Tuesday, May 13, 2025
spot_img
spot_img
spot_img

Mann Govt ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ Punjab ਦੇ ਖੇਤਾਂ ਵਿੱਚ ਪੁੱਜਾ: Barinder Goyal

ਯੈੱਸ ਪੰਜਾਬ
ਚੰਡੀਗੜ੍ਹ, 30 ਅਪ੍ਰੈਲ, 2025

ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ Punjab ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ।

ਸਿੰਜਾਈ ਸਬੰਧੀ ਲੰਮੇ ਸਮੇਂ ਤੋਂ ਦਰਪੇਸ਼ ਚੁਣੌਤੀਆਂ ਅਤੇ Punjab ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵੰਡ ਲਈ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਪਿਛਲੀ ਕਾਂਗਰਸ ਸਰਕਾਰ ਦੇ 2019 ਤੋਂ 2022 ਤੱਕ ਦੇ ਅਰਸੇ ਵਿੱਚ ਖ਼ਰਚ ਕੀਤੀ ਕਰੀਬ 2046 ਕਰੋੜ ਰੁਪਏ ਦੀ ਰਾਸ਼ੀ ਨਾਲੋਂ ਲਗਭਗ 2.5 ਗੁਣਾਂ ਜ਼ਿਆਦਾ ਫੰਡ ਭਾਵ 2022 ਤੋਂ 2025 ਤੱਕ 4557 ਕਰੋੜ ਰੁਪਏ ਤੋਂ ਵੱਧ ਰਕਮ ਖ਼ਰਚ ਕੀਤੀ ਹੈ ਜਿਸ ਦੇ ਉਸਾਰੂ ਨਤੀਜੇ ਸਾਹਮਣੇ ਆਏ ਹਨ।

ਇਸ ਸਬੰਧੀ ਜਲ ਸਰੋਤ ਮੰਤਰੀ ਸ੍ਰੀ Barinder Kumar Goyal ਨੇ ਕਿਹਾ ਕਿ ਆਪ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਕਈ ਖੇਤਰਾਂ ਵਿੱਚ ਕਿਸਾਨਾਂ ਨੂੰ ਲਗਭਗ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਨਸੀਬ ਹੋਇਆ ਹੈ ਜਦਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਕਿਸਾਨ ਇਸ ਦੀ ਉਮੀਦ ਛੱਡੀ ਬੈਠੇ ਸਨ।

ਉਨ੍ਹਾਂ ਦੱਸਿਆ ਕਿ ਕੰਢੀ ਖੇਤਰ ਵਿੱਚ ਨਹਿਰੀ ਪਾਣੀ ਦੀ ਥੁੜ੍ਹ ਦੂਰ ਹੋਈ ਹੈ। ਮੁਕੇਰੀਆਂ ਹਾਈਡਲ ਚੈਨਲ ਤੋਂ ਨਿਕਲਦੀ 463 ਕਿਊਸਿਕ ਸਮਰੱਥਾ ਵਾਲੀ ਕੰਢੀ ਨਹਿਰ (ਤਲਵਾੜਾ ਤੋਂ ਬਲਾਚੌਰ), ਜਿਸ ਦੀ ਲੰਬਾਈ 129.035 ਕਿ.ਮੀ. ਹੈ, ਦੀ ਉਸਾਰੀ ਭਾਵੇਂ ਸਾਲ 1998 ਵਿੱਚ ਮੁਕੰਮਲ ਹੋਈ ਸੀ ਅਤੇ ਇਸੇ ਤਰ੍ਹਾਂ ਕੰਢੀ ਨਹਿਰ ਸਟੇਜ-2 ਤਹਿਤ (ਹੁਸ਼ਿਆਰਪੁਰ ਤੋਂ ਬਲਾਚੌਰ) ਤੱਕ ਮੇਨ ਨਹਿਰ ਦੀ ਉਸਾਰੀ ਦਾ ਕੰਮ ਸਾਲ 2016 ਵਿੱਚ ਮੁਕੰਮਲ ਹੋਇਆ ਪ੍ਰੰਤੂ ਇਹ ਨਹਿਰਾਂ ਖ਼ਸਤਾ ਹੋਣ ਕਰਕੇ ਅਕਸਰ ਇਨ੍ਹਾਂ ਵਿਚ ਲੀਕੇਜ/ਸੀਪੇਜ ਦੀ ਸਮੱਸਿਆ ਬਣੀ ਰਹਿੰਦੀ ਸੀ ਅਤੇ ਇਹ ਨਹਿਰਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਪਾਣੀ ਨਹੀਂ ਪਹੁੰਚਾ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੰਢੀ ਨਹਿਰੀ ਪ੍ਰਾਜੈਕਟ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਲਗਭਗ 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰ ਨੈਟਵਰਕ ਦੀ ਕੰਕਰੀਟ ਲਾਈਨਿੰਗ ਅਤੇ ਵਿਕਾਸ ਕੀਤਾ ਗਿਆ। ਹੁਣ ਕੰਢੀ ਨਹਿਰ ਦਾ ਪਾਣੀ ਤਲਵਾੜਾ ਤੋਂ ਬਲਾਚੌਰ ਤੱਕ ਚੱਲ ਰਿਹਾ ਹੈ, ਜੋ ਤਕਰੀਬਨ 40 ਸਾਲ ਬਾਅਦ ਟੇਲਾਂ ਤੱਕ ਪਹੁੰਚਿਆ ਹੈ।

ਇਸ ਨਾਲ 2 ਜ਼ਿਲ੍ਹਿਆਂ ਹਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁਲ 433 ਪਿੰਡਾਂ ਨੂੰ ਫ਼ਾਇਦਾ ਹੋਇਆ ਹੈ ਜਿਸ ਨਾਲ ਦਸੂਹਾ, ਮੁਕੇਰੀਆਂ, ਟਾਂਡਾ-ਉੜਮੜ, ਸ਼ਾਮ ਚੁਰਾਸੀ, ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ ਅਤੇ ਬਲਾਚੌਰ ਦੇ 1 ਲੱਖ 25 ਹਜ਼ਾਰ ਏਕੜ ਰਕਬੇ ਨੂੰ ਪਾਣੀ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੰਢੀ ਨਹਿਰ ਸਟੇਜ-1 (ਤਲਵਾੜਾ ਤੋਂ ਹੁਸ਼ਿਆਰਪੁਰ) ਦੀ ਕੰਕਰੀਟ ਲਾਈਨਿੰਗ 120 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਕੀਤੀ ਗਈ ਹੈ। ਨਹਿਰ ਦੀ ਬਿਹਤਰ ਕਾਰਜਗੁਜ਼ਾਰੀ ਲਈ ਨਹਿਰ ਦੇ ਕੱਚੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਅਤੇ ਨਾਲ ਹੀ ਕੰਢੀ ਕੈਨਾਲ ਸਟੇਜ-1 ਅਧੀਨ ਆਉਂਦੀਆਂ 61 ਕਿਲੋਮੀਟਰ ਲੰਮੀਆਂ ਕੁਲ 11 ਡਿਸਟ੍ਰੀਬਿਊਟਰੀਆਂ ਨੂੰ ਬਹਾਲ ਕਰਨ ਦਾ ਕੰਮ ਕਰਵਾਇਆ ਗਿਆ ਜਿਸ ਨਾਲ ਹੁਸ਼ਿਆਰਪੁਰ ਦੇ 203 ਪਿੰਡਾਂ ਦੇ 28,500 ਏਕੜ ਰਕਬੇ ਨੂੰ ਲਾਭ ਹੋਇਆ।

ਇਸ ਤੋਂ ਇਲਾਵਾ ਸਾਲ 2024-25 ਵਿੱਚ ਇਨ੍ਹਾਂ ਡਿਸਟ੍ਰੀਬਿਊਟਰੀਆਂ/ਮਾਈਨਰਾਂ ਵਿੱਚੋਂ ਨਿਕਲ ਰਹੇ 417.52 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਡਿਸਟ੍ਰੀਬਿਊਸ਼ਨ ਸਿਸਟਮ ਦਾ 58.78 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਵੱਲੋਂ ਪਾਸ ਕੀਤਾ ਗਿਆ ਅਤੇ ਇਹ ਕੰਮ ਇਸੇ ਮਹੀਨੇ ਮੁਕੰਮਲ ਹੋ ਜਾਵੇਗਾ।

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਨਹਿਰ ਸਟੇਜ-2, ਜੋ ਹੁਸ਼ਿਆਰਪੁਰ ਤੋਂ ਬਲਾਚੌਰ ਤੱਕ ਪੈਂਦੀ ਹੈ, ਉਸ ਉੱਪਰ ਵੀ ਸਰਕਾਰ ਵੱਲੋਂ ਵੱਖ-ਵੱਖ ਕੰਮ ਕਰਵਾਏ ਗਏ। ਕੰਢੀ ਖੇਤਰ ਅਧੀਨ ਆਉਂਦੇ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨਾਂ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਇਸ ਨਹਿਰ ਅਧੀਨ ਆਉਂਦੀਆਂ ਲਗਭਗ 42 ਕਿ:ਮੀ: ਲੰਮੀਆਂ 6 ਫਲੋਅ ਡਿਸਟ੍ਰੀਬਿਊਟ੍ਰੀਆਂ ਨੂੰ ਰੀਸਟੋਰ ਕੀਤਾ ਗਿਆ ਜਿਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 72 ਪਿੰਡਾਂ ਦੇ 18,800 ਏਕੜ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਸੇ ਨਹਿਰ ਤੋਂ ਉੱਚੇ ਖੇਤਰ ਨੂੰ ਪਾਣੀ ਦੇਣ ਲਈ ਬਣਾਈਆਂ ਗਈਆਂ 5 ਲਿਫਟ ਸਕੀਮਾਂ ਦੀ ਹਾਲਾਤ ਬਹੁਤ ਖ਼ਸਤਾ ਸੀ, ਜਿਨ੍ਹਾਂ ਨੂੰ 34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਤੌਰ ‘ਤੇ ਕਾਰਜਸ਼ੀਲ ਕੀਤਾ ਗਿਆ। ਇਨ੍ਹਾਂ ਲਿਫਟ ਸਕੀਮਾਂ ਦੇ ਡਿਸਟ੍ਰੀਬਿਊਸ਼ਨ ਸਿਸਟਮ ਨੂੰ ਵੀ ਬਹਾਲ ਕੀਤਾ ਗਿਆ, ਜਿਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 38 ਪਿੰਡਾਂ ਦੇ ਲਗਭਗ 11,576 ਏਕੜ ਬਰਾਨੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ੍ਰੀ ਗੋਇਲ ਨੇ ਦੱਸਿਆ ਕਿ ਕੰਢੀ ਨਹਿਰ ਦੇ ਪੁਰਾਣੇ ਸਿਸਟਮ ਨੂੰ ਚਲਾਉਣ ਦੇ ਨਾਲ-ਨਾਲ ਇਸ ਨਹਿਰ ਉੱਪਰ ਕਈ ਨਵੇਂ ਕੰਮਾਂ ਦੀ ਉਸਾਰੀ ਵੀ ਮਾਨ ਸਰਕਾਰ ਵਲੋਂ ਕੀਤੀ ਗਈ। ਇਸ ਨਹਿਰ ਉੱਪਰ 11.62 ਕਰੋੜ ਰੁਪਏ ਦੀ ਲਾਗਤ ਨਾਲ 5 ਨਵੀਆਂ ਲਿਫਟ ਸਕੀਮਾਂ ਲਗਾਈਆਂ ਗਈਆਂ ਹਨ, ਜਿਸ ਨਾਲ ਤਕਰੀਬਨ 1500 ਏਕੜ ਨਵੇਂ ਰਕਬੇ ਨੂੰ ਨਹਿਰੀ ਪਾਣੀ ਪ੍ਰਾਪਤ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ 5 ਬੰਦ ਪਏ ਸਰਕਾਰੀ ਟਿਊਬਵੈੱਲਾਂ ਦੇ ਉੱਪਰ 20 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨੀ ਪਾਣੀ ਦੇ ਰੀਚਾਰਜਿੰਗ ਸਟਰੱਕਚਰ ਬਣਾਏ ਗਏ ਹਨ ਅਤੇ 5.16 ਕਰੋੜ ਰੁਪਏ ਦੀ ਲਾਗਤ ਨਾਲ 24 ਛੱਪੜਾਂ ਦੀ ਉਸਾਰੀ ਕੀਤੀ ਗਈ ਹੈ ਜਿਸ ਨੂੰ ਨਹਿਰ ਦੇ ਪਾਣੀ ਰਾਹੀਂ ਸਮੇਂ-ਸਮੇਂ ‘ਤੇ ਭਰਿਆ ਜਾਵੇਗਾ।

ਇਸ ਤੋਂ ਇਲਾਵਾ ਕੰਢੀ ਨਹਿਰ ਉੱਪਰ 4.18 ਕਰੋੜ ਰੁਪਏ ਦੀ ਲਾਗਤ ਨਾਲ 18 ਚੋਆਂ ਨੂੰ ਨਹਿਰ ਨਾਲ ਜੋੜਿਆ ਗਿਆ ਹੈ ਜਿਸ ਨਾਲ ਚੋਆਂ ਵਿੱਚ ਸਮੇ-ਸਮੇਂ ‘ਤੇ ਨਹਿਰ ਰਾਹੀਂ ਪਾਣੀ ਛੱਡਿਆ ਜਾਵੇਗਾ ਅਤੇ ਇਸ ਨਾਲ ਜ਼ਮੀਨੀ ਪਾਣੀ ਦਾ ਪੱਧਰ ਵਧੇਗਾ।

ਜਲ ਸਰੋਤ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਮਾਨ ਸਰਕਾਰ ਵੱਲੋਂ ਨਹਿਰ ਰਾਹੀਂ ਇੰਡਸਟਰੀ ਨੂੰ ਵੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ਕਟੌਤੀ ਹੋ ਰਹੀ ਹੈ ਅਤੇ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿੱਚ ਕੰਢੀ ਨਹਿਰ ਤੋਂ ਇਲਾਵਾ ਵੱਖ-ਵੱਖ ਚੋਆਂ ਦੇ ਉੱਪਰ 13 ਲੋਅ-ਅਰਥਨ ਡੈਮ ਹੁਸ਼ਿਆਰਪੁਰ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ਵਿੱਚ ਮੌਜੂਦ ਹਨ, ਜਿਸ ਰਾਹੀਂ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇਣ ਲਈ ਅੰਡਰਗਰਾਊਂਡ ਪਾਈਪਾਂ ਵਿਛਾਈਆਂ ਗਈਆਂ ਹਨ। ਇਹ ਸਿਸਟਮ ਕਾਫ਼ੀ ਸਮੇਂ ਤੋਂ ਖ਼ਸਤਾ ਹਾਲ ਸੀ। ਮਾਨ ਸਰਕਾਰ ਵੱਲੋਂ ਇਸ ਸਿਸਟਮ ਨੂੰ ਕਾਰਜਸ਼ੀਲ ਕਰਨ ਲਈ 11.50 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਗਿਆ ਹੈ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,608FansLike
111,962FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

ਖ਼ੇਡ ਖ਼ਬਰ

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...
spot_img