Monday, May 20, 2024

ਵਾਹਿਗੁਰੂ

spot_img
spot_img

ਮਲੂਕਾ ਦਾ ਬੇਟਾ ਤੇ ਆਈ.ਏ.ਐੱਸ. ਨੂੰਹ ਭਾਜਪਾ ਵਿੱਚ ਸ਼ਾਮਲ, ਪਰਮਪਾਲ ਕੌਰ ਸਿੱਧੂ ਬਠਿੰਡਾ ਤੋਂ ਹੋ ਸਕਦੇ ਹਨ ਉਮੀਦਵਾਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 11 ਅਪ੍ਰੈਲ, 2024

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਸਿਕੰਦਰ ਸਿੰਘ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਅਤੇ ਨੂੰਹ, ਸਾਬਕਾ ਆਈ.ਏ.ਐੱਸ. ਅਧਿਕਾਰੀ ਪਰਮਪ੍ਰੀਤ ਕੌਰ ਸਿੱਧੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ।

ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਵਿੱਚ ਇਨ੍ਹਾਂ ਦੀ ਸ਼ਮੂਲੀਅਤ ਮੌਕੇ ਕੇਂਦਰੀ ਮੰਤਰੀ ਸ: ਹਰਦੀਪ ਸਿੰਘ ਪੁਰੀ ਅਤੇ ਕੌਮੀ ਜਨਰਲ ਸਕੱਤਰ ਸ੍ਰੀ ਵਿਨੋਦ ਤਾਵੜੇ ਹਾਜ਼ਰ ਸਨ।

ਦਿਲਚਸਪ ਗੱਲ ਇਹ ਰਹੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸ: ਸਿਕੰਦਰ ਸਿੰਘ ਮਲੂਕਾ ਇਸ ਮੌਕੇ ਹਾਜ਼ਰ ਨਹੀਂ ਸਨ, ਭਾਵ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਦੀ ਚਰਚਾ ਬਾਰੇ ਅਜੇ ਕੁਝ ਵੀ ਸਪਸ਼ਟ ਨਹੀਂ ਹੈ।

ਪਰਮਪਾਲ ਕੌਰ ਸਿੱਧੂ ਨੇ ਬੀਤੇ ਦਿਨੀਂ ਆਈ.ਏ.ਐੱਸ. ਅਧਿਕਾਰੀ ਵਜੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਮਗਰੋਂ ਇਹ ਚਰਚਾ ਆਮ ਹੋ ਗਈ ਸੀ ਕਿ ਪਰਮਪਾਲ ਕੌਰ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ ਅਤੇ ਪਾਰਟੀ ਉਨ੍ਹਾਂ ਨੂੰ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਉਮੀਦਵਾਰ ਵਜੋਂ ਉਤਾਰ ਸਕਦੀ ਹੈ।

ਇਸ ਮਾਮਲੇ ਵਿੱਚ ਅਜੇ ਇੱਕ ਪੇਚ ਇਹ ਵੀ ਸੀ ਕਿ ਪਰਮਪਾਲ ਕੌਰ ਸਿੱਧੂ ਦਾ ਅਸਤੀਫ਼ਾ ਅਜੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਹੈ। ਪਰ ਅੱਜ ਕੇਂਦਰੀ ਮੰਤਰੀ ਸ: ਹਰਦੀਪ ਸਿੰਘ ਪੁਰੀ ਨੇ ਜਾਣਕਾਰੀ ਦਿੱਤੀ ਕਿ ਬੁੱਧਵਾਰ ਨੂੰ ਆਈ.ਏ.ਐੱਸ.ਅਧਿਕਾਰੀ ਦੇ ਅਸਤੀਫ਼ਾ ਦੋਣ ਬਾਅਦ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਂਦਾ ਹੈ।

ਦਿਲਚਸਪ ਗੱਲ ਇਹ ਰਹੀ ਕਿ ਕੇਂਦਰੀ ਮੰਤਰੀ ਸ:ਹਰਦੀਪ ਸਿੰਘ ਪੁਰੀ ਨੇ ਪਰਮਪਾਲ ਕੌਰ ਦੀ ਭਾਜਪਾ ਵਿੱਚ ਸ਼ਮੂਲੀਅਤ ਮੌਕੇ ਇਹ ਦਾਅਵਾ ਕੀਤਾ ਸੀ ਕਿ ਪਰਮਪਾਲ ਕੌਰ ਸਿੱਧੂ ਦਾ ਅਸਤੀਫ਼ਾ ਕਲ੍ਹ ਮਨਜ਼ੂਰ ਹੋ ਗਿਆ ਹੈ ਜਿਸ ਮਗਰੋਂ ਹੀ ਉਨ੍ਹਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ।

ਹੁਣ ਇਹ ਲਗਪਗ ਸਪਸ਼ਟ ਹੈ ਕਿ ਭਾਜਪਾ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ ਪਰ ਆਉਂਦੇ ਦਿਨਾਂ ਵਿੱਚ ਵੇਖ਼ਣ ਵਾਲੀ ਗੱਲ ਇਹ ਹੋਵੇਗੀ ਕਿ ਸ: ਮਲੂਕਾ ਹੁਣ ਕਿਹੜੇ ਪਾਸੇ ਖੜ੍ਹੇ ਹੁੰਦੇ ਹਨ।

ਪਰਮਪਾਲ ਕੌਰ ਸਿੱਧੂ 2011 ਬੈੱਚ ਦੇ ਆਈ.ਏ.ਐੱਸ. ਅਧਿਕਾਰੀ ਹਨ ਅਤੇ ਉਨ੍ਹਾਂ ਨੇ ਅਕਤੂਬਰ, 2024 ਵਿੱਚ ਸੇਵਾਮੁਕਤ ਹੋਣਾ ਸੀ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...