Wednesday, April 24, 2024

ਵਾਹਿਗੁਰੂ

spot_img
spot_img

Maharaja Ranjit Singh ਨਾਲ ਸੰਬੰਧਤ Dinanagar ਦੇ ਸ਼ਾਹੀ ਮਹਿਲ ਦੀ ਮੁਰੰਮਤ ਕਰਵਾਕੇ ਇਸਨੂੰ ਲੋਕਾਂ ਲਈ ਖੋਲ੍ਹਿਆ ਜਾਵੇ: Punjab Heritage & Cultural Society

- Advertisement -

ਯੈੱਸ ਪੰਜਾਬ
ਬਟਾਲਾ, 7 ਮਈ, 2021:
ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ, ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਮਹਿਲ ਦੀ ਸਾਰ ਲਈ ਜਾਵੇ ਤਾਂ ਜੋ ਖੰਡਰ ਹੋ ਚੁੱਕੇ ਇਸ ਮਹਿਲ ਨੂੰ ਖਤਮ ਹੋਣੋ ਬਚਾਇਆ ਜਾ ਸਕੇ।

ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਜਨਰਲ ਸਕੱਤਰ ਕੁਲਵਿੰਦਰ ਸਿੰਘ ਲਾਡੀ ਜੱਸਲ, ਸੀਨੀਅਰ ਵਾਈਸ ਪ੍ਰਧਾਨ ਬਲਵਿੰਦਰ ਸਿੰਘ ਪੰਜਗਰਾਈਆਂ, ਹਰਬਖਸ਼ ਸਿੰਘ, ਜਸਬੀਰ ਸਿੰਘ ਅਤੇ ਅਨੁਰਾਗ ਮਹਿਤਾ ਨੇ ਦੱਸਿਆ ਕਿ ਦੀਨਾ ਨਗਰ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਸੀ ਅਤੇ ਉਨ੍ਹਾਂ ਨੇ ਇਥੇ ਇੱਕ ਸ਼ਾਹੀ ਮਹਿਲ ਬਣਾਇਆ ਸੀ। ਇਹ ਸ਼ਾਹੀ ਮਹਿਲ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਬੇਸ਼ਕੀਮਤੀ ਨਿਸ਼ਾਨੀ ਹੈ ਅਤੇ ਇਸ ਮਹਿਲ ਵਿੱਚ ਸ਼ੇਰ-ਏ-ਪੰਜਾਬ ਵੱਲੋਂ ਦਰਬਾਰ ਲਗਾ ਕੇ ਕਈ ਇਤਿਹਾਸਕ ਫੈਸਲੇ ਕੀਤੇ ਗਏ ਸਨ।

ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਤੌਰ ’ਤੇ ਦੀਨਾਨਗਰ ਦਾ ਇਹ ਮਹਿਲ ਬਹੁਤ ਅਹਿਮ ਸਥਾਨ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਅਕਾਲ ਚਲਾਣੇ ਤੋਂ ਇੱਕ ਸਾਲ ਪਹਿਲਾਂ ਸੰਨ 1838 ਤੱਕ ਹਰ ਸਾਲ ਇਸ ਮਹਿਲ ਵਿੱਚ ਗਰਮੀਆਂ ਦੇ ਮਹੀਨੇ ਬਤੀਤ ਕਰਦੇ ਰਹੇ ਸਨ।

ਮਹਾਰਾਜੇ ਵੱਲੋਂ ਜਦੋਂ ਸੰਨ 1838 ਵਿੱਚ ਦੀਨਾਨਗਰ ਦੇ ਮਹਿਲ ਵਿੱਚ ਅੰਗਰੇਜ਼ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸਦਾ ਜਿਕਰ ਅੰਗਰੇਜ਼ ਅਧਿਕਾਰੀ ਡਬਲਿਊ.ਜੀ. ਓਸਬੌਰਨ ਵੱਲੋਂ ਆਪਣੀ ਕਿਤਾਬ ਵਿੱਚ ਵੀ ਕੀਤਾ ਗਿਆ ਹੈ। ਇਸ ਅੰਗਰੇਜ਼ ਅਧਿਕਾਰੀ ਨੇ ਮਹਾਰਾਜੇ ਦੇ ਸ਼ਾਹੀ ਦਰਬਾਰ ਦੀ ਸ਼ਾਨ ਦਾ ਬਹੁਤ ਵਧੀਆ ਵਰਨਣ ਕੀਤਾ ਹੈ।

ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਡਿਪਟੀ ਕਮਿਸ਼ਨਰ ਕੋਲੋਂ ਵੀ ਮੰਗ ਕੀਤੀ ਹੈ ਕਿ ਇਸ ਸ਼ਾਹੀ ਮਹਿਲ ਦੇ ਦੁਆਲੇ ਕੱਟੀ ਜਾ ਰਹੀ ਕਲੋਨੀ ਉੱਪਰ ਰੋਕ ਲਗਾਈ ਜਾਵੇ ਅਤੇ ਇਹ ਗੱਲ ਪੱਕੀ ਕੀਤੀ ਜਾਵੇ ਕਿ ਸ਼ਾਹੀ ਮਹਿਲ ਦੀ ਇਮਾਰਤ ਨੂੰ ਕੋਈ ਨੁਕਾਸਨ ਨਹੀਂ ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਇਹ ਸ਼ਾਹੀ ਮਹਿਲ ਪੰਜਾਬ ਸਰਕਾਰ ਵੱਲੋਂ ਸੁਰੱਖਿਅਤ ਇਤਿਹਾਸਕ ਇਮਾਰਤ ਹੈ ਤਾਂ ਫਿਰ ਇਸ ਦੇ ਦੁਆਲੇ ਕਲੋਨੀ ਕਿਉਂ ਕੱਟੀ ਜਾ ਰਹੀ ਹੈ, ਇਸਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਾਹੀ ਮਹਿਲ ਦੀਆਂ ਕੇਵਲ ਕੰਧਾਂ ਹੀ ਬਚੀਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਇਸਦੀ ਮੁਰੰਮਤ ਕਰਕੇ ਇਸਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਮਹਿਲ ਨੂੰ ਮੁੜ-ਸੁਰਜੀਤ ਕਰਕੇ ਲੋਕਾਂ ਲਈ ਖੋਲਿਆ ਜਾਵੇ ਤਾਂ ਜੋ ਅੱਜ ਦੀ ਪੀੜ੍ਹੀ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਹੋ ਸਕੇ।

ਓਧਰ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਜਿਨ੍ਹਾਂ ਨੇ ਬੀਤੇ ਦਿਨੀਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਮੰਗ ਪੱਤਰ ਦਿੱਤਾ ਸੀ ਦਾ ਕਹਿਣਾ ਹੈ ਕਿ ਦੀਨਾਨਗਰ ਦਾ ਸ਼ਾਹੀ ਮਹਿਲ ਸਿੱਖ ਕੌਮ ਦੀ ਬੇਸ਼ਕੀਮਤੀ ਨਿਸ਼ਾਨੀ ਹੈ ਅਤੇ ਇਸ ਬੇਹੱਦ ਅਹਿਮ ਯਾਦਗਾਰ ਨੂੰ ਸਾਂਭਣ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾਣੇ ਚਾਹੀਦੇ ਹਨ। ਜਥੇਦਾਰ ਜੱਸਲ ਨੇ ਕਿਹਾ ਕਿ ਇਨ੍ਹਾਂ ਕੌਮੀ ਨਿਸ਼ਾਨੀਆਂ ਦੀ ਸੰਭਾਲ ਲਈ ਲੋਕ ਲਹਿਰ ਪੈਦਾ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...