Thursday, January 16, 2025
spot_img
spot_img
spot_img
spot_img

Malerkotla ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ Dr. Ravjot Singh ਲਹਿਰਾਉਣਗੇ ਤਿਰੰਗਾ

ਯੈੱਸ ਪੰਜਾਬ
ਮਾਲੇਰਕੋਟਲਾ, 15 ਜਨਵਰੀ, 2025

ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ 26 ਜਨਵਰੀ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਮੌਕੇ Punjab ਦੇ ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ, Punjab ਕੌਮੀ ਝੰਡਾ ਲਹਿਰਾਉਣਗੇ।

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਰਿਹਰਸਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।

ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਅਤੇ ਸਟੇਡੀਅਮ ਵਿਖੇ ਸਾਫ਼-ਸਫ਼ਾਈ ਅਤੇ ਢੁਕਵੀਂ ਸੁੰਦਰਤਾ ਤੇ ਸਜਾਵਟ ਨੂੰ ਵੀ ਤਵੱਜੋਂ ਦਿੰਦਿਆਂ ਠੰਡ ਦੇ ਮੌਸਮ ਨੂੰ ਧਿਆਨ ’ਚ ਰੱਖਦਿਆਂ ਰਿਹਰਸਲ ਦੌਰਾਨ ਸਕੂਲੀ ਵਿਦਿਆਰਥੀਆਂ ਲਈ ਵੀ ਲੋੜੀਂਦੇ ਇੰਤਜਾਮਾਂ ’ਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਮੌਕੇ ਅਤੇ ਰਿਹਰਸਲ ਵਾਲੇ ਦਿਨ ਸਟੇਡੀਅਮ ਵਿਖੇ ਮੈਡੀਕਲ ਟੀਮਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਵਿਘਨ ਬਿਜਲੀ ਦੀ ਸਪਲਾਈ ,ਪੀਣ ਯੋਗ ਪਾਣੀ ਦੀ ਵਿਵਸਥਾ,ਪਖਾਨਿਆਂ ਦੀ ਸਾਫ ਸਫਾਈ,ਨਿਰਵਿਘਨ ਟਰੈਫਿਕ ਦੀ ਵਿਵਸਥਾ ਆਦਿ ਬਣਾਈ ਰੱਖਣ ਦੇ ਆਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਨਗਰ ਕੌਂਸਲ ਅਤੇ ਹੋਰ ਵਿਭਾਗਾਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰੇਡ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਐਨ.ਸੀ.ਸੀ., ਹੋਮ ਗਾਰਡਜ ਦੇ ਜਵਾਨਾਂ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗ ਦੀ ਕਾਰਗੁਜਾਰੀ ਅਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।

ਇਸ ਮੌਕੇ ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਵੈਭਵ ਸਹਿਗਲ,ਡੀ.ਡੀ.ਪੀ.ਓ ਰਿੰਪੀ ਗਰਗ,ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਇਮਪਰੂਵਮੈਂਟ ਟਰੱਸਟ ਨੀਰੂ ਬਾਲਾ,ਸੀ.ਡੀ.ਪੀ.ਓ ਪਵਨ ਕੁਮਾਰ,ਪ੍ਰਿੰਸੀਪਲ ਆਰਤੀ ਗੁਪਤਾ, ਸਲੀਮ ਜੁਬੈਰੀ,ਡੀ.ਐਮ.ਸੀ. ਆਬਕਾਰੀ ਇੰਸਪੈਕਟਰ ਜਲਜੀਤ ਸਿੰਘ,ਐਸ.ਡੀ.ਓ ਪੀ.ਐਸ.ਪੀ.ਸੀ.ਐਲ. ਇੰਜ. ਬਲਵਿੰਦਰ ਸਿੰਘ ,ਜਸਪ੍ਰੀਤ ਸਿੰਘ,ਐਸ.ਡੀ.ਓ ਹਰਮੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ