Thursday, September 12, 2024
spot_img
spot_img
spot_img

ਤਰਨ ਤਾਰਨ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਰ ਦੇ ਬਾਹਰ ਹੀ ਮਾਰ ਮੁਕਾਇਆ ਤਿੰਨ ਭੈਣਾਂ ਦਾ ਇਕਲੌਤਾ ਭਰਾ

ਯੈੱਸ ਪੰਜਾਬ
ਤਰਨ ਤਾਰਨ, 21 ਅਗਸਤ, 2024

ਤਰਨ ਤਾਰਨ ਦੇ ਕਸਬਾ ਚੋਹਲਾ ਸਾਹਿਬ ਵਿੱਚ ਵੱਡੀ ਵਾਰਦਾਤ ਹੋਈ ਹੈ। ਇੱਕ ਨੌਜਵਾਨ ਨੂੰ ਘਰ ਤੋਂ ਬਾਹਰ ਬੁਲਾ ਕੇ ਉਸਤੇ ਗੋਲੀਆਂ ਵਰ੍ਹਾ ਦਿੱਤੀਆਂ ਗਈਆਂ ਜਿਸ ਨਾਲ ਨੌਜਵਾਨਦੀ ਮੌਤ ਹੋ ਗਈ।

ਮ੍ਰਿਤਕ ਸਤਨਾਮ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਤਾ ਲੱਗਾ ਹੈ ਕਿ 2 ਵਿਅਕਤੀ ਸਤਨਾਮ ਸਿੰਘ ਦੇ ਘਰ ਆਏ ਅਤੇ ਗੇਟ ਖੜਕਾਇਆ। ਜਦ ਉਹ ਬਾਹਰ ਆਇਆ ਤਾਂ ਉਸ ਉੱਤੇ ਗੋਲੀਬਾਰੀ ਕਰ ਦਿੱਤੀ ਗਈ। ਘਟਨਾ ਨੂੰ ਅੰਜਾਮ ਦੇਣ ਉਪਰੰਤ ਹਮਲਾਵਰ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ।

ਅਜੇ ਇਹ ਪਤਾ ਨਹੀਂ ਲੱਗਾ ਕਿ ਹਮਲਾਵਰ ਕੌਣ ਸਨ ਅਤੇ ਉਨ੍ਹਾਂ ਨੇ ਕਿਸ ਵਜ੍ਹਾ ਕਰਕੇ ਸਤਨਾਮ ਸਿੰਘ ’ਤੇ ਹਮਲਾ ਕੀਤਾ।

ਸਥਾਨਕ ਡੀ.ਐੱਸ.ਪੀ. ਦੀ ਅਗਵਾਈ ਵਿੱਚ ਟੀਮ ਮੌਕੇ ’ਤੇ ਪੁੱਜੀ ਅਤੇ ਇਸ ਮਾਮਲੇ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ