Friday, September 13, 2024
spot_img
spot_img
spot_img

ਲੁਧਿਆਣਾ ਦੀ ਡੀ.ਸੀ. ਸਾਕਸ਼ੀ ਸਾਹਨੀ ਨੇ ਦੋ ਮੁਲਾਜ਼ਮਾਂ ਨੂੰ ‘ਇੰਪਲਾਈ ਆਫ਼ ਦ ਮੰਥ’ ਪੁਰਸਕਾਰ ਨਾਲ ਨਿਵਾਜ਼ਿਆ

ਯੈੱਸ ਪੰਜਾਬ
ਲੁਧਿਆਣਾ, 23 ਅਗਸਤ, 2024

ਮਿਹਨਤੀ ਅਤੇ ਕੁਸ਼ਲ ਕਰਮਚਾਰੀਆਂ ਦਾ ਸਨਮਾਨ ਕਰਦਿਆਂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸੁਪਰਡੈਂਟ ਗ੍ਰੇਡ-1 ਯਸ਼ਪਾਲ ਸ਼ਰਮਾ ਅਤੇ ਡੀ.ਈ.ਓ ਦਫ਼ਤਰ ਦੇ ਜੂਨੀਅਰ ਸਹਾਇਕ ਵਜੋਂ ਕੰਮ ਕਰ ਰਹੇ ਹਰਮਿੰਦਰ ਸਿੰਘ ਨੂੰ ਦੂਸਰਾ ‘ਇੰਮਪਲਾਈ ਆਫ ਦ ਮੰਥ’ ਪੁਰਸਕਾਰ ਪ੍ਰਦਾਨ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਵੱਡਮੁੱਲੇ ਯੋਗਦਾਨ ਅਤੇ ਡਿਊਟੀ ਦੇ ਸਮੇਂ ਤੋਂ ਵੱਧ ਕੇ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਪੁਰਸਕਾਰਾਂ ਲਈ ਵਧਾਈ ਦਿੱਤੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਵਾਰਡ ਦਾ ਉਦੇਸ਼ ਸਾਰੇ ਕਰਮਚਾਰੀਆਂ ਨੂੰ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮਾਣ-ਸਨਮਾਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਡੀ.ਸੀ. ਦਫਤਰ ਅਤੇ ਐਸ.ਡੀ.ਐਮ. ਦਫਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਦੇ ਮੁਖੀ ਸਮੇਂ ਦੀ ਪਾਬੰਦਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ, ਪਹਿਲਕਦਮੀ, ਨਵੀਨਤਾਕਾਰੀ ਵਿਚਾਰਾਂ ਅਤੇ ਉਨ੍ਹਾਂ ਦੇ ਫਰਜ਼ਾਂ ਵਿੱਚ ਸਮੁੱਚੇ ਯੋਗਦਾਨ ਵਰਗੇ ਮਾਪਦੰਡਾਂ ਦੇ ਆਧਾਰ ‘ਤੇ ਯੋਗ ਕਰਮਚਾਰੀਆਂ ਨੂੰ ਪੁਰਸਕਾਰ ਲਈ ਨਾਮਜ਼ਦ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਰਹਿਣ ਨਾਲ ਹੀ ਸੰਭਵ ਹੈ।

ਯਸ਼ਪਾਲ ਸ਼ਰਮਾ ਅਤੇ ਹਰਮਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਸਨਮਾਨ ਲਈ ਧੰਨਵਾਦ ਵੀ ਕੀਤਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ