Friday, April 26, 2024

ਵਾਹਿਗੁਰੂ

spot_img
spot_img

ਸਿੱਖਾਂ ਪ੍ਰਤੀ ਸਰਕਾਰ ਦੇ ਬੇਪਰਵਾਹ ਵਤੀਰੇ ਖਿਲਾਫ ਸਿੱਖਾਂ ਵਿਚ ਭਾਰੀ ਗੁੱਸਾ ਹੈ: ਜੀਕੇ – ਜਾਗੋ ਪਾਰਟੀ ਨੇ ਆਪਣਾ ਚੌਥਾ ਸਥਾਪਨਾ ਦਿਹਾੜਾ ਮਨਾਇਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਅਕਤੂਬਰ, 2022:
ਪੰਥਕ ਆਗੂ ਜਥੇਦਾਰ ਸੰਤੋਖ ਸਿੰਘ ਦੀ ਪੰਥ ਪ੍ਰਤੀ ਸੋਚ ਨੂੰ ਸਮਰਪਿਤ ਨਿਰੋਲ ਧਾਰਮਿਕ ਪਾਰਟੀ ਜਾਗੋ ਦਾ ਅੱਜ ਚੌਥਾ ਸਥਾਪਨਾ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਵਿਖੇ ਮਨਾਇਆ ਗਿਆ। ਇਸ ਮੌਕੇ ਹੋਏ ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਕੀਰਤਨ ਅਤੇ ਅਰਦਾਸ ਤੋਂ ਬਾਅਦ ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੰਗਤਾਂ ਨੂੰ ਸੰਬੋਧਿਤ ਕੀਤਾ।

ਇਸ ਦੇ ਨਾਲ ਹੀ ਇਸ ਵੇਲੇ ਸਿੰਘ ਸਭਾ ਲਹਿਰ ਦੇ 149 ਸਾਲ ਪੂਰੇ ਹੋਣ ‘ਤੇ ਅਰਧ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਵੀ ਸ਼ੁਰੂਆਤ ਹੋਈ। ਕੇਂਦਰ ਸਰਕਾਰ ਦੇ ਖਿਲਾਫ ਸਿੱਖਾਂ ਵਿੱਚ ਰੋਸ਼ ਹੋਣ ਦਾ ਹਵਾਲਾ ਦਿੰਦੇ ਹੋਏ ਜੀਕੇ ਨੇ ਕਿਹਾ ਕਿ ਸਾਡੀ ਪਾਰਟੀ ਕੋਲ ਜਥੇਦਾਰ ਸੰਤੋਖ ਸਿੰਘ ਜੀ ਦੀ 70 ਸਾਲਾਂ ਦੀ ਮਹਾਨ ਵਿਰਾਸਤ ਹੈਂ। ਸਰਕਾਰਾਂ ਹਮੇਸ਼ਾ ਸਿੱਖਾਂ ਖਿਲਾਫ ਸਾਜ਼ਿਸ਼ਾਂ ਕਰਦੀਆਂ ਰਹੀਆਂ ਹਨ ਅਤੇ ਆਪਣੇ ਪੱਖ ਵਿਚ ਅਖੌਤੀ ਚਾਪਲੂਸ ਸਿੱਖਾਂ ਪਾਸੋਂ ਜੈਕਾਰੇ ਲਗਾਉਂਦੀਆਂ ਰਹੀਆਂ ਹਨ।

ਹਰਿਆਣਾ ਕਮੇਟੀ ਦੀ ਆੜ ਵਿਚ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਤੋਂ ਪੰਥ ਨੂੰ ਸੁਚੇਤ ਕਰਦਿਆਂ ਹੋਏ ਜੀਕੇ ਨੇ ਕਿਹਾ ਕਿ ਹਿੰਦੂ, ਮੁਸਲਮਾਨ ਅਤੇ ਈਸਾਈਆਂ ਦਾ ਰਾਜ਼ ਕਈ ਦੇਸ਼ਾਂ ਉਤੇ ਚਲਦਾ ਹੈ। ਪਰ ਸਿੱਖਾਂ ਦੀ ਗੱਲ ਕਰਨ ਵਾਲੀ ਤਾਂ ਇਕੋਂ ਸ੍ਰੋਮਣੀ ਕਮੇਟੀ ਸੀ, ਜਿਸਦੀ ਹੌਂਦ ਸਿੱਖਾਂ ਨੇ ਆਪਣੀ ਕੁਰਬਾਨੀਆਂ ਨਾਲ ਤਿਆਰ ਕੀਤੀ ਸੀ।ਪਰ ਆਪਣੇ ਨਿੱਜੀ ਮੁਫਾਦਾਂ ਲਈ ਕੌਮ ਨੂੰ ਗਹਿਣੇ ਪਾਉਣ ਨੂੰ ਫਿਰਦੇ ਕੁਝ ਸਰਕਾਰੀ ਚਾਪਲੂਸ ਸ਼੍ਰੋਮਣੀ ਕਮੇਟੀ ਦੇ ਕਈ ਟੁਕੜੇ ਕਰਵਾਉਣ ਲਈ ਸਾਜ਼ਿਸ਼ਾਂ ਘੜ ਰਹੇ ਹਨ।

ਬੰਦੀ ਸਿੰਘਾਂ ਦੇ ਮਾਮਲੇ ਵਿਚ ਸਿੱਖਾਂ ਨਾਲ ਹੋ ਰਹੇ ਵਿਤਕਰੇ ਦਾ ਜ਼ਿਕਰ ਕਰਦਿਆਂ ਜੀਕੇ ਨੇ ਸਵਾਲ ਕੀਤਾ ਕਿ ਜੇਕਰ ਬਲਾਤਕਾਰੀ ਰਾਮ ਰਹੀਮ ਨੂੰ ਪੈਰੋਲ ਤੇ ਫਰਲੋ, ਰਾਜੀਵ ਗਾਂਧੀ ਦੇ ਕਾਤਿਲਾਂ ਨੂੰ ਰਿਹਾਈ ਅਤੇ ਬਿਲਕਿਸ ਬਾਨੋ ਨੂੰ ਹਵਸ਼ ਦਾ ਸ਼ਿਕਾਰ ਬਣਾਉਂਦੇ ਹੋਏ ਉਸ ਦੇ ਪਰਿਵਾਰਕ ਜੀਆਂ ਨੂੰ ਮਾਰਨ ਵਾਲਿਆਂ ਨੂੰ ਰਿਹਾ ਕੀਤਾ ਜਾ ਸਕਦਾ ਹੈ, ਤਾਂ ਫਿਰ ਬੰਦੀ ਸਿੰਘਾਂ ਵੇਲੇ ਇਹ ਰਿਆਇਤਾਂ ਕਿਥੇ ਚਲੀਆਂ ਜਾਂਦੀਆਂ ਹਨ ? ਜੀਕੇ ਨੇ ਦਾਅਵਾ ਕੀਤਾ ਸਰਕਾਰ ਦੇ ਸਿੱਖਾਂ ਖਿਲਾਫ ਅਜਿਹੇ ਬੇਪਰਵਾਹ ਵਤੀਰੇ ਕਰਕੇ ਹੀ ਅੱਜ ਸਰਕਾਰ ਦੇ ਖਿਲਾਫ ਸਿੱਖਾਂ ਵਿਚ ਭਾਰੀ ਗੁੱਸਾ ਹੈ।

ਜੇਕਰ ਵੱਖਰੀ ਧਾਰਾ ਵਿਚ ਚੱਲਣ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਵਿਚ ਜਿੱਤ ਮਿਲਦੀ ਹੈ ਤੇ ਉਸ ਤੋਂ ਬਾਅਦ ਕਨੈਡਾ ਵਿਖੇ ਸਿੱਖ ਫਾਰ ਜਸਟਿਸ ਦੀ ਖਾਲਿਸਤਾਨ ਦੇ ਪੱਖ ਵਿੱਚ ਕੀਤੀ ਰਾਏਸ਼ੁਮਾਰੀ ਵਿਚ 1.25 ਲੱਖ ਲੋਕ ਵੋਟਾਂ ਭੁਗਤਾ ਜਾਂਦੇ ਹਨ ਅਤੇ ਹੁਣ ਪੰਜਾਬ ਦਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਤੁਰ ਪਿਆ ਹੈ ਤਾਂ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਤੁਹਾਡੇ ਸਲਾਹਕਾਰ ਤੁਹਾਨੂੰ ਸਿੱਖਾਂ ਤੋਂ ਦੂਰ ਲੈਕੇ ਜਾ ਰਹੇ ਹਨ।

ਇਸ ਲਈ ਤੁਹਾਨੂੰ ਕੌਮ ਦੇ ਦਰਦ ਨੂੰ ਸਮਝਣਾ ਚਾਹੀਦਾ ਹੈ। ਸਿੱਖ ਸਰਕਾਰ ਤੋਂ ਇਸ ਵੇਲੇ ਨਰਾਜ਼ ਹਨ ਅਤੇ ਸਰਕਾਰ ਦੀ ਰਾਹ ਉਨ੍ਹਾਂ ਨੂੰ ਪਸੰਦ ਨਹੀਂ ਆ ਰਹੀ। ਇਸ ਲਈ ਜਾਗੋ ਪਾਰਟੀ ਸਰਕਾਰ ਦੀ ਬੋਲੀ ਬੋਲਣ ਦੀ ਥਾਂ ਕੌਮੀ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹੈ।

ਇਸ ਮੌਕੇ ਜਾਗੋ ਦੇ ਸਕੱਤਰ ਜਨਰਲ ਡਾਕਟਰ ਪਰਮਿੰਦਰ ਪਾਲ ਸਿੰਘ ਵੱਲੋਂ ਪੜ੍ਹੇ ਗਏ 4 ਮਤਿਆਂ ਨੂੰ ਸੰਗਤਾਂ ਨੇ ਪ੍ਰਵਾਨਗੀ ਦਿੱਤੀ। ਜਿਸ ਵਿਚ ਸੰਵਿਧਾਨ ਅਤੇ ਇਨਸਾਫ਼ ਦੀ ਰੋਸ਼ਨੀ ਵਿਚ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰਨ, ਸ਼੍ਰੋਮਣੀ ਕਮੇਟੀ ਦੀ ਅਖੰਡਤਾ ਨਾਲ ਛੇੜਛਾੜ ਦੀ ਗਲਤੀ ਸਰਕਾਰਾਂ ਨਾਂ ਕਰਨ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਅਤੇ ਗੁਰਦੁਆਰਾ ਡਾਂਗਮਾਰ ਸਾਹਿਬ ਸਰਕਾਰ ਤੁਰੰਤ ਸਿੱਖਾਂ ਦੇ ਹਵਾਲੇ ਕਰੇ ਅਤੇ ਪ੍ਰਤਿਯੋਗੀ ਪ੍ਰੀਖਿਆਵਾਂ ਦੌਰਾਨ ਤੇ ਮੈਟਰੋ ਸਟੇਸ਼ਨਾਂ ਉਤੇ ਸਿੱਖ ਕਕਾਰਾਂ ਨੂੰ ਲੈਕੇ ਸਿੱਖਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਸਾਹਮਣੇ ਆਉਂਦੇ ਰੁਝਾਨ ਨੂੰ ਰੋਕਣ ਵਾਸਤੇ ਕੇਂਦਰ ਸਰਕਾਰ ਵੱਲੋਂ ਯੋਗ ਕਦਮ ਚੁੱਕਣ ਸੰਬੰਧੀ ਮਤੇ ਸ਼ਾਮਲ ਸਨ।

ਇਸ ਮੌਕੇ ਸਰਬਸੰਮਤੀ ਨਾਲ ਮਨਜੀਤ ਸਿੰਘ ਜੀਕੇ ਨੂੰ ਅਗਲੇ ਇੱਕ ਸਾਲ ਲਈ ਜਾਗੋ ਪਾਰਟੀ ਦਾ ਪ੍ਰਧਾਨ ਥਾਪਣ ਦਾ ਮਤਾ ਪਾਸ ਕੀਤਾ ਗਿਆ। ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਪ੍ਰਧਾਨ ਚਮਨ ਸਿੰਘ ਅਤੇ ਕਨਵੀਨਰ ਅਵਤਾਰ ਸਿੰਘ ਕਾਲਕਾ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ (ਬੰਦੀ ਸਿੰਘ) ਵੱਲੋਂ ਜੀਕੇ ਨੂੰ ਸਿਰੋਪਾਓ ਭੇਂਟ ਕੀਤਾ।

ਇਸ ਮੌਕੇ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ, ਮਹਿੰਦਰ ਸਿੰਘ, ਸਾਬਕਾ ਦਿੱਲੀ ਕਮੇਟੀ ਮੈਂਬਰ ਹਰਜਿੰਦਰ ਸਿੰਘ, ਸਤਪਾਲ ਸਿੰਘ, ਹਰਮਨਜੀਤ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ ਰੇਖੀ, ਤੇਜਪਾਲ ਸਿੰਘ ਅਤੇ ਜਾਗੋ ਦੇ ਸੀਨੀਅਰ ਆਗੂ ਰਾਜਾ ਬਲਦੀਪ ਸਿੰਘ, ਡਾਕਟਰ ਅਵਨੀਤ ਕੌਰ ਭਾਟੀਆ, ਵਿਕਰਮ ਸਿੰਘ, ਪਰਮਜੀਤ ਸਿੰਘ ਮੱਕੜ, ਬਾਬੂ ਸਿੰਘ ਦੁਖੀਆ, ਜਗਜੀਤ ਸਿੰਘ ਕਮਾਂਡਰ, ਹਰਵਿੰਦਰ ਸਿੰਘ, ਮਨਜੀਤ ਸਿੰਘ ਰੂਬੀ, ਮੋਹਨ ਸਿੰਘ, ਤਰਨਜੀਤ ਸਿੰਘ ਰਿੰਕੂ ਅਤੇ ਇੰਦਰਜੀਤ ਸਿੰਘ ਸਣੇ ਸਮੂਹ ਅਹੁਦੇਦਾਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...