Friday, February 23, 2024

ਵਾਹਿਗੁਰੂ

spot_img
spot_img
spot_img
spot_img
spot_img
spot_img
spot_img

ਅਕਾਲੀ ਦਲ ਨੇ ਗੋਗਾਮੈੜੀ ਦੀ ਹੱਤਿਆ ਦੀ ਸਾਜ਼ਿਸ਼ ਬਠਿੰਡਾ ਜੇਲ੍ਹ ਵਿਚ ਰਚੇ ਜਾਣ ਦੀ ਨਿਆਂਇਕ ਜਾਂਚ ਮੰਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਦਸੰਬਰ, 2023:
ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਜਿਸ ਤਰੀਕੇ ਪੰਜਾਬ ਦੀ ਜੇਲ੍ਹ ਵਿਚ ਬੰਦ ਗੈਂਗਸਟਰ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੈੜੀ ਦਾ ਜੈਪੁਰ ਵਿਚ ਕਤਲ ਕਰਵਾਉਣ ਦੀ ਯੋਜਨਾ ਘੜ ਕੇ ਉਸਨੂੰ ਅਮਲੀ ਜਾਮਾ ਪਹਿਨਾ ਰਹੇ ਹਨ, ਉਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸੱਚਾਈ ਇਹੀ ਹੈ ਕਿ ਗੈਂਗਸਟਰ ਸੰਪਤ ਨਹਿਰਾ ਨੇ ਬਠਿੰਡਾ ਜੇਲ੍ਹ ਵਿਚ ਬੈਠ ਕੇ ਹੀ ਨਾ ਸਿਰਫ ਗੋਗਾਮੈੜੀ ਦੀ ਹੱਤਿਆ ਦੀ ਸਾਜ਼ਿਸ਼ ਘੜੀ ਬਲਕਿ ਏ ਕੇ 47 ਦਾ ਵੀ ਪ੍ਰਬੰਧ ਕੀਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਜੇਲ੍ਹ ਵਿਭਾਗ ਗੈਂਗਸਟਰਾਂ ਕੋਲ ਸਮਾਰਟ ਫੋਨ ਪਹੁੰਚਣ ਤੋਂ ਰੋਕਣ ਵਿਚ ਨਾਕਾਮ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਆਪ ਹੀ ਗ੍ਰਹਿ ਤੇ ਜੇਲ੍ਹ ਮੰਤਰੀ ਹਨ, ਇਸੇ ਲਈ ਉਹ ਇਸ ਗੱਲ ਲਈ ਜਵਾਬਦੇਹ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਉਹਨਾਂ ਦੀ ਨਿਗਰਾਨੀ ਹੇਠ ਗੈਂਗਸਟਰਾਂ ਵਾਸਤੇ ਸੁਰੱਖਿਅਤ ਪਨਾਹਗਾਹਾਂ ਕਿਉਂ ਬਣ ਗਈਆਂ ਹਨ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜੇਲ੍ਹ ਵਿਚ ਬੈਠ ਕੇ ਵੱਡੀ ਸ਼ਖਸੀਅਤ ਦਾ ਕਤਲ ਕਰਨ ਦੀ ਯੋਜਨਾ ਘੜ ਕੇ ਉਸਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ ਵਿਚ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ।

ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਸੁਰੱਖਿਅਤ ਪਨਾਹਗਾਹ ਬਣ ਗਈਆਂ ਹਨ ਜਿਥੇ ਬੈਠ ਕੇ ਕਤਲ ਦੀ ਯੋਜਨਾ ਘੜੀ ਜਾਂਦੀ ਹੈ ਤੇ ਉਸਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਫਿਰੌਤੀਆਂ ਵਸੂਲਣ ਤੇ ਅਗਵਾਕਾਰੀ ਦੇ ਮਾਮਲਿਆਂ ਦੀਆਂ ਵੀ ਯੋਜਨਾਵਾਂ ਘੜੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਜੇਲ੍ਹ ਵਿਭਾਗ ਗੈਂਗਸਟਰਾਂ ਨੂੰ ਨਕੇਲ ਪਾਉਣ ਵਿਚ ਅਸਫਲ ਰਿਹਾ ਹੈ ਜਿਹਨਾਂ ਨੇ ਜੇਲ੍ਹਾਂ ਵਿਚ ਅਪਰਾਧ ਦਾ ਨੈਟਵਰਕ ਬਣਾ ਲਿਆ ਹੈ।

ਉਹਨਾਂ ਕਿਹਾ ਕਿ ਸਰਕਾਰ ਹਾਲੇ ਤੱਕ ਗੈਂਗਸਟਰ ਲਾਰੰਸ ਬਿਸ਼ਨੋਈ ਵੱਲੋਂ ਸੂਬੇ ਦੀ ਜੇਲ੍ਹ ਵਿਚੋਂ ਇੰਟਰਵਿਊ ਦੇਣ ਦੇ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ ਜਦੋਂ ਕਿ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਉਹਨਾਂ ਕਿਹਾ ਕਿ ਸਰਕਾਰ ਰੋਪੜ ਜੇਲ੍ਹ ਵਿਚ ਬੰਦ ਰਹੇ ਮੁਖ਼ਤਿਆਰੀ ਅੰਸਾਰੀ ਨੂੰ ਵੀ ਵੀ ਆਈ ਪੀ ਸਹੂਲਤਾਂ ਦੇਣ ’ਤੇ ਆਏ ਖਰਚ ਨੂੰ ਵਸੂਲਣ ਦੇ ਦਾਅਵੇ ਕਰਨ ਦੇ ਬਾਵਜੂਦ ਇਹ ਵਸੂਲੀ ਨਹੀਂ ਕਰ ਸਕੀ।

ਸਰਦਾਰ ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਆਪ ਨੋਟਿਸ ਲੈਣ ਤੇ ਨਾਲ ਹੀ ਬਠਿੰਡਾ ਜੇਲ੍ਹ ਵਿਚ ਗੋਗਾਮੈੜੀ ਦੇ ਕਤਲ ਦੀ ਯੋਜਨਾ ਦਾ ਵੀ ਨੋਟਿਸ ਲੈਣ। ਉਹਨਾਂ ਕਿਹਾ ਕਿ ਜਿਸ ਤਰੀਕੇ ਸ੍ਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਗੈਂਗਸਟਰਾਂ ਨੂੰ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀਹੈ, ਉਸਦੀ ਬਾਰੀਕੀ ਨਾਲ ਜਾਂਚ ਜ਼ਰੂਰੀ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਗੈਂਗਸਟਰਾਂ ਨੂੰ ਵੀ ਆਈ ਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਅਕਾਲੀ ਦਲ ਦੇ ਵਫਦ ਨੂੰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਗਈ ਹਾਲਾਂਕਿ ਏ ਡੀ ਜੀ ਪੀ ਜੇਲ੍ਹਾਂ ਨੇ ਇਸਦੀ ਪ੍ਰਵਾਨਗੀ ਵੀ ਦਿੱਤੀ ਸੀ।

ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੇ ਨਸ਼ਾ ਤਸਕਰਾਂ ਨਾਲ ਸੰਬੰਧਾਂ ਦੀ ਵੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਚਟੋਪਾਧਿਆਏ ਦੀ ਇਕ ਨਸ਼ਾ ਤਸਕਰ ਨਾਲ ਆਡੀਓ ਰਿਕਾਰਡਿੰਗ ਜਨਤਕ ਹੈ। ਉਹਨਾਂ ਕਿਹਾਕਿ ਚਟੋਧਿਆਏ 2022 ਦੀਆਂ ਚੋਣਾਂ ਵੇਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਵੇਲੇ ਸੁਰੱਖਿਆ ਵਿਚ ਹੋਈ ਵੱਡੀ ਕੁਤਾਹੀ ਲਈ ਵੀ ਜ਼ਿੰਮੇਵਾਰ ਹਨ।

ਉਹਨਾਂ ਕਿਹਾ ਕਿ ਜਿਸ ਤਰੀਕੇ ਸਾਬਕਾ ਡੀ ਜੀ ਪੀ ਨੇ ਭਗੌੜਿਆਂ ਅਤੇ ਘਿਨੌਣੇ ਅਪਰਾਧਾਂ ਵਿਚ ਸ਼ਾਮਲ ਪੁਲਿਸ ਅਫਸਰਾਂ ਦੀ ਪੁਸ਼ਤ ਪਨਾਹੀ ਕੀਤੀ ਤੇ ਲੋਕਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਿਆ ਤੇ ਝੂਠੇ ਮੁਕਾਬਲੇ ਕੀਤੇ, ਇਹਨਾਂ ਸਾਰੇ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 22 ਫਰਵਰੀ, 2024 ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ...

ਭਾਜਪਾ ਦੇਸ਼ ਵਿੱਚ ਸਿੱਖਾਂ ਅਤੇ ਹੋਰ ਘੱਟਗਿਣਤੀਆਂ ਵਿਰੁੱਧ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰ ਰਹੀ: ਆਮ ਆਦਮੀ ਪਾਰਟੀ

ਯੈੱਸ ਪੰਜਾਬ ਚੰਡੀਗੜ੍ਹ, 21 ਫਰਵਰੀ, 2024 ਆਮ ਆਦਮੀ ਪਾਰਟੀ (ਆਪ) ਦੇ ਸੂਬਾ ਬੁਲਾਰੇ ਨੀਲ ਗਰਗ ਨੇ ਪੱਛਮੀ ਬੰਗਾਲ ਦੇ ਸੰਦੇਸਖਾਲੀ ਦੀ ਘਟਨਾ ਨੂੰ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਕਰਾਰ ਦਿੱਤਾ ਹੈ।...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img
spot_img

ਸੋਸ਼ਲ ਮੀਡੀਆ

223,442FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...