ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2025
Punjab ਦੇ ਕੈਬਨਿਟ ਮੰਤਰੀ Harjot Singh Bains ਦੇ ਆਦੇਸ਼ਾਂ ‘ਤੇ Punjab ਸਕੂਲ ਸਿੱਖਿਆ ਵਿਭਾਗ ਨੇ ਅੱਜ Ludhiana ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰਵਾਜ਼ਬ ਤੇ ਸਰੀਰਕ ਸਜ਼ਾ ਦੇਣ ਕਰਕੇ ਕੀਤੀ ਗਈ ਹੈ।
ਸ. Harjot Singh Bains ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਸ. ਬੈਂਸ ਨੇ ਕਿਹਾ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।