Friday, April 19, 2024

ਵਾਹਿਗੁਰੂ

spot_img
spot_img

Maharaja Ranjit Singh ਲੰਗਰ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਨਵੰਬਰ, 2020:
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂ ‘ਤੇ ਬਣਾਇਆ ਗਿਆ ਲੰਗਰ ਹਾਲ ਸੰਗਤਾਂ ਨੂੰ ਸੁਪੁਰਦ ਕੀਤਾ ਗਿਆ। ਇਸ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਪਟੇਲ ਨਗਰ ਦੇ ਵਿਧਾਇਕ ਰਾਜਕੁਮਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਲੰਗਰ ਹਾਲ ਦਾ ਉਦਘਾਟਨ ਕੀਤਾ ਗਿਆ ਜਿਸ ਤੋਂ ਉਪਰੰਤ ਲੰਗਰ ਹਾਲ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਲਾਹਕਾਰ ਅਤੇ ਸਥਾਨਕ ਵਾਰਡ ਤੋਂ ਮੈਂਬਰ ਪਰਮਜੀਤ ਸਿੰਘ ਚੰਢੋਕ ਨੇ ਦੱਸਿਆ ਕਿ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਰਣਜੀਤ ਨਗਰ ਦਾ ਨਾਂ ਬਦਲ ਕੇ ਮਹਾਰਾਜਾ ਰਣਜੀਤ ਸਿੰਘ ਨਗਰ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਮਹਾਰਾਜਾ ਰਣਜੀਤ ਸਿੰਘ ਦਾ ਵਿਸ਼ੇਸ਼ ਅਸਥਾਨ ਹੈ ਅਤੇ ਉਹੀ ਇੱਕ ਅਜਿਹੇ ਰਾਜਾ ਹੋਏ ਹਨ ਜਿਨ੍ਹਾਂ ਨੇ ਅਫ਼ਗਾਨਿਸਤਾਨ, ਕਾਬਲ ਕੰਧਾਰ ਨੂੰ ਫ਼ਤਿਹ ਕੀਤਾ ਜਿਸ ਨੂੰ ਅੰਗਰੇਸ਼ ਸ਼ਾਸਕ ਵੀ ਫ਼ਤਿਹ ਨਹੀਂ ਕਰ ਸਕੇ।

ਉਨ੍ਹਾਂ ਨੇ ਇੱਕ ਧਰਮ ਨਿਰਪੱਖ ਰਾਜਾ ਦਾ ਫ਼ਰਜ਼ ਨਿਭਾਇਆ ਅਤੇ ਉਨ੍ਹਾਂ ਦੇ ਰਾਜ ਵਿਚ ਸਾਰੇ ਧਰਮਾਂ ਦੇ ਲੋਕਾਂ ਨੂੰ ਪੂਰੀ ਆਜ਼ਾਦੀ ਹੋਇਆ ਕਰਦੀ ਸੀ ਪਰ ਮੌਜੁਦਾ ਸਮੇਂ ਵਿਚ ਅਸੀਂ ਉਨ੍ਹਾਂ ਦੇ ਨਾਂ ਨੂੰ ਵੀ ਛੋਟਾ ਕਰਨ ਵਿਚ ਲੱਗੇ ਹੋਏ ਹਾਂ ।

ਇਸੇ ਦੇ ਚੱਲਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਜਨਮਦਿਵਸ ਮੌਕੇ ਸਰਕਾਰਾਂ ਤੋਂ ਅਪੀਲ ਵੀ ਕੀਤੀ ਗਈ ਕਿ ਰਣਜੀਤ ਨਗਰ ਦਾ ਨਾਂ ਬਦਲ ਕੇ ਮਹਾਰਾਜਾ ਰਣਜੀਤ ਸਿੰਘ ਕੀਤਾ ਜਾਵੇ ਅਤੇ ਦਿੱਲੀ ਕਮੇਟੀ ਵੱਲੋਂ ਇੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਬਣੇ ਨਵੇਂ ਲੰਗਰ ਹਾਲ ਦਾ ਨਾਂ ਵੀ ਮਹਾਰਾਜਾ ਰਣਜੀਤ ਸਿੰਘ ਦੇ ਨਾਂ ‘ਤੇ ਰੱਖਿਆ।

ਸ. ਚੰਢੋਕ ਨੇ ਦੱਸਿਆ ਕਿ 250 ਲੋਕਾਂ ਦੀ ਸਮਰੱਥਾ ਵਾਲਾ ਇਹ ਲੰਗਰ ਹਾਲ ਪੂਰੀ ਤਰ੍ਹਾਂ ਏਅਰ ਕੰਡੀਸ਼ਨ ਅਤੇ ਆਧੁਨਿਕ ਸਹੂਲਤਾਂ ਤੋਂ ਲੈਸ ਹੈ ਅਤੇ ਇਸ ਦੇ ਬਣਨ ਨਾਲ ਇੱਥੋਂ ਦੇ ਲੋਕਾਂ ਨੂੰ ਹੁਣ ਆਪਣੇ ਪਰਿਵਾਰਾਂ ਵਿਚ ਹੋਣ ਵਾਲੇ ਵਿਆਹ, ਭੋਗ ਆਦਿ ਪ੍ਰੋਗਰਾਮਾਂ ਲਈ ਮਹਿੰਗੇ ਹਾਲ ਨਹੀਂ ਲਭਣੇ ਪੈਣਗੇ ਇੱਥੇ ਉਹ ਆਪਣੇ ਪ੍ਰੋਗਰਾਮ ਕਰ ਸਕਣਗੇ।

ਇਸ ਤੋਂ ਇਲਾਵਾ ਗੁਰਪੁਰਬ ਅਤੇ ਹੋਰਨਾਂ ਧਾਰਮਿਕ ਸਮਾਗਮਾਂ ਦੌਰਾਨ ਵੀ ਕੋਈ ਅਜਿਹਾ ਹਾਲ ਨਹੀਂ ਹੋਣ ਕਾਰਣ ਪਰੇਸ਼ਾਨੀ ਹੁੰਦੀ ਸੀ ਪਰ ਹੁਣ ਉਹ ਆਸਾਨੀ ਨਾਲ ਇੱਥੇ ਕੀਤੇ ਜਾ ਸਕਦੇ ਹਨ। ਇਸ ਮੌਕੇ ‘ਤੇ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੁਦ ਰਹੀਆਂ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...