ਯੈੱਸ ਪੰਜਾਬ
ਜਲੰਧਰ, 15 ਫਰਵਰੀ, 2025
BSP ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੁਮਾਰੀ Mayawati ਵੱਲੋਂ ਅੱਜ 14 ਫਰਵਰੀ ਦਿਨ ਸ਼ੁੱਕਰਵਾਰ ਨੂੰ Delhi ਵਿਖੇ ਪਾਰਟੀ ਦਫਤਰ ਵਿੱਚ ਇੱਕ ਮੀਟਿੰਗ ਰੱਖੀ ਗਈ। ਇਸ ਵਿੱਚ BSP ਦੇ ਸੂਬਾ ਇੰਚਾਰਜ Randhir Singh Beniwal, ਸੂਬਾ ਪ੍ਰਧਾਨ ਡਾ. Avtar Singh Karimpuri, ਸੂਬਾ ਇੰਚਾਰਜ ਪ੍ਰਜਾਪਤੀ ਅਜੀਤ ਸਿੰਘ ਭੈਣੀ ਤੇ ਕੁਲਦੀਪ ਸਿੰਘ ਸਰਦੂਲਗੜ ਸ਼ਾਮਲ ਹੋਏ, ਜਿਨ੍ਹਾਂ ਨੂੰ ਕੁਮਾਰੀ ਮਾਇਆਵਤੀ ਨੇ ਪੰਜਾਬ ਵਿੱਚ ਬਸਪਾ ਦੀ ਮਜ਼ਬੂਤੀ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਸਪਾ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਨੇ ਪੰਜਾਬ ਵਿੱਚ ਬਸਪਾ ਸੰਗਠਨ ਦੀ ਮਜ਼ਬੂਤੀ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੀਆਂ ਹਦਾਇਤਾਂ ਮੁਤਾਬਕ ਬਸਪਾ ਵੱਲੋਂ ਜਲੰਧਰ ਵਿਖੇ ਪਾਰਟੀ ਦੇ ਸੂਬਾਈ ਦਫਤਰ ਵਿੱਚ 18 ਫਰਵਰੀ ਨੂੰ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ।
ਇਸ ਵਿੱਚ ਭੈਣ ਕੁਮਾਰੀ ਮਾਇਆਵਤੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ 2027 ਦੀਆਂ ਵਿਧਾਨਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਡਾ. ਕਰੀਮਪੁਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਬਸਪਾ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਸੱਤਾ ਪ੍ਰਾਪਤ ਕਰੇਗੀ।