Friday, July 18, 2025
HTML tutorial
spot_img
spot_img

Ludhiana West ਦੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ: Bhagwant Mann

ਯੈੱਸ ਪੰਜਾਬ
ਚੰਡੀਗੜ੍ਹ, 23 ਜੂਨ, 2025

ਅੱਜ ਦਾ ਦਿਨAam Aadmi Party ਲਈ ਦੋਹਰੀ ਖੁਸ਼ੀ ਲੈ ਕੇ ਆਇਆ। ਪਾਰਟੀ ਉਮੀਦਵਾਰ ਨੂੰ ਇੱਕੋ ਸਮੇਂ ਦੋ ਰਾਜਾਂ ਦੀਆਂ ਜਿਮਨੀ ਚੋਣਾਂ ਵਿੱਚ ਵੱਡੀ ਜਿੱਤ ਮਿਲੀ।

Ludhiana West ਜਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਤੋਂ ਇਲਾਵਾ, ਪਾਰਟੀ ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਵੀ ਗੁਜਰਾਤ ਦੇ ਵਿਸਾਵਦਰ ਵਿਧਾਨ ਸਭਾ ਜਿਮਨੀ ਚੋਣ ਵਿੱਚ 17 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ।

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ – ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਉਨ੍ਹਾਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈਆਂ! ਵੱਡੇ ਫਰਕ ਨਾਲ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਬਿਨਾਂ ਕਿਸੇ ਭੇਦਭਾਵ ਦੇ ਦਿਨ ਰਾਤ ਕੰਮ ਕਰ ਰਹੇ ਹਾਂ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਅਸੀਂ ਜਿਮਨੀ ਚੋਣ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ।”

ਇਹ ਆਮ ਆਦਮੀ ਪਾਰਟੀ ਦੇ ਕੰਮ ਦੀ ਰਾਜਨੀਤੀ ਦੀ ਜਿੱਤ ਹੈ – ਮਨੀਸ਼ ਸਿਸੋਦੀਆ

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਜਿੱਤ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਵਿੱਚ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਅਤੇ ‘ਆਪ’ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲੁਧਿਆਣਾ ਜਿਮਨੀ ਚੋਣ ਨੂੰ ਸੈਮੀਫਾਈਨਲ ਕਹਿ ਰਹੀ ਹੈ। ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਜਿੱਤ ਲਿਆ ਹੈ ਅਤੇ ਹੁਣ ਭਗਵੰਤ ਮਾਨ ਜੀ ਦੀ ਅਗਵਾਈ ਹੇਠ, ਇਹ ਫਾਈਨਲ ਵੀ ਜਿੱਤੇਗੀ। ਇਹ ਜਿੱਤ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦੀ ਜਿੱਤ ਹੈ।

ਸਿਸੋਦੀਆ ਨੇ ਗੁਜਰਾਤ ਵਿੱਚ ਵਿਸਾਵਦਰ ਵਿਧਾਨ ਸਭਾ ਜਿਮਨੀ ਚੋਣ ਵਿੱਚ ਜਿੱਤ ਲਈ ‘ਆਪ’ ਉਮੀਦਵਾਰ ਗੋਪਾਲ ਇਟਾਲੀਆ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਉਹ ਗੁਜਰਾਤ ਵਿਧਾਨ ਸਭਾ ਵਿੱਚ ਸ਼ੇਰ ਵਾਂਗ ਗਰਜਣਗੇ ਅਤੇ ਸਿੱਖਿਆ, ਸਿਹਤ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ।

ਅਮਨ ਅਰੋੜਾ ਨੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ, ਕਿਹਾ – ਉਨ੍ਹਾਂ ਦੀ ਮਿਹਨਤ ਅਤੇ ਲਗਨ ਕਾਰਨ ਹੀ ਇੰਨੀ ਵੱਡੀ ਜਿੱਤ ਸੰਭਵ ਹੋਈ

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਦਿਨ-ਰਾਤ ਮਿਹਨਤ ਅਤੇ ਲਗਨ ਕਾਰਨ ਇਹ ਜਿੱਤ ਸੰਭਵ ਹੋਈ ਹੈ। ਉਨ੍ਹਾਂ ਨੇ ਗਰਮੀ ਦੀ ਪਰਵਾਹ ਕੀਤੇ ਬਿਨਾਂ ਪੂਰੇ ਇਲਾਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਸਮਝਾਇਆ। ‘ਆਪ’ ਪ੍ਰਧਾਨ ਨੇ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਉਹ ਲੁਧਿਆਣਾ ਪੱਛਮੀ ਦੇ ਵਿਕਾਸ ਨੂੰ ਨਵੀਂ ਗਤੀ ਦੇਣਗੇ ਅਤੇ ਇਲਾਕੇ ਦੇ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨਗੇ।

ਇਹ ਜਿੱਤ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਦਾ ਸਬੂਤ – ਹਰਪਾਲ ਚੀਮਾ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾਜਿਮਨੀ ਚੋਣ ਦੇ ਨਤੀਜੇ ਪੰਜਾਬ ਦੇ ਸ਼ਹਿਰੀ ਵੋਟਰਾਂ ਦੇ ਆਮ ਆਦਮੀ ਪਾਰਟੀ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦੇ ਹਨ। ‘ਆਪ’ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕੀਤੇ ਹਨ ਜਿਸ ਕਾਰਨ ਪੰਜਾਬੀਆਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਕਾਫ਼ੀ ਵਧਿਆ ਹੈ।

ਇਸ ਦੇ ਨਾਲ ਹੀ, ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਵੱਲੋਂ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਕਾਰਨ ਲੋਕਾਂ ਦਾ ਸਰਕਾਰ ‘ਤੇ ਵਿਸ਼ਵਾਸ ਵੀ ਵਧਿਆ ਹੈ। ਇਸ ਤੋਂ ਇਲਾਵਾ, ਸਰਕਾਰ ਵੱਲੋਂ ਉਦਯੋਗਪਤੀਆਂ ਲਈ ਸ਼ੁਰੂ ਕੀਤੀ ਗਈ ਸਿੰਗਲ ਵਿੰਡੋ ਪ੍ਰਣਾਲੀ ਨੇ ਵਪਾਰੀ ਵਰਗ ਦਾ ਸਰਕਾਰ ਵਿੱਚ ਵਿਸ਼ਵਾਸ ਵਧਾਇਆ।

ਹਾਲ ਹੀ ਵਿੱਚ, ਲੁਧਿਆਣਾ ਸ਼ਹਿਰ ਦਾ ਵਿਸਥਾਰ ਲਈ ‘ਆਪ’ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਦੇ ਤਹਿਤ ਅਰਬਨ ਇਸਟੇਟ ਬਣਾਉਣ ਦਾ ਫੈਸਲਾ ਕੀਤਾ ਹੈ। ਇਸਦਾ ਵੋਟਰਾਂ ‘ਤੇ ਵੀ ਅਸਰ ਪਿਆ ਕਿਉਂਕਿ ਇਸ ਯੋਜਨਾ ਦੇ ਤਹਿਤ ਲੋਕਾਂ ਨੂੰ ਕਿਫਾਇਤੀ ਕੀਮਤਾਂ ‘ਤੇ ਰਿਹਾਇਸ਼ੀ ਪਲਾਟ ਮਿਲਣਗੇ, ਜਿਸ ਨਾਲ ਹਜ਼ਾਰਾਂ ਲੋਕਾਂ ਦਾ ਆਪਣੇ ਘਰ ਦਾ ਸੁਪਨਾ ਪੂਰਾ ਹੋ ਸਕੇਗਾ।

ਇਸ ਯੋਜਨਾ ਰਾਹੀਂ ਕਿਸਾਨਾਂ ਨੂੰ ਜ਼ਮੀਨ ਦੀ ਮੌਜੂਦਾ ਕੀਮਤ ਤੋਂ ਚਾਰ ਤੋਂ ਪੰਜ ਗੁਣਾ ਲਾਭ ਵੀ ਮਿਲੇਗਾ। ਇਸ ਤੋਂ ਇਲਾਵਾ, ਤਹਿਸੀਲਾਂ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਅਤੇ ਇੰਤਕਾਲ ਵਰਗੀਆਂ ਸਹੂਲਤਾਂ ਕਾਰਨ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇਗੀ ਅਤੇ ਇੱਧਰ-ਉੱਧਰ ਭੱਜ-ਨੱਠ ਨਹੀਂ ਕਰਨੀ ਪਵੇਗੀ ਇਸ ਫੈਸਲੇ ਦਾ ਵੀ ਆਮ ਲੋਕਾਂ ‘ਤੇ ਅਸਰ ਪਿਆ।

‘ਆਪ’ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਮਨਾਇਆ ਜਿਮਨੀ ਚੋਣ ਦੀ ਜਿੱਤ ਦਾ ਜਸ਼ਨ

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੀ ਜਿੱਤ ਤੋਂ ਬਾਅਦ, ‘ਆਪ’ ਆਗੂਆਂ ਅਤੇ ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਜਿੱਤ ਦਾ ਜਸ਼ਨ ਮਨਾਇਆ। ਸੂਬੇ ਭਰ ਤੋਂ ਆਏ ‘ਆਪ’ ਆਗੂਆਂ ਅਤੇ ਵਰਕਰਾਂ ਨੇ ਇੱਕ ਦੂਜੇ ਨੂੰ ਲੱਡੂ ਖੁਆ ਕੇ ਜਿੱਤ ਦੀ ਵਧਾਈ ਦਿੱਤੀ ਅਤੇ ਭੰਗੜਾ ਪਾਇਆ।

ਇਸ ਮੌਕੇ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਗੋਇਲ ਅਤੇ ਲਾਲਜੀਤ ਭੁੱਲਰ ਵਿਸ਼ੇਸ਼ ਤੌਰ ‘ਤੇ ਹਾਜਰ ਸਨ। ਇਸ ਤੋਂ ਇਲਾਵਾ ‘ਆਪ’ ਵਿਧਾਇਕ ਬੁੱਧ ਰਾਮ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚਨ ਸਿੰਘ ਬਰਸਟ, ਦੀਪਕ ਬਾਲੀ, ਪਾਰਟੀ ਦੇ ਬੁਲਾਰੇ ਨੀਲ ਗਰਗ, ਗੋਵਿੰਦਰ ਮਿੱਤਲ, ‘ਆਪ’ ਆਗੂ ਬਲਤੇਜ ਪੰਨੂ ਤੇ ਬਲਵਿੰਦਰ ਸਿੰਘ ਝੜਵਾਂ ਵੀ ਹਾਜ਼ਰ ਸਨ।

Related Articles

spot_img
spot_img

Latest Articles