Friday, April 19, 2024

ਵਾਹਿਗੁਰੂ

spot_img
spot_img

4 ਮੌਤਾਂ: ਪੰਜਾਬ ’ਚ ਵਪਾਰੀ ਨੇ ਪਤਨੀ ਤੇ ਦੋ ਬੱਚਿਆਂ ਨੂੰ ਗੋਲੀਆਂ ਮਾਰਣ ਬਾਅਦ ਕੀਤੀ ਖੁਦਕੁਸ਼ੀ

- Advertisement -

ਯੈੱਸ ਪੰਜਾਬ
ਬਠਿੰਡਾ, 22 ਅਕਤੂਬਰ, 2020:
ਬਠਿੰਡਾ ਵਿੱਚ ਅੱਜ ਇਕ ਵਿਅਕਤੀ ਵੱਲੋਂ ਆਪਣੇ ਘਰ ਵਿੱਚ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਗੋਲੀਆਂ ਮਾਰਣ ਉਪਰੰਤ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।

ਬਠਿੰਡਾ ਦੇ ਪੋਸ਼ ਇਲਾਕੇ ਗਰੀਨ ਸਿਟੀ ਕਾਲੋਨੀ ਦੀ ਆਲੀਸ਼ਾਨ ਕੋਠੀ ਵਿੱਚ ਇਸ ਵਾਰਦਾਤ ਨੂੰ ਦਵਿੰਦਰ ਗਰਗ ਨਾਂਅ ਦੇ ਵਪਾਰੀ ਨੇ ਅੰਜਾਮ ਦਿੱਤਾ। ਉਹ ਅਜੇ ਕੁਝਹੀ ਸਮਾਂ ਪਹਿਲਾਂ ਇਸ ਕਿਰਾਏ ਦੀ ਕੋਠੀ ਵਿੱਚ ਆਇਆ ਸੀ ਹਾਲਾਂਕਿ ਇਸ ਤੋਂ ਪਹਿਲਾਂ ਬਠਿੰਡਾ ਵਿੱਚ ਹੀ ਉਸਨੇ ਆਪਣੀ ਇਕ ਬਹੁਤ ਆਲੀਸ਼ਾਨ ਕੋਠੀ ਬਣਾਈ ਸੀ ਜੋ ਵਪਾਰ ਵਿੱਚ ਘਾਟੇ ਕਾਰਨ ਉਸਨੂੰ ਵੇਚਣੀ ਪੈ ਗਈ ਸੀ।

ਮ੍ਰਿਤਕਾਂ ਵਿੱਚ 40 ਸਾਲਾ ਦਵਿੰਦਰ ਗਰਗ ਤੋਂ ਇਲਾਵਾ ਉਸਦੀ 38 ਸਾਲਾ ਪਤਨੀ ਅਨੀਤਾ ਗਰਗ, ਇਕ 14 ਸਾਲਾ ਬੇਟਾ ਆਰੁਸ਼ ਗਰਗ ਅਤੇ ਇਕ 10 ਸਾਲਾ ਬੇਟੀ ਮੁਸਕਾਨ ਗਰਗ ਸ਼ਾਮਿਲ ਹਨ।

ਜਾਣਕਾਰੀ ਅਨੁਸਾਰ ਦਵਿੰਦਰ ਗਰਗ ਨੇ ਆਪਣੇ ਘਰ ਦੇ ਬੈੱਡਰੂਮ ਵਿੱਚ ਪਹਿਲਾਂ ਦੋਹਾਂ ਬੱਚਿਆਂ ਨੂੰ ਗੋਲੀ ਮਾਰੀ ਅਤੇ ਫ਼ਿਰ ਪਤਨੀ ਨੂੰ ਵੀ ਗੋਲੀ ਮਾਰ ਦਿੱਤੀ। ਇਸ ਉਪਰੰਤ ਉਸਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਗੋਲੀਆਂ ਚੱਲਣ ਦੀ ਆਵਾਜ਼ ਨਾਲ ਇਲਾਕਾ ਦਹਿਲ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪਤਾ ਲੱਗਾ ਹੈ ਕਿ ਇਹ ਪਰਿਵਾਰ ਕੁਝ ਸਮਾਂ ਪਹਿਲਾਂ ਹੀ ਇਸ ਇਲਾਕੇ ਵਿੱਚ ਸ਼ਿਫ਼ਟ ਹੋਇਆ ਸੀ।

ਆਰਥਿਕ ਤੰਗੀ ਦਾ ਸ਼ਿਕਾਰ ਹੋ ਕੇ ਪਰੇਸ਼ਾਨੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਦੱਸੇ ਜਾਂਦੇ ਦਵਿੰਦਰ ਗਰਗ ਨੇ 8 ਸਫ਼ਿਆਂ ਦਾ ਇਕ ਲੰਬਾ ਚੌੜਾ ਸੁਸਾਈਡ ਨੋਟ ਛੱਡਿਆ ਹੈ ਜਿਸ ਦੇ ਆਧਾਰ ’ਤੇ ਪੁਲਿਸ ਨੇ 9 ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਉਹ ਚਿੱਟ ਫੰਡ, ਆਨਲਾਈਨ ਟਰੇਡਿੰਗ ਅਤੇ ਬਿਟਕੁਆਇਨ ਦੇ ਕਾਰੋਬਾਰ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਬਠਿੰਡਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਪੁਲਿਸ ਨੇ ਧਾਰਾ 306 ਤਹਿਤ ਕੇਸ ਦਰਜ ਕੀਤਾ ਹੈ। ਜਿਨ੍ਹਾਂ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ ਉਨ੍ਹਾਂ ਵਿੱਚੋਂ ਕੁਝ ਬਠਿੰਡਾ ਨਾਲ ਸੰਬੰਧਤ ਹਨ ਜਦਕਿ ਕੁਝ ਪੰਜਾਬ ਦੇ ਹੋਰ ਜ਼ਿਲਿ੍ਹਆਂ ਤੋਂ ਹਨ ਹਾਲਾਂਕਿ ਇਕ ਵਿਅਕਤੀ ਦਿੱਲੀ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...