‘Main Punjabi, Boli Punjabi’ – Rally taken out in 43 villages of Bathinda
ਯੈੱਸ ਪੰਜਾਬ
ਬਠਿੰਡਾ,6 ਫਰਵਰੀ, 2023 – ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ‘ਮੈਂ ਪੰਜਾਬੀ,ਬੋਲੀ ਪੰਜਾਬੀ’ ਨਾਮ ਹੇਠ 21 ਫ਼ਰਵਰੀ ਤੱਕ ਵਿਸੇ਼ਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਛੇਵੇਂ ਦਿਨ ਸ਼ਹਿਰ ਸਮੇਤ ਜ਼ਿਲ੍ਹੇ ਦੇ 43 ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਸੱਤ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ।
ਇਸ ਮੌਕੇ ਦੇਸ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੱਢੀ ਰੈਲੀ ਨੂੰ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਐਮ.ਸੀ. ਸ. ਸੁਖਦੀਪ ਢਿੱਲੋਂ, ਕਹਾਣੀਕਾਰ ਜਸਪਾਲ ਮਾਨਖੇੜਾ, ਸਾਹਿਤਕਾਰ ਰਣਬੀਰ ਰਾਣਾ, ਖੋਜ ਅਫ਼ਸਰ ਨਵਪ੍ਰੀਤ ਸਿੰਘ ਆਦਿ ਮੌਜੂਦ ਸਨ ।
ਰੈਲੀ ਨੂੰ ਰਵਾਨਾ ਕਰਨ ਉਪਰੰਤ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਬਹੁਤ ਸੰਜੀਦਾ ਹੈ । ਉਹਨਾਂ ਭਾਸ਼ਾ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚਲਾਈ ਜਾ ਰਹੀ 21 ਰੋਜ਼ਾ ਮੁਹਿੰਮ ਦੀ ਸ਼ਲਾਘਾ ਕੀਤੀ ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਦਾ ਪੂਰਾ ਮਾਨ-ਸਨਮਾਨ ਦੇਣ ਦਾ ਵੀ ਸੱਦਾ ਦਿੱਤਾ।
ਮੁਹਿੰਮ ਬਾਬਤ ਚਾਨਣਾ ਪਾਉਂਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਦੱਸਿਆ ਕਿ ਪੰਜਾਬੀ ਬੋਲੀ ਨੂੰ ਸਮਰਪਿਤ ਇਸ 21 ਦਿਨਾਂ ਮੁਹਿੰਮ ਨੂੰ ਪਹਿਲੇ ਪੰਜ ਦਿਨਾਂ ਵਿੱਚ ਮਿਲੇ ਹੁੰਗਾਰੇ ਤੋਂ ਉਹ ਅਤੇ ਉਹਨਾਂ ਦੀ ਟੀਮ ਬਹੁਤ ਖ਼ੁਸ਼ ਹਨ ਅਤੇ ਮਾਂ-ਬੋਲੀ ਲਈ ਹੋਰ ਜਜ਼ਬੇ ਨਾਲ਼ ਕੰਮ ਕਰਨ ਲਈ ਤਿਆਰ ਹਨ। ਉਹਨਾਂ ਦੱਸਿਆ ਕਿ ਆਉਣ ਵਾਲ਼ੇ ਦਿਨਾਂ ਵਿੱਚ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਹੋਰ ਵੀ ਪ੍ਰੋਗਰਾਮ ਉਲੀਕੇ ਗਏ ਹਨ ।
ਇਹ ਰੈਲੀ ਸਿਰਕੀ ਬਜ਼ਾਰ, ਪੋਸਟ ਆਫਿਸ ਬਜ਼ਾਰ ਅਤੇ ਹਸਪਤਾਲ ਬਜ਼ਾਰ ਹੁੰਦੀ ਹੋਈ ਵਾਪਿਸ ਦੇਸ ਰਾਜ ਸਕੂਲ ਪਹੁੰਚੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਰਸਤੇ ਵਿੱਚ ਆਉਂਦੀਆ ਦੁਕਾਨਾਂ ਅਤੇ ਸੰਸਥਾਵਾਂ
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ