ਯੈੱਸ ਪੰਜਾਬ
ਚੰਡੀਗੜ੍ਹ, 19 ਫਰਵਰੀ, 2025
State Election Commission Punjab ਨੇ ਦੱਸਿਆ ਕਿ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਦੀ ਚੋਣ ਲਈ ਕੁੱਲ 61 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ ਦੋ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ ਅਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ ਹੈ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.02.2025 ਹੈ।
ਰਾਜ ਚੋਣ ਕਮਿਸ਼ਨਰ, Punjab Raj Kamal Chaudhuri ਨੇ ਦੱਸਿਆ ਕਿ ਇਨ੍ਹਾਂ ਨਗਰ ਨਿਗਮ ਚੋਣਾਂ ਵਿੱਚ ਰਾਜ ਸਰਕਾਰ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਬਲਦੀਪ ਕੌਰ ਆਈ.ਏ.ਐਸ. ਨੂੰ ਨਗਰ ਕੌਂਸਲ, ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ, ਸੇਨੂ ਦੁੱਗਲ ਆਈ.ਏ.ਐਸ. ਨੂੰ ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਅਤੇ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੂੰ ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀ ਚੋਣ ਲਈ ਜਨਰਲ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਜਨਰਲ ਆਬਜ਼ਰਵਰ ਨਾਮਜ਼ਦਗੀਆਂ ਦੀ ਆਖਰੀ ਮਿਤੀ ‘ਤੇ ਆਪਣੇ ਨਿਰਧਾਰਤ ਜ਼ਿਲ੍ਹਿਆਂ ਵਿੱਚ ਪਹੁੰਚਣਗੇ ਅਤੇ ਆਗਾਮੀ ਨਗਰ ਨਿਗਮ ਚੋਣਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ।