Sunday, December 3, 2023

ਵਾਹਿਗੁਰੂ

spot_img

Bikram Singh Majithia ਵੱਲੋਂ ਸਾਰੇ Veterinary AI ਵਰਕਰਾਂ ਨੂੰ ਰੈਗੂਲਰ ਕਰਨ ਦੀ ਮੰਗ

- Advertisement -

ਵੈਟਨਰੀ AI ਯੂਨੀਅਨ ਦੇ ਧਰਨੇ ’ਚ ਪਹੁੰਚ ਕੇ ਪਿਛਲੇ ਇਕ ਸਾਲ ਤੋਂ ਧਰਨਾ ਦੇ ਰਹੇ ਮੁਜ਼ਾਹਰਾਕਾਰੀਆਂ ਨਾਲ ਇਕਜੁੱਟਤਾ ਪ੍ਰਗਟਾਈ

ਯੈੱਸ ਪੰਜਾਬ
ਮੁਹਾਲੀ, 21 ਸਤੰਬਰ, 2023:
ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਸਾਰੇ ਵੈਟਨਰੀ ਏ ਆਈ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਤੇ ਕਿਹਾ ਕਿ ਉਹ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ।

ਸਰਦਾਰ ਬਿਕਰਮ ਸਿੰਘ ਮਜੀਠੀਆ, ਜਿਹਨਾਂ ਨੇ ਮੁਜ਼ਾਹਰਾਕਾਰੀ ਵੈਟਨਰੀ ਏ ਆਈ ਯੂਨੀਅਨ ਵਰਕਰਾਂ ਨਾਲ ਇਥੇ ਮੁਲਾਕਾਤ ਤੇ ਗੱਲਬਾਤ ਕੀਤੀ, ਨੇ ਕਿਹਾ ਕਿ ਇਹ ਵਰਕਰ ਸੂਬੇ ਵਿਚ ਕਿਸਾਨਾਂ ਨੂੰ ਉਹਨਾਂ ਦੇ ਪਸ਼ੂ ਧਨ ਦੀ ਕਵਾਲਟੀ ਸੁਧਾਰਨ ਵਾਸਤੇ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੇਵਾਵਾਂ ਪ੍ਰਦਾਨ ਕਰ ਕੇ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ।

ਉਹਨਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਵੱਲੋਂ ਵਾਰ-ਵਾਰ ਵਰਕਰਾਂ ਨੂੰ ਭਰੋਸਾ ਦੁਆਇਆ ਗਿਆ ਕਿ ਉਹਨਾਂ ਨੂੰ ਨਿਆਂ ਦਿੱਤਾ ਜਾਵੇਗਾ ਤੇ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਨੇ ਵਿਭਾਗ ਵਿਚ 1183 ਪੋਸਟਾਂ ਭਰਨ ਦੀ ਸਿਫਾਰਸ਼ ਵੀ ਕੀਤੀ ਪਰ ਵਰਕਰਾਂ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਕਾਰਨ 649 ਵੈਟਨਰੀ ਏ ਆਈ ਵਰਕਰ ਜੋ ਪੰਜਾਬ ਦੇ 13000 ਪਿੰਡਾਂ ਵਿਚ ਸੇਵਾਵਾਂ ਦੇ ਰਹੇ ਹਨ, ਨੂੰ ਪਿਛਲੇ ਸਾਲ ਤੋਂ ਲਾਈਵਸਟਾਕ ਭਵਨ ਮੂਹਰੇ ਧਰਨਾ ਦੇਣਾ ਪੈ ਰਿਹਾ ਹੈ। ਇਹਨਾਂ ਵਰਕਰਾਂ ਵੱਲੋਂ ਮੌਸਮ ਖਰਾਬ ਹੋਣ ਦੇ ਬਾਵਜੂਦ ਆਪਣਾ ਸੰਘਰਸ਼ ਜਾਰੀ ਰੱਖਣ ਦੀ ਸ਼ਲਾਘਾ ਕਰਦਿਆਂ ਸਰਦਾਰ ਮਜੀਠੀਆ ਨੇ ਇਹਨਾਂ ਨੂੰ ਅਕਾਲੀ ਦਲ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦੁਆਇਆ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਨਾ ਸਿਰਫ ਇਥੇ ਧਰਨੇ ’ਤੇ ਬੈਠੇ ਵੈਟਨਰੀ ਏ ਆਈ ਵਰਕਰਾਂ ਨਾਲ ਧੋਖਾ ਕੀਤਾ ਬਲਕਿ ਉਹਨਾਂ ਨੇ ਉਸ ਪੀ ਟੀ ਆਈ ਅਧਿਆਪਕ ਸਿੱਪੀ ਸ਼ਰਮਾ ਨਾਲ ਵੀ ਧੋਖਾ ਕੀਤਾ ਜਿਸਨੂੰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਭੈਣ ਕਹਿ ਕੇ ਉਹਨਾਂ ਦੀ ਪੋਸਟ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਅਧਿਆਪਕਾਂ ਤੇ ਲਾਈਨਮੈਨਾਂ ਨਾਲ ਧੋਖਾ ਕੀਤਾ।

ਸਰਦਾਰ ਮਜੀਠੀਆ ਨੇ ਸਾਰੀਆਂ ਯੂਨੀਅਨਾਂ ਤੇ ਐਸੋਸੀਏਸ਼ਨਾਂ ਜਿਹਨਾਂ ਨੂੰ ਮੁੱਖ ਮੰਤਰੀ ਵੱਲੋਂ ਰੈਗੂਲਰ ਕਰਨ ਦਾ ਭਰੋਸਾ ਦੁਆਇਆ ਗਿਆ ਸੀ, ਨੂੰ ਸੂਬਾ ਪੱਧਰੀ ਐਕਸ਼ਨ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਤੇ ਕਿਹਾ ਕਿ ਸਰਕਾਰ ਯੂਨੀਅਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਤਾਕਤ ਦੀ ਵਰਤੋਂ ਨਾਲ ਉਹਨਾਂ ਨੂੰ ਖਤਮ ਕਰਨਾ ਚਾਹੁੰਦੀ ਹੈ ਜਿਵੇਂ ਕਿ ਹਾਲ ਹੀ ਵਿਚ ਪਟਿਆਲਾ ਵਿਚ ਲਾਈਨਮੈਨਾਂ ’ਤੇ ਲਾਠੀਚਾਰਜ ਕਰ ਕੇ ਕੀਤਾ ਗਿਆ।

ਅਕਾਲੀ ਦਲ ਦੇ ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ,ਜਿਹਨਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਾਅਦੇ ਕੀਤੇ ਸਨ, ਬਾਹਰਲਿਆਂ ਨੂੰ ਰੋਜ਼ਗਾਰ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਵਾਸਤੇ ਕੀਤਾ ਜਾ ਰਿਹਾ ਹੈ ਤਾਂ ਜੋ ਰਾਜਸਥਾਨ ਤੇ ਹਰਿਆਣਾ ਜਿਥੇ ਚੋਣਾਂ ਹੋਣੀਆਂ ਹਨ, ਵਿਚ ਆਮ ਆਦਮੀ ਪਾਰਟੀ ਦਾ ਆਧਾਰ ਵਧਾਇਆ ਜਾ ਸਕੇ। ਉਹਨਾਂ ਕਿਹਾ ਕਿ ਭਰਤੀ ਵੇਲੇ ਲਿਖਤੀ ਪ੍ਰੀਖਿਆਵਾਂ ਵਿਚ ਜਿਹੜਾ ਪੰਜਾਬੀ ਮਾਂ ਬੋਲੀ ਤੇ ਪੰਜਾਬ ਤੇ ਇਤਿਹਾਸ ਤੇ ਸਭਿਆਚਾਰ ਦੀ ਜਾਣਕਾਰੀ ਹੋਣੀ ਜ਼ਰੂਰੀ ਸੀ, ਉਸਨੂੰ ਵੀ ਕਮਜ਼ੋਰ ਕੀਤਾ ਗਿਆ ਹੈ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਕੀਮਤ ’ਤੇ ਬਾਹਰਲੇ ਭਰਤੀ ਕੀਤੇ ਜਾ ਸਕਣ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ 2022 ਵਿਚ ਪਸ਼ੂ ਪਾਲਣ ਵਿਭਾਗ ਵਿਚ 68 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਗਏ ਸਨ ਜਿਹਨਾਂ ਵਿਚੋਂ 24 ਹਰਿਆਣਾ ਅਤੇ 12 ਰਾਜਸਥਾਨ ਦੇ ਹਨ। ਉਹਨਾਂ ਕਿਹਾ ਕਿ ਇਸੇ ਵਿਭਾਗ ਨੇ 2023 ਵਿਚ 310 ਵੈਟਨਰੀ ਇੰਸਪੈਕਟਰ ਭਰਤੀ ਕੀਤੇ ਜਿਹਨਾਂ ਵਿਚੋਂ 134 ਹਰਿਆਣਾ ਤੇ ਰਾਜਸਥਾਨ ਤੋਂ ਹਨ। ਉਹਨਾਂ ਇਹ ਵੀ ਦੱਸਿਆ ਕਿ ਹਾਲ ਹੀ ਵਿਚ ਮਾਨਸਾ ਵਿਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿਚੋਂ ਛੇ ਹਰਿਆਣਾ ਦੇ ਹਨ ਜਦੋਂ ਕਿ ਲਾਈਨਮੈਨਾਂ ਦੀਆਂ ਭਰੀਆਂ 1370 ਆਸਾਮੀਆਂ ਵਿਚੋਂ 534 ਹਰਿਆਣਾ ਤੇ 94 ਰਾਜਸਥਾਨ ਤੋਂ ਹਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!