ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 30 ਨਵੰਬਰ, 2024
Aam Aadmi Party (AAP) Punjab ਦੇ ਪ੍ਰਧਾਨ Aman Arora ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ Chandigarh ‘ਚ ਮੀਟਿੰਗ ਤੋਂ ਬਾਅਦ ਸ਼ਨੀਵਾਰ ਨੂੰ’ ਆਪ ‘ਨੇਤਾਵਾਂ ਨਾਲ Jalandhar ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ Amritsar ਅਤੇ ਜਲੰਧਰ ਨਗਰ ਨਿਗਮ ਨੂੰ ਲੈ ਕੇ ਵਿਸਤ੍ਰਿਤ ਚਰਚਾ ਕੀਤੀ ਗਈ।
ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਮੰਤਰੀ ਮੋਹਿੰਦਰ ਭਗਤ, ਸਾਬਕਾ ਮੰਤਰੀ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਪਾਰਟੀ ਆਗੂ ਦੀਪਕ ਬਾਲੀ, ਸੰਨੀ ਆਹਲੂਵਾਲੀਆ ਅਤੇ ਹੋਰ ਪਾਰਟੀ ਔਹਦੇਦਾਰ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਨਗਰ ਨਿਗਮਾਂ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ। ਕੱਲ੍ਹ ਨਗਰ ਕੌਂਸਲਾਂ, ਪੰਚਾਇਤਾਂ ਅਤੇ ਕਮੇਟੀਆਂ ਸਬੰਧੀ ਸਬੰਧਤ ਖੇਤਰ ਦੇ ਪਾਰਟੀ ਆਗੂਆਂ ਨਾਲ ਮੀਟਿੰਗ ਹੋਵੇਗੀ। ਸੂਬੇ ਦੀਆਂ 42 ਨਗਰ ਕੌਂਸਲਾਂ ਅਤੇ ਕਮੇਟੀਆਂ ਲਈ ਵੀ ਚੋਣਾਂ ਹੋਣੀਆਂ ਹਨ। ਸਾਰੀਆਂ ਕਮੇਟੀਆਂ ਸਾਡੇ ਲਈ ਮਹੱਤਵਪੂਰਨ ਹਨ ਅਤੇ ਸਾਡਾ ਉਨ੍ਹਾਂ ‘ਤੇ ਬਰਾਬਰ ਧਿਆਨ ਹੈ।
ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰਾਂ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਬੇਹੱਦ ਉਤਸ਼ਾਹ ਹੈ। ਹਰ ਪਾਸੇ ਲੋਕ ‘ਆਪ’ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਇਸ ਦਾ ਅਸਰ ਜਿਮਨੀ ਚੋਣਾਂ ‘ਚ ਵੀ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਲੋਕ ਸਮਝ ਚੁੱਕੇ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਇਮਾਨਦਾਰੀ ਨਾਲ ਵਿਕਾਸ ਕਾਰਜ ਕਰ ਸਕਦੀ ਹੈ ਅਤੇ ਮੁਫ਼ਤ ਸਹੂਲਤਾਂ ਦੇ ਸਕਦੀ ਹੈ।
ਅਰੋੜਾ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ 4 ‘ਚੋਂ 3 ਸੀਟਾਂ ‘ਤੇ ਜਿੱਤਾਇਆ, ਉਸੇ ਤਰ੍ਹਾਂ ਲੋਕ ਨਗਰ ਨਿਗਮ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਸਾਰੇ ਨਿਗਮਾਂ, ਕੌਂਸਲਾਂ ਅਤੇ ਕਮੇਟੀਆਂ ‘ਚ ਮੇਅਰ ਅਤੇ ਪ੍ਰਧਾਨ ਬਣਾਉਣਗੇ।
ਟਿਕਟਾਂ ਦੀ ਵੰਡ ਵਿੱਚ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ ਪਹਿਲ
ਅਰੋੜਾ ਨੇ ਦੱਸਿਆ ਕਿ ਭਲਕੇ (1 ਦਸੰਬਰ) ਤੋਂ ਆਮ ਆਦਮੀ ਪਾਰਟੀ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਅਤੇ ਕਮੇਟੀਆਂ ਦੇ ਕੌਂਸਲਰ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦੇਵੇਗੀ। ਚੋਣ ਪ੍ਰਕਿਰਿਆ ਵਿੱਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਪਹਿਲੀ ਤਰਜੀਹ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ। ਜੇਕਰ ਕੋਈ ਦੂਜੀ ਧਿਰ ਤੋਂ ਆਉਂਦਾ ਹੈ ਅਤੇ ਉਸ ਦਾ ਅਕਸ ਇਮਾਨਦਾਰ ਹੋਵੇਗਾ ਤਾਂ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਪਰ ਜ਼ਿਆਦਾਤਰ ਟਿਕਟਾਂ ਪਾਰਟੀ ਨਾਲ ਜੁੜੇ ਲੋਕਾਂ ਨੂੰ ਹੀ ਮਿਲਣਗੀਆਂ। ਸਾਡੇ ਕੋਲ ਰਾਜ ਭਰ ਵਿੱਚ ਸਰਗਰਮ ਅਤੇ ਸਮਰਪਿਤ ਵਰਕਰਾਂ ਦੀ ਇੱਕ ਫੌਜ ਹੈ। ਇਸ ਲਈ ਸਿਰਫ਼ ਉਨ੍ਹਾਂ ਨੂੰ ਹੀ ਪਹਿਲਾਂ ਵਿਚਾਰਿਆ ਜਾਵੇਗਾ।
ਭਾਜਪਾ ਦੇ ਸੀਨੀਅਰ ਆਗੂ ਅਜੈ ਚੋਪੜਾ ਹੋਏ ਆਮ ਆਦਮੀ ਪਾਰਟੀ ਚ ਸ਼ਾਮਲ
ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਜਲੰਧਰ ਵਿੱਚ ਵੱਡਾ ਝੱਟਕਾ ਲਗਿਆ ਹੈ। ਭਾਜਪਾ ਦੇ ਸੀਨੀਅਰ ਆਗੁ ਅਜੈ ਚੋਪੜਾ ਆਪਣੀ ਪੁਰਾਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਆਮ ਆਦਮੀ ਪਾਰਟੀ ਦੇ ਸੁਬਾ ਪ੍ਰਧਾਨ ਅਮਨ ਅਰੋੜਾ ਨੇ ਚੋਪੜਾ ਨੂੰ ਪਾਰਟੀ ‘ਚ ਸ਼ਾਮਿਲ ਕਰਾਇਆ ਅਤੇ ਸਵਾਗਤ ਕੀਤਾ।
ਅਮਨ ਅਰੋੜਾ ਨੇ ਜਲੰਧਰ ਦੇ ਦੇਵੀ ਤਾਲਾਬ ਮੰਦਿਰ ‘ਚ ਟੇਕਿਆ ਮੱਥਾ, ਕੀਤੀ ਅਰਦਾਸ
‘ਆਪ’ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਜਲੰਧਰ ਦੇ ਪ੍ਰਸਿੱਧ ਦੇਵੀ ਤਾਲਾਬ ਮੰਦਰ ‘ਚ ਜਾ ਕੇ ਪੂਜਾ ਅਰਚਨਾ ਕੀਤੀ ਅਤੇ ਦੇਵੀ ਮਾਤਾ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਆਗੂ ਪਵਨ ਟੀਨੂੰ, ਦੀਪਕ ਬਾਲੀ, ਦਿਨੇਸ਼ ਢੱਲ, ਸੰਨੀ ਆਹਲੂਵਾਲੀਆ,ਰਾਜਵਿੰਦਰ ਕੌਰ ਥਿਆੜਾ, ਤਰਨਦੀਪ ਸਿੰਘ ਸੰਨੀ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।
ਅਰੋੜਾ ਨੇ ਸੁਨੀਲ ਜਾਖੜ ‘ਤੇ ਕੀਤਾ ਪਲਟਵਾਰ, ਕਿਹਾ- ਅਜਿਹੀ ਬੇਤੁਕੀ ਬਿਆਨਬਾਜ਼ੀ ਨਾ ਦੇਣ, ਸਬੂਤ ਹੈ ਤਾਂ ਦਿਖਾਉਣ ਸਰਕਾਰ ਕਾਰਵਾਈ ਕਰੇਗੀ
ਅਮਨ ਅਰੋੜਾ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਐਮਐਸਪੀ ਬਾਰੇ ਦਿੱਤੇ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਸੀਨੀਅਰ ਅਤੇ ਸੂਝਵਾਨ ਆਗੂ ਹਨ। ਉਨ੍ਹਾਂ ਨੂੰ ਅਜਿਹੇ ਬੇਤੁਕੇ ਬਿਆਨ ਨਹੀਂ ਦੇਣੇ ਚਾਹੀਦੇ। ਜੇਕਰ ਉਨ੍ਹਾਂ ਕੋਲ ਅਜਿਹੀਆਂ ਬੇਨਿਯਮੀਆਂ ਦਾ ਕੋਈ ਸਬੂਤ ਹੈ ਤਾਂ ਦਿਖਾਉਣ, ਪੰਜਾਬ ਸਰਕਾਰ ਇਸ ‘ਤੇ ਤੁਰੰਤ ਕਾਰਵਾਈ ਕਰੇਗੀ।
ਅਰੋੜਾ ਨੇ ਕਿਹਾ ਕਿ ਐਮਐਸਪੀ ਦੇ ਪੈਸੇ ਵਿੱਚ ਪੰਜਾਬ ਸਰਕਾਰ ਦੀ ਕੋਈ ਖਾਸ ਭੂਮਿਕਾ ਨਹੀਂ ਹੈ। ਕੇਂਦਰ ਸਰਕਾਰ ਐਮਐਸਪੀ ਦਾ ਪੈਸਾ ਜਾਰੀ ਕਰਦੀ ਹੈ ਅਤੇ ਇਹ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਇਸ ਲਈ ਕਿਸਾਨਾਂ ਨੂੰ ਮਿਲਣ ਵਾਲੇ ਪੈਸਿਆਂ ਵਿੱਚ ਕੋਈ ਕਟੌਤੀ ਹੋਣ ਦੀ ਸੰਭਾਵਨਾ ਨਹੀਂ ਹੈ। ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਇਹ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਸਰਕਾਰ ਦੀ ਆਲੋਚਨਾ ਕਰਨ ਦੀ ਬਜਾਏ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਕੇਂਦਰ ਸਰਕਾਰ ਕੋਲ ਉਠਾਉਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨੇ ਚਾਹੀਦੇ ਹਨ।