Sunday, July 20, 2025
HTML tutorial
spot_img
spot_img

Ludhiana West ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸੀ ਆਗੂ Sunil Kapoor ‘ਆਪ’ ‘ਚ ਸ਼ਾਮਲ

ਯੈੱਸ ਪੰਜਾਬ
ਲੁਧਿਆਣਾ, 10 ਜੂਨ, 2025

Ludhiana West ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਨੇਤਾ Sunil Kapoor ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਪਾਰਟੀ ਨੂੰ ਯਕੀਨੀ ਤੌਰ ‘ਤੇ ਫਾਇਦਾ ਦੇਵੇਗਾ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਸ਼ਾਮ ਨੂੰ ਇੱਕ ਜਨਸਭਾ ਦੌਰਾਨ ਸੁਨੀਲ ਕਪੂਰ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਤੇ ‘ਆਪ’ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਲੁਧਿਆਣਾ ਪੱਛਮੀ ਤੋਂ ‘ਆਪ’ ਉਮੀਦਵਾਰ ਸੰਜੀਵ ਅਰੋੜਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।

ਸੁਨੀਲ ਕਪੂਰ ਲੁਧਿਆਣਾ ਦੇ ਇੱਕ ਬਹੁਤ ਹੀ ਵੱਕਾਰੀ ਰਾਜਨੀਤਿਕ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਸਵਰਗੀ ਲਾਲਾ ਸਰਦਾਰੀ ਲਾਲ ਕਪੂਰ ਦੇ ਪੋਤੇ ਹਨ। ਸਰਦਾਰੀ ਲਾਲ ਕਪੂਰ ਨੂੰ ਪੰਜਾਬ ਦੇ ਮਹਾਤਮਾ ਗਾਂਧੀ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਨੂੰ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਸੁਨੀਲ ਕਪੂਰ ਦੀ ਪਤਨੀ ਵੀ ਲੁਧਿਆਣਾ ਨਗਰ ਨਿਗਮ ਦੀ ਸਾਬਕਾ ਕੌਂਸਲਰ ਰਹਿ ਚੁੱਕੀ ਹਨ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਅਜੇ ਵੀ ਸਥਾਨਕ ਪੱਧਰ ‘ਤੇ ਲੋਕਾਂ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਦੇ ਪਰਿਵਾਰ ਦਾ ਅਜੇ ਵੀ ਲੁਧਿਆਣਾ ਦੀ ਰਾਜਨੀਤੀ ਵਿੱਚ ਵੱਡਾ ਪ੍ਰਭਾਵ ਹੈ। ਉਨ੍ਹਾਂ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ 19 ਜੂਨ ਨੂੰ ਹੋਣ ਵਾਲੀ ਜਿਮਨੀ ਚੋਣ ਵਿੱਚ ਵੋਟਾਂ ਦੇ ਮਾਮਲੇ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਬਹੁਤ ਫਾਇਦਾ ਹੋਵੇਗਾ।

Related Articles

spot_img
spot_img

Latest Articles