹੋਏ।
ਉਨ੍ਹਾਂ ਨੇ ਪਹਿਲਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਗਵਾਹ ਵਜੋਂ ਪੇਸ਼ ਨਹੀਂ ਹੋਣਾ ਚਾਹੁੰਦੇ ਅਤੇ ਅਦਾਲਤ ਵੱਲੋਂ ਦੁਬਾਰਾ ਸੰਮਨ ਕਰਨ ’ਤੇ ਉਨ੍ਹਾਂ ਕਿਹਾ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋ ਸਕਦੇ ਹਨ।
ਇਸ ਮਾਮਲੇ ਵਿੱਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸ: ਨਵਜੋਤ ਸਿੰਘ ਸਿੱਧੂ ਨੂੰ ਗਵਾਹ ਵਜੋਂ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਸ: ਸਿੱਧੂ ਦੇ ਪੇਸ਼ ਨਾ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ ਅਦਾਲਤ ਨੇ ਹੁਣ ਜੇਲ੍ਹ ਸੁਪਰਡੈਂਟ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ