Sunday, April 14, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: ਜੌੜਾਮਾਜਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਫ਼ਰਵਰੀ, 2024

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਯਤਨਸ਼ੀਲ ਹੈ।

ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਟੈਗੋਰ ਥੀਏਟਰ ਵਿਖੇ ਕਰਵਾਏ ਗਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2024’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸੰਕਲਪ ਵਿੱਚ ਸਮਾਜ ਦੇ ਸਾਰੇ ਵਰਗਾਂ ਖ਼ਾਸ ਤੌਰ ‘ਤੇ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਤੇ ਖ਼ੁਸ਼ਹਾਲੀ ਸ਼ਾਮਲ ਹੈ, ਜੋ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਮੂਹ ਵਿਭਾਗਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਰਕਾਰੀ ਅਹੁਦਿਆਂ ‘ਤੇ 40,000 ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ ਅਤੇ ਇਹ ਸਿਲਸਿਲਾ ਨਿਰੰਤਰ ਜਾਰੀ ਹੈ।

ਪ੍ਰਭਾਵਸ਼ਾਲੀ ਸਮਾਰੋਹ ਕਰਵਾਉਣ ਲਈ ਪ੍ਰਬੰਧਕੀ ਟੀਮ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕਰਨ ਦਾ ਕਾਰਜ ਸੂਬੇ ਦੇ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਕਲਚਰਲ ਸੁਸਾਇਟੀ ਦਾ ਸੋਵੀਨਾਰ ਵੀ ਜਾਰੀ ਕੀਤਾ। ਵਧੀਕ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਸਮਾਗਮ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।

ਸਿਲਵਰ ਜੁਬਲੀ ਸਮਾਗਮ ‘ਬੋਲ ਪੰਜਾਬ ਦੇ-2024’ ਦੌਰਾਨ ਫ਼ਿਲਮ ਅਦਾਕਾਰਾ, ਗਾਇਕਾ ਅਤੇ ਮਾਡਲ ਨਿਸ਼ਾ ਬਾਨੋ ਨੇ ਆਪਣੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਿਆ। ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਲੋਕ ਨਾਚ ‘ਮਲਵਈ ਗਿੱਧਾ’ ਪੇਸ਼ ਕੀਤਾ ਗਿਆ। ਦਵਿੰਦਰ ਸਿੰਘ ਜੁਗਨੀ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਝੱਜ, ਕਮਲ ਸ਼ਰਮਾ,

ਨਰਵਿੰਦਰ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਗੌਰਵ, ਸਿਕੰਦਰ ਸਿੰਘ, ਬਲਵੰਤ ਸਿੰਘ ਭੰਗੂ, ਚਰਨਜੀਤ ਸਿੰਘ, ਲਖਵਿੰਦਰ ਸਿੰਘ ਲੱਖੀ, ਢੋਲੀ ਜਗਤਾਰ ਸਿੰਘ ਤੇ ਹੋਰਨਾਂ ਨੇ ਮਲਵਈ ਗਿੱਧੇ ਦੀਆਂ ਧਮਾਲਾਂ ਨਾਲ ਸਰੋਤਿਆਂ ਨੂੰ ਕੀਲਿਆ।

ਇਸੇ ਤਰ੍ਹਾਂ ਉਮਾ ਰਾਣੀ, ਕੁਲਵਿੰਦਰ ਕੌਰ, ਮਨਦੀਪ ਕੌਰ, ਮੈਰੀ, ਨਰਿੰਦਰ ਕੌਰ, ਕੰਚਨ, ਗਗਨ, ਜਸਵੀਰ ਕੌਰ, ਹਰਪ੍ਰੀਤ ਕੌਰ, ਕੁਲਵੀਰ ਕੌਰ ਅਤੇ ਢੋਲੀ ਸੁਰਮੁੱਖ ਸਿੰਘ ਵੱਲੋਂ ਲੋਕ ਨਾਚ ‘ਲੁੱਡੀ’ ਪੇਸ਼ ਕੀਤਾ ਗਿਆ।

ਇਸ ਦੌਰਾਨ ਰੁਪਿੰਦਰ ਪਾਲ ਰੂਪੀ ਅਤੇ ਰਮਨ ਮਿੱਤਲ ਵੱਲੋਂ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹਾਸਰਸ ਲਘੂ ਨਾਟਕ “ਮੈੰ ਸੱਚ ਬੋਲਦੀ” ਪੇਸ਼ ਕੀਤਾ ਗਿਆ ਜਿਸ ਵਿੱਚ ਰੁਪਿੰਦਰ ਪਾਲ ਰੂਪੀ, ਦਵਿੰਦਰ ਸਿੰਘ ਜੁਗਨੀ, ਸੁਖਚੈਨ ਸਿੰਘ ਖਹਿਰਾ, ਗੁਰਿੰਦਰ ਸਿੰਘ, ਕਮਲ ਸ਼ਰਮਾ, ਸੰਦੀਪ ਕੰਬੋਜ, ਸੁਰੀਤਾ ਸ਼ਰਮਾ, ਸੁਖਜੀਤ ਕੌਰ ਗਿੰਨੀ ਅਤੇ ਸਰਬਜੀਤ ਸਿੰਘ ਵੱਲੋਂ ਹਾਸਰਸ ਪੇਸ਼ਕਾਰੀ ਦਿੱਤੀ ਗਈ।

ਸਮਾਗਮ ਦੌਰਾਨ ਸੁਰੀਤਾ ਸ਼ਰਮਾ ਅਤੇ ਨਵੀ ਸ਼ਰਮਾ ਨੇ ਪੰਜਾਬੀ ਮੈਲੋਡੀ ਡਾਂਸ ਪੇਸ਼ ਕੀਤਾ ਜਦਕਿ ਸੁਖਜੀਤ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ, ਰਵਨੀਤ ਕੌਰ, ਗਗਨ, ਸਰਬਜੀਤ ਸਿੰਘ, ਧਰਮਿੰਦਰ ਸਿੰਘ, ਦੀਪਇੰਦਰ ਸਿੰਘ ਸੈਣੀ, ਤੁਸ਼ਾਰ ਸੇਠੀ, ਕਰਨ ਅਤੇ ਗਗਨ ਨੇ ਲੋਕ ਨਾਚ ‘ਜਿੰਦੂਆ’ ਕਰਕੇ ਦਰਸ਼ਕਾਂ ਨੂੰ ਨੱਚਣ ਲਾਇਆ।

ਗਾਇਕ ਦੀਪ ਸਾਜ਼ ਨੇ ਧਾਰਮਿਕ ਗੀਤ ‘ਇਬਾਦਤ’ ਪੇਸ਼ ਕੀਤਾ। ਇਸ ਤੋਂ ਇਲਾਵਾ ਤੁਸ਼ਾਰ ਸੇਠੀ ਅਤੇ ਦਿਸ਼ਾ ਵੱਲੋਂ ਸੈਮੀ-ਕਲਾਸੀਕਲ ਮੈਲੋਡੀ ਪੇਸ਼ ਕੀਤੀ ਗਈ। ਮੰਚ ਸੰਚਾਲਨ ਰਮਨ ਮਿੱਤਲ ਅਤੇ ਸੁਨੇਹਾ ਵੱਲੋਂ ਨਿਭਾਇਆ ਗਿਆ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...