Friday, April 19, 2024

ਵਾਹਿਗੁਰੂ

spot_img
spot_img

ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਵੰਡੇ ਗਰਾਂਟਾਂ ਦੇ ਚੈੱਕ, ਕਿਹਾ ਹਲਕੇ ਦਾ ਸਰਪੱਖੀ ਵਿਕਾਸ ਹੈ ਪਹਿਲ

- Advertisement -

ਯੈੱਸ ਪੰਜਾਬ
ਰੋਪੜ, 6 ਅਕਤੂਬਰ, 2022:
ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ ਵੱਖ-ਵੱਖ ਪਿੰਡਾਂ ਵਿੱਚ ਗ੍ਰਾਂਟਾਂ ਦੇਣ ਦਾ ਸਿਲਸਿਲਾ ਜਾਰੀ ਹੈ। ਜਿਨ੍ਹਾਂ ਨੇ ਪਿੰਡ ਮਿਆਣੀ ਦੇ ਓਪਨ ਜਿੰਮ ਨੂੰ 2 ਲੱਖ ਰੁਪਏ ਅਤੇ ਦਸਹਿਰਾ ਨੂੰ 5 ਲੱਖ ਰੁਪਏ ਦੀ ਰਾਸ਼ੀ ਸਰਕਾਰੀ ਹਾਈ ਸਕੂਲ ਦੇ ਵਿਕਾਸ ਲਈ ਕੁੱਲ 7 ਲੱਖ ਰੁਪਏ ਦੀ ਗਰਾਂਟ ਪਿੰਡ ਵਾਸੀਆਂ ਨੂੰ ਸੌਂਪੀ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ, ਜਿਸ ਵਿੱਚ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ ਪਿੰਡ ਮਿਆਣੀ, ਰੋਪੜ ਅਤੇ ਦਸਗਰਾਈਂ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਹਨ।

ਐਮ.ਪੀ ਤਿਵਾੜੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੇਖ-ਰੇਖ ਹੇਠ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਤਾਂ ਜੋ ਪਿੰਡਾਂ ਦੇ ਵਿਕਾਸ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾ ਸਕਣ। ਇਸ ਤਰ੍ਹਾਂ ਸਕੂਲਾਂ ਦੇ ਵਿਕਾਸ ਲਈ ਦਿੱਤੀ ਜਾ ਰਹੀ ਗ੍ਰਾਂਟ ਬਾਰੇ ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਚੰਗੇ ਚਰਿੱਤਰ ਦਾ ਨਿਰਮਾਣ ਕਰਦੀ ਹੈ ਅਤੇ ਚੰਗੇ ਚਰਿੱਤਰ ਵਾਲਾ ਨਾਗਰਿਕ ਦੇਸ਼ ਦਾ ਨਿਰਮਾਣ ਕਰਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਰਮੇਸ਼ ਚੰਦਰ ਦਾਸਗਰਾਈਂ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰੋਪੜ, ਸਰਪੰਚ ਚਰਨਜੀਤ ਸਿੰਘ, ਪੰਚ ਜਗਜੀਤ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਨਿਰਮਲ ਸਿੰਘ, ਪੰਚ ਗੁਰਪ੍ਰੀਤ ਕੌਰ, ਸਾਬਕਾ ਬੀਡੀਓ ਊਧਮ ਸਿੰਘ, ਸੁਰਿੰਦਰ ਸਿੰਘ ਪੰਚ, ਗੁਰਜਿੰਦਰ ਸਿੰਘ ਸਰਪੰਚ, ਚਰਨ ਸਿੰਘ ਪੰਚ, ਕਸ਼ਮੀਰੀ ਲਾਲ ਪੰਚ, ਗੁਰਬਖਸ਼ ਸਿੰਘ ਪੰਚ, ਮਹੇਸ਼ ਚੰਦਰ ਪ੍ਰਿੰਸੀਪਲ, ਬਲਵਿੰਦਰ ਸਿੰਘ ਸਾਬਕਾ ਹੈੱਡ ਮਾਸਟਰ, ਫੋਰੇਨ ਚੰਦ, ਅਜਮੇਰ ਸਿੰਘ ਸਰਪੰਚ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...