Friday, April 19, 2024

ਵਾਹਿਗੁਰੂ

spot_img
spot_img

ਮਹਿਲਾ ਵਿਸ਼ਵ ਕੱਪ ’ਚ ਹਿੱਸਾ ਲੈਣ ਵਾਲੀ ਮੰਨਤ ਦਾ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨ ਕੀਤਾ ਸਨਮਾਨ

- Advertisement -

MLA Ajit Pal Singh Kohli honours Women’s T20 World Cup winner member Mannat

ਯੈੱਸ ਪੰਜਾਬ

ਪਟਿਆਲਾ, 3 ਫਰਵਰੀ, 2023 – ਹਾਲ ਹੀ ‘ਚ ਹੋਏ ਅੰਡਰ-19 ਦੀ ਮਹਿਲਾ ਕ੍ਰਿਕਟ ਟੀਮ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਇਤਿਹਾਸ ਰਚਿਆ। ਇਸ ਵਿਸ਼ਵ ਕੱਪ ’ਚ ਪਟਿਆਲਾ ਦੀ ਮੰਨਤ ਕਸ਼ਯਪ ਨੇ ਵੀ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਇਥੇ ਸਰਕਟ ਹਾਊਸ ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੰਨਤ ਅਤੇ ਉਸ ਦੇ ਪਰਵਾਰਕ ਮੈਂਬਰਾਂ ਦਾ ਸਨਮਾਨ ਕੀਤਾ। ਇਸ ਦੌਰਾਨ ਵਿਧਾਇਕ ਨੇ ਇਸ ਇਤਿਹਾਸਕ ਜਿੱਤ ਲਈ ਟੀਮ ਦੇ ਸਾਰੇ ਖਿਡਾਰੀਆਂ, ਕੋਚਾਂ ਅਤੇ ਖਿਡਾਰੀਆਂ ਦੇ ਪਰਿਵਾਰਾਂ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਦੇਸ਼ ਦੀਆਂ ਧੀਆਂ ’ਤੇ ਮਾਣ ਹੈ। ਟੀ-20 ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਮੈਂਬਰ ਮੰਨਤ ਕਸ਼ਯਪ ਦੇ ਪਰਿਵਾਰ ’ਚ ਹੀ ਨਹੀਂ ਬਲਕਿ ਪੂਰੇ ਸ਼ਾਹੀ ਸ਼ਹਿਰ ਅੰਦਰ ਖੁਸ਼ੀ ਦਾ ਮਹੌਲ ਹੈ। ਇਸ ਦੌਰਾਨ ਵਿਧਾਇਕ ਨੇ ਮੰਨਤ ਕਸ਼ਯਪ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਮੰਨਤ ਦੇ ਪਰਿਵਾਰ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।

ਵਿਧਾਇਕ ਨੇ ਕਿਹਾ ਕੇ ਇਸ ਟੀਮ ਨੇ ਪੂਰੀ ਮਿਹਨਤ ਨਾਲ ਇਹ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਲਈ  ਇਸ ਟੀਮ ਦੇ ਕੋਚਾਂ ਦਾ ਵੀ ਵੱਡਾ ਯੋਗਦਾਨ ਹੈ, ਕਿਉਂ ਕੇ ਉਨ੍ਹਾਂ ਵੱਲੋਂ ਦਿੱਤੀ ਜਾਣ ਵਾਲੀ ਟ੍ਰੇਨਿੰਗ ਸਦਕਾ ਹੀ ਖਿਡਾਰੀ ਇੱਥੋਂ ਤੱਕ ਪਹੁੰਚ ਸਕਦੇ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕੇ ਪੰਜਾਬ ਸਰਕਾਰ ਇਨ੍ਹਾਂ ਖਿਡਾਰੀਆਂ ਲਈ ਹਰ ਸਮੇਂ ਹਾਜ਼ਰ ਹੈ ਅਤੇ ਖੇਡਾਂ ਪ੍ਰਤੀ ਹਾਂ ਪੱਖੀ ਰੁਝਾਨ ਰੱਖਣ ਵਾਲੇ ਖਿਡਾਰੀਆਂ ਲਈ ਸਰਕਾਰ ਹਰ ਪਲ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕੇ ਜੇਕਰ ਪਿਛਲੀਆਂ ਸਰਕਾਰਾਂ ਨੇ ਖਿਡਾਰੀਆਂ ਦੀ ਸਾਰ ਲਈ ਹੁੰਦੀ ਤਾਂ ਸਾਡੇ ਪੰਜਾਬ ਦਾ ਨਾਮ ਖੇਡਾਂ ਵਿਚ ਇਸ ਤੋਂ ਵੱਧ ਰੋਸ਼ਨ ਹੋਣਾ ਸੀ, ਇਸ ਲਈ ਪਿਛਲੀਆਂ ਸਰਕਾਰਾਂ ਦੇ ਲਾਰੇ ਅਤੇ  ਖੇਡਾਂ ਪ੍ਰਤੀ ਨਾ ਪੱਖੀ ਰਵੱਈਆ ਹੀ ਖਿਡਾਰੀਆਂ ਲਈ ਨਿਰਾਸਾ ਪੈਦਾ ਕਰ ਰਿਹਾ ਸੀ, ਪਰ ਹੁਣ ਇਨ੍ਹਾਂ ਖਿਡਾਰੀਆਂ  ਨੂੰ ਘਬਰਾਉਣ ਦੀ ਲੋੜ ਨਹੀਂ, ਉਨ੍ਹਾਂ ਦੀ ਆਪਣੀ ਸਰਕਾਰ ਹੈ। ਇਸ ਸਰਕਾਰ ਵਿਚ ਖਿਡਾਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਏਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...