Thursday, December 5, 2024
spot_img
spot_img
spot_img
spot_img

Meet Hayer ਨੇ ਲੋਕ ਸਭਾ ਵਿੱਚ Rajpura-Chandigarh Rail Link ਬਣਾਉਣ ਦਾ ਮੁੱਦਾ ਉਠਾਇਆ

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ, 2024

Sangrur ਤੋਂ ਮੈਂਬਰ ਪਾਰਲੀਮੈਂਟ Gurmeet Singh Meet Hayer ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ Chandigarh ਨਾਲ Rail ਰਾਹੀਂ ਜੋੜਨ ਲਈ Rajpura-Chandigarh Rail Link ਬਣਾਉਣ ਦਾ ਮੁੱਦਾ ਉਠਾਇਆ।

Meet Hayer ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ ਸਭ ਤੋਂ ਸਸਤਾ, ਸੌਖਾ ਤੇ ਵਧੀਆ ਆਵਾਜਾਈ ਦਾ ਸਾਧਨ ਹੈ ਜਿਸ ਨਾਲ ਸਭ ਤੋਂ ਵੱਧ ਆਮ ਆਦਮੀ ਨੂੰ ਫ਼ਾਇਦਾ ਹੁੰਦਾ ਹੈ।

ਆਜ਼ਾਦੀ ਦੇ 77 ਸਾਲ ਬਾਅਦ ਵੀ ਮਾਲਵਾ ਖਿੱਤੇ ਦੇ ਲੋਕ ਆਪਣੀ ਰਾਜਧਾਨੀ ਨਾਲ ਸਿੱਧਾ ਰੇਲ ਨਾਲ ਨਹੀਂ ਜੁੜੇ ਜਿਸ ਲਈ ਸਿਰਫ ਰਾਜਪੁਰਾ ਤੇ ਚੰਡੀਗੜ੍ਹ ਨੂੰ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜ਼ਮੀਨ ਐਕਵਾਇਰ ਦੀ ਮੰਗ ਦਾ ਹਵਾਲਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਬਣਾਉਣ ਲਈ ਜ਼ਮੀਨ ਐਕਵਾਇਰ ਹੋ ਸਕਦੀ ਹੈ ਤਾਂ ਸਰਕਾਰੀ ਰੇਲ ਸੇਵਾ ਲਈ ਕਿਉਂ ਨਹੀਂ।

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਕਿਹਾ ਕਿ ਕੋਵਿਡ ਸਮੇਂ ਵਿੱਚ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਬੰਦ ਕਰ ਦਿੱਤੀ ਸੀ। ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇ ਅਤੇ ਇਸ ਦੇ ਦਾਇਰੇ ਵਿੱਚ ਵਿਦਿਆਰਥੀ ਵੀ ਲਿਆਂਦੇ ਜਾਣ।ਮੀਤ ਹੇਅਰ ਨੇ ਇਹ ਵੀ ਆਖਿਆ ਕਿ ਬਰਨਾਲਾ-ਸੰਗਰੂਰ ਇਲਾਕੇ ਵਿੱਚ ਕੋਈ ਵੀ ਹਾਈ ਸਪੀਡ ਰੇਲ ਨਹੀਂ ਗੁਜ਼ਰਦੀ ਜਿਸ ਲਈ ਇਹ ਮੰਗ ਜਲਦ ਪੂਰੀ ਕੀਤੀ ਜਾਵੇ।

ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿਰਫ 15 ਹਜ਼ਾਰ ਰੇਲ ਲਾਈਨ ਹੋਰ ਵਿਛਾਈ ਗਈ ਜੋ ਕਿ ਬਹੁਤ ਘੱਟ ਹੈ। ਰੇਲ ਭਾਰਤ ਦੀ ਰੀੜ੍ਹ ਦੀ ਹੱਡੀ ਹੈ। ਸਰਕਾਰ ਜਿਵੇਂ ਬੰਦਰਗਾਹ ਸਮੇਤ ਹੋਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਉੱਤੇ ਉਤਾਰੂ ਹੈ ਉਥੇ ਸਾਨੂੰ ਸ਼ੰਕਾ ਹੈ ਕਿ ਰੇਲ ਵੀ ਨਿੱਜੀ ਹੱਥਾਂ ਵਿੱਚ ਨਾ ਵੇਚ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਡਾਣ ਸਕੀਮ ਤਹਿਤ ਸਸਤੇ ਹਵਾਈ ਸਫਰ ਦੇ ਹਵਾਈ ਕਿਲੇ ਉਸਾਰੇ ਸਨ ਜੋ ਕਿ ਪੂਰੇ ਨਹੀਂ ਹੋਏ। ਇਸ ਲਈ ਦੇਸ਼ ਵਾਸੀਆਂ ਲਈ ਰੇਲ ਹੀ ਇਕਮਾਤਰ ਸਸਤਾ ਤੇ ਸੁਖਾਲਾ ਆਵਾਜਾਈ ਦਾ ਸਾਧਨ ਹੈ ਜਿਸ ਲਈ ਰੇਲਵੇ ਨੈਟਵਰਕ ਨੂੰ ਮਜ਼ਬੂਤ ਕਰਨਾ ਸਭ ਤੋਂ ਜ਼ਰੂਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ