Monday, January 13, 2025
spot_img
spot_img
spot_img
spot_img

Meet Hayer ਨੇ Parlaiment ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, Modi Govt ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

ਯੈੱਸ ਪੰਜਾਬ
ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ, 2024

Sangrur ਤੋਂ ਲੋਕ ਸਭਾ ਮੈਂਬਰ Gurmeet Singh Meet Hayer ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ।

Meet Hayer ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ।

ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ਆਬਾਦੀ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਨਹੀਂ ਕੀਤਾ ਜਾ ਰਿਹਾ।

ਸੰਸਦ ਮੈਂਬਰ ਨੇ ਕਿਹਾ ਕਿ ਭਾਰਤ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਿਆ ਹੈ ਪਰ ਜਿਹੜੇ ਅਸਲ ਹਾਲਾਤ ਇਹ ਹਨ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਅਸੀਂ 141ਵੇਂ ਨੰਬਰ ਤੇ ਹਾਂ ਅਤੇ 140 ਕਰੋੜ ਦੀ ਆਬਾਦੀ ਵਿੱਚੋਂ ਮਹਿਜ਼ 10 ਫੀਸਦ ਲੋਕਾਂ ਦੀ ਕਮਾਈ 25000 ਰੁਪਏ ਮਹੀਨੇ ਤੋਂ ਜ਼ਿਆਦਾ ਹੈ।

90 ਫੀਸਦ ਲੋਕ 25000 ਰੁਪਏ ਤੋਂ ਵੀ ਘੱਟ ਕਮਾ ਰਹੇ ਹਨ ਇਹਨਾਂ ਵਿੱਚੋਂ ਵੱਡੀ ਗਿਣਤੀ ਉਹ ਕਿਸਾਨ ਹਨ ਜਿਹਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ 2014 ਵਿੱਚ ਸਰਕਾਰ ਬਣਨ ਉਪਰੰਤ ਆਮਦਨ ਦੁੱਗਣੀ ਕੀਤੀ ਜਾਵੇਗੀ। ਪਰ ਸਰਕਾਰ ਬਣਨ ਤੋਂ ਬਾਅਦ 11 ਬਜਟ ਪੇਸ਼ ਹੋ ਗਏ ਪਰ ਕਦੇ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਜ਼ਿਕਰ ਤੱਕ ਨਹੀਂ ਕੀਤਾ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦਾ ਕੋਈ ਅਜਿਹਾ ਪਿੰਡ ਨਹੀਂ ਜਿੱਥੇ ਦੇਸ਼ ਦੀ ਰੱਖਿਆ ਕਰਨ ਵਾਲੇ ਨੌਜਵਾਨਾਂ ਦੀ ਤਿਰੰਗੇ ਵਿੱਚ ਲਿਪਟੀ ਲਾਸ਼ ਨਹੀਂ ਆਉਂਦੀ। ਦੇਸ਼ ਨੂੰ ਆਜਾਦ ਕਰਵਾਉਣ ਵਿੱਚ 80 ਫੀਸਦੀ ਕੁਰਬਾਨੀਆਂ ਦਿੱਤੀਆਂ ਅਤੇ ਸਾਡੇ ਕਿਸਾਨਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਯੋਗਦਾਨ ਪਾਇਆ।

ਅੱਜ ਪੰਜਾਬ ਦੇ ਕਿਸਾਨਾਂ ਨੂੰ ਆਵਦੀ ਰਾਜਧਾਨੀ ਆਉਣ ਨਹੀਂ ਦਿੱਤਾ ਜਾ ਰਿਹਾ। ਕਿਸਾਨ ਵੀ ਸਿਰਫ ਥੋੜ੍ਹੀ ਗਿਣਤੀ ਵਿੱਚ ਪੈਦਲ ਆਉਣਾ ਚਾਹੁੰਦੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਫ਼ਿਕਰ ਨਹੀਂ। ਅੱਜ ਦੋ ਸੂਬਿਆਂ ਦੇ ਬਾਰਡਰ ਨੂੰ ਕੌਮਾਂਤਰੀ ਬਾਰਡਰ ਬਣਾ ਦਿੱਤਾ।ਕੀ ਹੁਣ ਸਰਕਾਰ ਚਾਹੁੰਦੀ ਹੈ ਕਿ ਸਟੇਟ ਦੇ ਬਾਰਡਰ ਤੋਂ ਕਿਸਾਨਾਂ ਦੀ ਲਾਸ਼ ਵਾਪਸ ਆਵੇ।

ਲੋਕ ਸਭਾ ਮੈਂਬਰ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਲਿਖਤੀ ਕੀਤਾ ਵਾਅਦਾ ਪੂਰਾ ਕਰੇ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਰੰਟੀ ਦੇਵੇ। ਪਹਿਲਾਂ 700 ਕਿਸਾਨ ਜਾਨਾਂ ਦੇ ਚੁੱਕੇ ਹਨ ਅਤੇ ਹੁਣ ਹੋਰ ਕਿਸੇ ਕਿਸਾਨ ਦੀ ਜਾਨ ਨਾ ਜਾਵੇ ਅਤੇ ਉਨਾਂ ਦੇ ਹੱਕ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ