ਯੈੱਸ ਪੰਜਾਬ
ਮਾਲੇਰਕੋਟਲਾ, 10 ਅਕਤੂਬਰ, 2024
ਬੀਤੇ ਦਿਨੀਂ ਸਿਹਤ ਠੀਕ ਨਾ ਹੋਣ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੌਹਾਲੀ ਦੇ ਫੋਰਟੀਸ ਹਸਪਤਾਲ ਵਿਖੇ ਦਾਖਲ ਹੋਏ ਸਨ। ਜਿਹਨਾਂ ਦੀ ਸਿਹਤ ਦਾ ਹਾਲ ਜਾਣਨ ਲਈ ਮਾਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ਤੇ ਜਾ ਕੇ ਹਾਲ ਜਾਣਿਆ ਅਤੇ ਉਹਨਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਮਾਲੇਰਕੋਟਲਾ ਦੇ ਵਿਕਾਸ ਸਬੰਧੀ ਅਹਿਮ ਮੁਦਿੱਆਂ ਤੇ ਵਿਚਾਰ ਵਟਾਂਦਰਾ ਵੀ ਕੀਤਾ।
ਇਸ ਮੌਕੇ ਡਾ. ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਹੁਣ ਉਹ ਸਿਹਤਯਾਬ ਹੋ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਧੇਰੇ ਚਿੰਤਿਤ ਹਨ । ਉਹ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਲਗਾਤਾਰ ਵੱਖੋ- ਵੱਖਰੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕੰਮ ਨੇਪਰੇ ਚਾੜ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਚ ਝੋਨੇ ਦਾ ਸੀਜਨ ਹੋਣ ਕਾਰਨ ਬੀਤੇ ਦਿਨੀਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਚ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਵਾਰ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨਿੱਜੀ ਤੌਰ ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਤੋਂ ਇਲਾਵਾ ਸ਼ਹਿਰ ਮਾਲੇਰਕੋਟਲਾ ਦੇ ਵਿਕਾਸ ਕਾਰਜਾਂ ਸਬੰਧੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਸਾਹਿਬ ਨੇ ਯਕੀਨ ਦਵਾਇਆ ਕਿ ਮਾਲੇਰਕੋਟਲਾ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ।