Saturday, October 5, 2024
spot_img
spot_img
spot_img
spot_img
spot_img

ਮਾਲੇਰਕੋਟਲਾ ਵਿੱਚ ਆਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕੌਮੀ ਝੰਡਾ ਲਹਿਰਾਇਆ

ਯੈੱਸ ਪੰਜਾਬ
ਮਾਲੇਰਕੋਟਲਾ, 15 ਅਗਸਤ, 2024

ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 78 ਵਾਂ ਆਜ਼ਾਦੀ ਦਿਹਾੜਾ ਮੌਕੇ ਵਰਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਸ੍ਰੀ ਦੀਪ ਇੰਦਰਪਾਲ ਸਿੰਘ ਜੈਜੀ ਨੇ ਕੀਤੀ ।

ਇਸ ਮੌਕੇ ਪ੍ਰਿੰਸੀਪਲ ਜੱਜ ਫੈਮਲੀ ਕੋਰਟ, ਮਾਲੇਰਕਟੋਲਾ ਸ੍ਰੀ ਅਮਰਿੰਦਰ ਪਾਲ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ) ਸ੍ਰੀਮਤੀ ਰੂਪਾ ਧਾਲੀਵਾਲੀ, ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਹਸਨਦੀਪ ਸਿੰਘ ਬਾਜਵਾ, ਸਿਵਲ ਜੱਜ ( ਜੂਨੀਅਰ ਡਵੀਜਨ) ਸ੍ਰੀ ਵਿਸ਼ਵ ਗੁਪਤਾ, ਸਿਵਲ ਜੱਜ (ਜੂਨੀਅਰ ਡਵੀਜਨ) ਅੰਕਿਤਾ ਲੂੰਬਾ ਅਤੇ ਸਿਵਲ ਜੱਜ (ਜੂਨੀਅਰ ਡਵੀਜਨ) ਸ੍ਰੀ ਜਿੰਦਰ ਪਾਲ ਸਿੰਘ ਨੇ ਸਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਪ੍ਰਧਾਨ ਨਗਰ ਕੌਸਲ ਨਸਰੀਨ ਅਬਦੁੱਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਸਿੰਘ,ਐਸ.ਡੀ.ਐਮ ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ, ਐਸ.ਪੀ.(ਐਚ)ਸ੍ਰੀਮਤੀ ਸਵਰਨਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀਮਤੀ ਮਨਦੀਪ ਕੌਰ, ਚੇਅਰਮੈਂਨ ਮਾਰਕੀਟ ਕਮੇਟੀ ਸੰਦੋੜ ਸ੍ਰੀ ਕਰਮਜੀਤ ਸਿੰਘ ਕੁਠਾਲਾ, ਸ੍ਰੀ ਕੁਲਵੰਤ ਸਿੰਘ ਗੱਜਣਮਾਜਰਾ,ਗੁੱਰਮੁੱਖ ਸਿੰਘ ਖਾਨਪੁਰ, ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।

78ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ 16 ਸੁਤੰਤਰਤਾ ਸੰਗਰਾਮੀਆਂ 16 ਸੁਤੰਤਰਤਾ ਸੰਗਰਾਮੀਆਂ, 02 ਕਾਰਗਿੱਲ ਸ਼ਹੀਦ ਅਤੇ 16ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਸਮਾਗਮ ਦੌਰਾਨ ਮੁੱਖ ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤੀ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਵਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖੀ ਨਹੀਂ ਮਿਲੀ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲਾਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ।

ਡਿਪਟੀ ਕਮਿਸ਼ਨਰ ਸੰਬੋਧਨ ਕਰਦਿਆ ਕਿਹਾ ਕਿ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਦ ਲਈ ਮਾਲੇਰਕੋਟਲਾ ਵਿਖੇ 325 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਜਲਦ ਸ਼ੁਰੂ ਹੋਵੇਗਾ।

ਉਨ੍ਹਾਂ ਹੋਰ ਕਿਹਾ ਕਿ ਕਰੀਬ 111 ਕਰੋੜ ਦੀ ਲਾਗਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕਰਵਾਇਆ ਜਾਵੇਗਾ ਜਿਸ ਦੇ ਨਿਰਮਾਨ ਹੋਣ ਨਾਲ ਲੋਕਾਂ ਦੇ ਰੋਜ਼ਮਰ੍ਹਾ ਕੰਮ ਇੱਕ ਛੱਤ ਹੇਠ ਹੋਣ ਲੱਗ ਜਾਣਗੇ । ਉਨ੍ਹਾਂ ਹੋਰ ਕਿਹਾ ਅਮਰਗੜ੍ਹ ਵਿਖੇ ਕਰੀਬ 06 ਕਰੋੜ 69 ਲੱਖ ਰੁਪਏ ਦੀ ਲਾਗਤ ਨਾਲ ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਦੀ ਬਿਲਡਿੰਗ ਉਸਾਰੀ ਜਾ ਰਹੀ ਹੈ ਜੋ ਕਿ ਅਗਲੇ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਅ ਲਈ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਤੈਅ ਸਮੇਂ ਸੀਮਾਂ ਚ ਯਕੀਨੀ ਬਣਾਉਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ” ਸੁਆਗਤ” ਤੇ “ਮੁੱਖ ਮੰਤਰੀ ਸਹਾਇਤਾ ਕੇਂਦਰ” ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ ਪੰਜ ਲੱਖ ਪੌਦੇ ਲਗਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਤਾਂ ਜੋ ਅਸੀਂ ਆਪਣੀਆਂ ਆਉਂਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰੇ ਵਾਤਾਵਰਣ ਦੀ ਸੁਗਾਤ ਦੇ ਸਕੀਏ।

ਉਨ੍ਹਾਂ ਹੋਰ ਦਸਿਆ ਕਿ ਜ਼ਿਲ੍ਹੇ ਵਿੱਚ 9 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੈ ਜਿਨ੍ਹਾਂ ਤੋਂ ਹੁਣ ਕਰੀਬ 02 ਲੱਖ 69 ਹਜਾਰ 468 ਲੋਕਾਂ ਨੂੰ ਮੁਫ਼ਤ ਇਲਾਜ ਕਰਵਾਈਆ ਹੈ। ਇਸ ਮੌਕੇ ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 67 ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ।

ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਇਸ ਤੋਂ ਇਲਾਵਾ ਸਬ ਡਵੀਜਨ ਅਮਰਗੜ੍ਹ ਵਿਖੇ ਐਸ.ਡੀ.ਐਮ.ਸ੍ਰੀਮਤੀ ਸੁਰਿੰਦਰ ਕੌਰ ਅਤੇ ਸਬ ਡਵੀਜਨ ਅਹਿਮਦਗੜ੍ਹ ਵਿਖੇ ਐਸ.ਡੀ.ਐਮ. ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਐਸ.ਡੀ.ਐਮ.ਮਾਲੇਰਕੋਟਲਾ ਨੇ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਪੌਦੇ ਲਗਾ ਕੇ ਵੱਧ ਤੋਂ ਵੱਧ ਮੌਦੇ ਲਗਾਉਣ ਦਾ ਸੰਦੇਸ਼ ਦਿੱਤਾ ।

ਆਖੀਰ ਵਿੱਚ ਡਿਪਟੀ ਕਮਿਸ਼ਨਰ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਅਤੇ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ।

ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਸਮਾਗਮ ਦੌਰਾਨ ਹਿੱਸਾ ਲਿਆ ਹੈ ਉਨ੍ਹਾਂ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ 16 ਅਗਸਤ ਦਿਨ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ