Saturday, April 27, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਮੌਕੇ ਮਲੇਰਕੋਟਲਾ ਪ੍ਰਸ਼ਾਸ਼ਨ ਨੇ ਕਰਵਾਇਆ ਵਿਸ਼ੇਸ਼ ਸਮਾਗਮ, ਦਿੱਤਾ ਗਾਰਡ ਆਫ਼ ਆਨਰ

- Advertisement -

ਯੈੱਸ ਪੰਜਾਬ
ਮਾਲੇਰਕੋਟਲਾ, 28 ਸਤੰਬਰ, 2022:
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ -ਏ- ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਸ਼ਹੀਦ ਏ ਆਜ਼ਮ ਸਰ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨ ਦਿੱਤਾ ਗਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ।

ਇਸ ਮੌਕੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਸਿੱਧੂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਰਾਜਦੀਪ ਕੌਰ,ਐਸ.ਡੀ.ਐਮ.ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ,ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ,ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਐਸ.ਪੀ.(ਡੀ) ਸ੍ਰੀ ਕੁਲਦੀਪ ਸਿੰਘ ਸੋਹੀ, ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ ਬੈਂਸ ਅਤੇ ਡੀ.ਐਸ.ਪੀ. ਅਮਰਗੜ੍ਹ ਸ੍ਰੀ ਗੁਰਇਕਬਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ ।

ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਿੱਜੀ ਜ਼ਿੰਦਗੀ ਤੋਂ ਉੱਪਰ ਉੱਠ ਕੇ ਭਾਰਤ ਅਤੇ ਭਾਰਤੀਆਂ ਦੇ ਭਵਿੱਖ ਲਈ ਜ਼ਾਲਮ ਅੰਗਰੇਜ਼ ਹਕੂਮਤ ਨਾਲ ਮੱਥਾ ਲਾਉਣ ਵਾਲੇ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮੈਂ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ । ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਹਨਾਂ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦਾ ਰਹੇਗਾ। ਨੌਜਵਾਨ ਪੀੜ੍ਹੀ ਦੇਸ਼ ਨੂੰ ਉੱਜਵਲ ਭਵਿੱਖ ਵੱਲ ਲਿਜਾਉਣ ਲਈ ਆਜ਼ਾਦੀ ਘੁਲਾਟੀਆਂ ਦੇ ਦਰਸਾਏ ਮਾਰਗਾਂ ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਅਤੇ ਦ੍ਰਿੜ੍ਹ ਇਰਾਦੇ ਹੀ ਨਵੇਂ,ਹੱਸਦੇ,ਖੇਡਦੇ ਅਤੇ ਰੰਗਲੇ ਪੰਜਾਬ ਦੀ ਰਚਨਾ ਕਰਨ ਵਿੱਚ ਸਹਾਇਕ ਹੋਣਗੇ ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ । ਉਨ੍ਹਾਂ ਸਾਨੂੰ ਪੰਜਾਬ ਵਿੱਚ ਦੁਨੀਆ ਦੇ ਵਿਕਸਿਤ ਦੇਸ਼ਾਂ ਦੇ ਬਰਾਬਰ ਦਾ ਮਾਹੌਲ ਸਿਰਜ ਕੇ ਆਪਣੀ ਨੌਜਵਾਨੀ ਨੂੰ ਸਾਂਭ ਕੇ ਰੱਖਣ ਤੇ ਜ਼ੋਰ ਦਿੰਦਿਆ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦਾ ਪੰਜਾਬ ਵਿੱਚ ਸਮਾਜਿਕ ਕੁਰੀਤੀਆਂ ਦਾ ਖ਼ਾਤਮਾ ਕਰਨਾ, ਨਸ਼ੇ ਦਾ ਖ਼ਾਤਮਾ ਕਰਨਾ, ਬੇਰੁਜ਼ਗਾਰੀ ਖ਼ਤਮ ਕਰਨਾ ਅਤੇ ਅੱਛਾ ਪ੍ਰਸ਼ਾਸਨ ਦੇਣ ਦੀ ਪ੍ਰਾਥਮਿਕਤਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਜ਼ਿਲ੍ਹਾ ਨਿਵਾਸੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਅੱਜ ਜਨਮ ਦਿਨ ਅਸੀਂ ਪੂਰੀ ਸ਼ਰਧਾ ਤੇ ਉਲਾਸ ਨਾਲ ਮਨਾ ਰਹੇ ਹਾਂ ।

ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਨੂੰ ਅੱਜ ਪੂਰਾ ਦੇਸ਼ ਯਾਦ ਕਰ ਰਿਹਾ ਹੈ। । ਉਨ੍ਹਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਭਗਤ ਸਿੰਘ ਦੁਆਰਾ ‘ਇਨਕਲਾਬ ਜ਼ਿੰਦਾਬਾਦ’ ਦਾ ਲਗਾਇਆ ਗਿਆ ਨਾਅਰਾ ਬਾਅਦ ਵਿਚ ਆਜ਼ਾਦੀ ਅੰਦੋਲਨ ਦਾ ਅਹਿਮ ਹਿੱਸਾ ਬਣ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ ।

ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਵਨੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੀ ਲਿਖਤ ਦੀਆਂ ਲਾਇਨਾ ਪੜ੍ਹਦਿਆਂ ਕਿਹਾ ਕਿ “ਮੇਰੀ ਹਵਾਓਂ ਮੇਂ ਰਹੇਗੀ, ਖ਼ਯਾਲੋਂ ਕੀ ਬਿਜਲੀ, ਯਹ ਮੁਸ਼ਤ-ਏ-ਖ਼ਾਕ ਹੈ ਫ਼ਾਨੀ, ਰਹੇ ਰਹੇ ਨ ਰਹੇ।” ਇਹ ਸਤਰਾਂ ਆਪਣੇ ਆਪ ਵਿੱਚ ਉਨ੍ਹਾਂ ਦੀ ਮਨੋਂ ਸਥਿਤੀ ਬਿਆਨ ਕਰਦੀਆਂ ਹਨ ।

ਦੇਸ਼ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਉਸ ਦੇ ਦੇਸ਼ ਭਗਤੀ ਦੇ ਜਜ਼ਬੇ ਨੂੰ ਸਲਾਮ ਕਰਦਾ ਰਹੇਗਾ। ਸਾਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...