Friday, March 29, 2024

ਵਾਹਿਗੁਰੂ

spot_img
spot_img

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਫ਼ਾਜ਼ਿਲਕਾ ਵਿਖ਼ੇ ਲਹਿਰਾਇਆ ਕੌਮੀ ਤਿਰੰਗਾ

- Advertisement -

Meet Hayer unfurls national flag at Fazilka on Republic Day

ਯੈੱਸ ਪੰਜਾਬ

ਫਾਜ਼ਿਲਕਾ, 26 ਜਨਵਰੀ, 2023 – ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ।

ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਮੀਤ ਹੇਅਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਵੀ ਹਾਜ਼ਰ ਸਨ।

*ਮੀਤ ਹੇਅਰ ਨੇ ਰਵਾਇਤੀ ਡੋਰ ਨਾਲ ਪਤੰਗ ਉਡਾਇਆ*
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...