ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 27, 2024:
Congress ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ Manish Tewari ਨੇ ਅੱਜ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ PU Senate Elections ਕਰਵਾਉਣ ਵਿੱਚ ਦੇਰੀ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਸਪੀਕਰ ਨੂੰ ਨੋਟਿਸ ਦਿੱਤਾ।
ਤਿਵਾੜੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀਆਂ ਚੋਣਾਂ ਲਾਜ਼ਮੀ ਹਨ, ਪਰ ਪਿਛਲੀ ਸੈਨੇਟ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋਣ ਦੇ ਬਾਵਜੂਦ ਇਹ ਲੰਬਿਤ ਹਨ।
ਉਨ੍ਹਾਂ ਕਿਹਾ ਕਿ ਇਸ ਨਾਲ ਯੂਨੀਵਰਸਿਟੀ ਦਾ ਪ੍ਰਸ਼ਾਸਨ ਠੱਪ ਹੋ ਗਿਆ ਹੈ ਅਤੇ ਸੰਸਥਾ ਦੀ ਖੁਦਮੁਖਤਿਆਰੀ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਇਹਨਾਂ ਹਾਲਾਤਾਂ ਵਿੱਚ, ਵਿਦਿਆਰਥੀਆਂ ਅਤੇ ਸੈਨੇਟਰਾਂ ਦੁਆਰਾ ਕੀਤਾ ਗਿਆ ਵਿਰੋਧ ਕੇਂਦਰੀਕਰਨ ਅਤੇ ਜਮਹੂਰੀ ਵਿਚਾਰਾਂ ਦੇ ਨੁਕਸਾਨ ਦੇ ਡਰ ਨੂੰ ਉਜਾਗਰ ਕਰਦਾ ਹੈ।
ਤਿਵਾੜੀ ਨੇ ਕਿਹਾ ਕਿ ਚਾਂਸਲਰ ਨੂੰ ਕਈ ਬੇਨਤੀਆਂ ਕਰਨ ਦੇ ਬਾਵਜੂਦ ਚੋਣ ਪ੍ਰੋਗਰਾਮ ਨੂੰ ਸਵੀਕਾਰ ਨਹੀਂ ਕੀਤਾ ਗਿਆ ਹੈ। ਜਿਸ ‘ਤੇ ਤਿਵਾੜੀ ਨੇ ਯੂਨੀਵਰਸਿਟੀ ਦੇ ਲੋਕਤਾਂਤਰਿਕ ਢਾਂਚੇ ਨੂੰ ਬਰਕਰਾਰ ਰੱਖਣ ਅਤੇ ਚੋਣਾਂ ਦੇ ਪ੍ਰੋਗਰਾਮ ਨੂੰ ਤੇਜ਼ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਨੂੰ ਯਕੀਨੀ ਬਣਾਉਣ ਵਾਸਤੇ ਤੁਰੰਤ ਕਾਰਵਾਈ ਦੀ ਲੋੜ ਉੱਪਰ ਜ਼ੋਰ ਦਿੱਤਾ ਹੈ।